ਫਰਾਂਸ 'ਚ ਕੋਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਹੋਈ 1 ਕਰੋੜ

Saturday, Jan 01, 2022 - 04:37 PM (IST)

ਫਰਾਂਸ 'ਚ ਕੋਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਹੋਈ 1 ਕਰੋੜ

ਪੈਰਿਸ (ਵਾਰਤਾ)- ਫਰਾਂਸ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 232,200 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ਵਿਚ ਇਸ ਲਾਗ ਦੀ ਸ਼ੁਰੂਆਤ ਤੋਂ ਬਾਅਦ ਇਹ ਸਭ ਤੋਂ ਵੱਧ ਰੋਜ਼ਾਨਾ ਮਾਮਲੇ ਹਨ। ਇਸ ਦੇ ਨਾਲ ਹੀ ਇੱਥੇ ਇਸ ਘਾਤਕ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 9,972,800 ਹੋ ਗਈ ਹੈ। ਫਰਾਂਸ ਵਿਚ ਸ਼ੁੱਕਰਵਾਰ ਨੂੰ ਲਗਾਤਾਰ ਤੀਜਾ ਦਿਨ ਸੀ, ਜਦੋਂ ਇਸ ਲਾਗ ਦੇ ਰੋਜ਼ਾਨਾ ਮਾਮਲਿਆਂ ਦੀ ਗਿਣਤੀ 200,000 ਤੋਂ ਵੱਧ ਰਹੀ। ਫਰਾਂਸ ਦੀ ਪਬਲਿਕ ਹੈਲਥ ਏਜੰਸੀ ਦੇ ਅਨੁਸਾਰ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿਚ ਇਸ ਸਮੇਂ 18,000 ਤੋਂ ਵੱਧ ਮਰੀਜ਼ ਇਲਾਜ ਅਧੀਨ ਹਨ। ਇਨ੍ਹਾਂ ਵਿਚੋਂ 3,543 ਇੰਟੈਂਸਿਵ ਕੇਅਰ ਯੂਨਿਟ ਵਿਚ ਹਨ।

ਫਰਾਂਸ ਨੇ ਸ਼ੁੱਕਰਵਾਰ ਨੂੰ ਓਮੀਕਰੋਨ ਵਾਲੇ ਮਰੀਜ਼ਾਂ ਲਈ ਇੰਟੈਂਸਿਵ ਕੇਅਰ ਯੂਨਿਟ ਨੂੰ ਬਚਾਉਣ ਲਈ ਸਾਰੇ ਹਸਪਤਾਲਾਂ ਵਿਚ ਗੈਰ-ਜ਼ਰੂਰੀ ਸਰਜਰੀਆਂ ਨੂੰ ਮੁਅੱਤਲ ਕਰਨ ਦਾ ਆਦੇਸ਼ ਦਿੱਤਾ। ਫਰਾਂਸ ਦੀ ਪਬਲਿਕ ਹੈਲਥ ਏਜੰਸੀ ਦੇ ਅਨੁਸਾਰ ਪਿਛਲੇ ਪੰਜ ਦਿਨਾਂ ਵਿਚ ਦੇਸ਼ ਵਿਚ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਮਰੀਜ਼ਾਂ ਵਿਚੋਂ 62.4 ਫ਼ੀਸਦੀ ਅਜਿਹੇ ਮਰੀਜ਼ ਹਨ, ਜੋ ਓਮੀਕਰੋਨ ਵੇਰੀਐਂਟ ਨਾਲ ਪੀੜਤ ਹਨ। ਫਰਾਂਸ ਵਿਚ ਹੁਣ ਤੱਕ 5 ਕਰੋੜ 30 ਲੱਖ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। ਇਹ ਗਿਣਤੀ ਦੇਸ਼ ਦੀ ਕੁੱਲ ਆਬਾਦੀ ਦਾ 78.5 ਫੀਸਦੀ ਹੈ। 


author

cherry

Content Editor

Related News