ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
Thursday, Dec 17, 2020 - 03:28 PM (IST)
ਪੈਰਿਸ- ਫਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਨੂੰ ਕੋਰੋਨਾ ਦੇ ਲੱਛਣ ਦਿਖਾਈ ਦੇ ਰਹੇ ਸਨ ਤੇ ਟੈਸਟ ਮਗਰੋਂ ਰਿਪੋਰਟ ਪਾਜ਼ੀਟਿਵ ਆਈ ਹੈ। ਫਿਲਹਾਲ ਉਹ ਇਕਾਂਤਵਾਸ ਵਿਚ ਹਨ। ਵੀਰਵਾਰ ਨੂੰ ਰਾਸ਼ਟਰਪਤੀ ਪੈਲੇਸ ਵਲੋਂ ਜਾਰੀ ਇਕ ਸਟੇਟਮੈਂਟ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬ੍ਰਿਟੇਨ ਦੇ ਰਾਸ਼ਟਰਪਤੀ ਬੋਰਿਸ ਜਾਨਸਨ, ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਅਤੇ ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। 42 ਸਾਲਾ ਮੈਕਰੋਂ ਅਗਲੇ ਹਫਤੇ ਤੱਕ ਇਕਾਂਤਵਾਸ ਵਿਚ ਰਹਿਣਗੇ। ਉਹ ਆਪਣਾ ਕੰਮ ਕਰਦੇ ਰਹਿਣਗੇ।
ਇਹ ਵੀ ਪੜ੍ਹੋ- 77 ਫ਼ੀਸਦੀ ਪਾਕਿਸਤਾਨੀ ਮੰਨਦੇ ਕਿ ਗਲਤ ਦਿਸ਼ਾ ਵੱਲ ਜਾ ਰਿਹੈ ਉਨ੍ਹਾਂ ਦਾ ਦੇਸ਼ : ਸਰਵੇ
ਜ਼ਿਕਰਯੋਗ ਹੈ ਕਿ ਇਸੇ ਹਫਤੇ ਫਰਾਂਸ ਨੇ ਕੋਰੋਨਾ ਕਾਰਨ ਲਾਗੂ ਪਾਬੰਦੀਆਂ ਵਿਚ ਢਿੱਲ ਦਿੱਤੀ ਸੀ। ਫਿਲਹਾਲ ਦੇਸ਼ ਵਿਚ ਰਾਤ ਦੇ 8 ਵਜੇ ਤੋਂ ਕਰਫਿਊ ਲੱਗ ਰਿਹਾ ਹੈ। ਇਸ ਦੇ ਨਾਲ ਹੀ ਰੈਸਟੋਰੈਂਟ, ਕੈਫੇ, ਸਿਨੇਮਾ ਥਿਏਟਰ ਆਦਿ ਬੰਦ ਰੱਖੇ ਗਏ ਹਨ। ਫਰਾਂਸ ਵਿਚ ਕੋਰੋਨਾ ਵਾਇਰਸ ਫੈਲਣ ਦੇ ਬਾਅਦ ਤੋਂ ਹੁਣ ਤੱਕ 59,300 ਲੋਕਾਂ ਦੀ ਕੋਰੋਨਾ ਕਾਰਨ ਜਾਨ ਜਾ ਚੁੱਕੀ ਹੈ। ਕ੍ਰਿਸਮਸ ਦੀਆਂ ਛੁੱਟੀਆਂ ਦੌਰਾਨ ਲੋਕ ਘੁੰਮ-ਫਿਰ ਰਹੇ ਹਨ ਤੇ ਪਾਰਟੀਆਂ ਕਰ ਰਹੇ ਹਨ, ਜਿਸ ਕਾਰਨ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ।