ਯੂ.ਐੱਨ. 'ਚ ਮਸੂਦ 'ਤੇ ਪਾਬੰਦੀ ਦਾ ਪ੍ਰਸਤਾਵ ਰੱਖੇਗਾ ਫਰਾਂਸ : ਸੂਤਰ

02/19/2019 8:33:04 PM

ਪੈਰਿਸ— ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਵਿਸ਼ਵ ਦੇ ਤੀਜੇ ਸ਼ਕਤੀਸ਼ਾਲੀ ਦੇਸ਼ ਫਰਾਂਸ ਨੇ ਸੰਯੁਕਤ ਰਾਸ਼ਟਰ ਸੰਘ 'ਚ ਭਾਰਤ ਦਾ ਪੱਖ ਰੱਖਣ ਦਾ ਐਲਾਨ ਕੀਤਾ ਹੈ। ਸੂਤਰਾਂ ਮੁਤਾਬਕ ਫਰਾਂਸ ਜੈਸ਼-ਏ-ਮੁਹੰਮਦ ਦੇ ਸਰਗਨੇ ਅੱਤਵਾਦੀ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨ ਕਰਨ ਦੀ ਮੰਗ ਕਰੇਗਾ। ਦੱਸਣਯੋਗ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ ਵਿਸ਼ਵ ਬਿਰਾਦਰੀ ਨੇ ਭਾਰਤ ਦਾ ਸਮਰਥਨ ਕੀਤਾ ਹੈ ਤੇ ਇਕ ਆਵਾਜ਼ 'ਚ ਅੱਤਵਾਦ ਨੂੰ ਖਤਮ ਕਰਨ ਦੀ ਪਹਿਲ ਕੀਤੀ ਹੈ।

ਪੁਲਵਾਮਾ ਹਮਲੇ ਤੋਂ ਬਾਅਦ ਗਲੋਬਲ ਬਿਰਾਦਰੀ ਦੇ ਕਰੀਬ 40 ਤੋਂ ਜ਼ਿਆਦਾ ਦੇਸ਼ਾਂ ਨੇ ਭਾਰਤ ਦਾ ਸਮਰਥਨ ਕੀਤਾ ਤੇ ਕਿਹਾ ਹੈ ਕਿ ਉਹ ਭਾਰਤ ਨਾਲ ਹਨ। ਪਰੰਤੂ ਚੀਨ ਨੇ ਅੱਤਵਾਦ 'ਤੇ ਦੁਬਾਰਾ ਆਪਣਾ ਦੋਗਲਾਪਨ ਦਿਖਾਇਆ ਤੇ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਮੰਨਣ ਤੋਂ ਇਨਕਾਰ ਕਰ ਦਿੱਤਾ। 

ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਕਾਫਿਲੇ 'ਤੇ ਇਕ ਫਿਦਾਇਨ ਹਮਲਾ ਹੋਇਆ, ਜਿਸ 'ਚ 40 ਤੋਂ ਵਧੇਰੇ ਜਵਾਨ ਸ਼ਹੀਦ ਹੋ ਗਏ। ਹਮਲੇ ਤੋਂ ਤੁਰੰਤ ਬਾਅਦ ਇਸ ਦੀ ਜ਼ਿੰਮੇਦਾਰੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ। ਹਾਲਾਂਕਿ ਪਾਕਿਸਤਾਨ ਵਲੋਂ  ਇਸ ਨੂੰ ਖਾਰਿਜ ਕਰ ਦਿੱਤਾ ਗਿਆ ਹੈ ਤੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਇਸ 'ਤੇ ਸਫਾਈ ਦੇਣ ਦੀ ਵੀ ਕੋਸ਼ਿਸ਼ ਕੀਤੀ।


Baljit Singh

Content Editor

Related News