ਪਾਕਿਸਤਾਨ ''ਚ ਮਨਾਈ ਗਈ ਆਜ਼ਾਦੀ ਘੁਲਾਟੀਏ ਸੁਖਦੇਵ ਦੀ ਜਯੰਤੀ
Thursday, May 16, 2024 - 12:40 AM (IST)
ਲਾਹੌਰ — ਲਾਹੌਰ ਹਾਈ ਕੋਰਟ ਦੇ ਵਕੀਲਾਂ ਦੇ ਇਕ ਸਮੂਹ ਨੇ ਬੁੱਧਵਾਰ ਨੂੰ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਸਾਥੀ ਸੁਖਦੇਵ ਦੀ 117ਵੀਂ ਜਯੰਤੀ ਮਨਾਈ ਅਤੇ ਪਾਕਿਸਤਾਨ ਸਰਕਾਰ ਤੋਂ ਮਹਾਨ ਆਜ਼ਾਦੀ ਘੁਲਾਟੀਆਂ ਨੂੰ ''ਰਾਸ਼ਟਰੀ ਨਾਇਕ'' ਦਾ ਦਰਜਾ ਦੇਣ ਦੀ ਮੰਗ ਕੀਤੀ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਨਾਲ ਜੁੜੇ ਵਕੀਲ ਲਾਹੌਰ ਹਾਈ ਕੋਰਟ ਦੇ ਕੰਪਲੈਕਸ ਵਿੱਚ ਇਕੱਠੇ ਹੋਏ ਅਤੇ ਆਜ਼ਾਦੀ ਘੁਲਾਟੀਏ ਸੁਖਦੇਵ ਦੇ ਜਨਮ ਦਿਨ ਮੌਕੇ ਕੇਕ ਕੱਟਿਆ ਗਿਆ।
ਇਹ ਵੀ ਪੜ੍ਹੋ- ਖਨੌਰੀ ਬਾਰਡਰ ’ਤੇ ਚੱਲ ਰਹੇ ਅੰਦੋਲਨ ’ਚ ਸ਼ਾਮਲ ਕਿਸਾਨ ਦੀ ਮੌਤ
ਇਸ ਮੌਕੇ ਇੱਕ ਮਤਾ ਵੀ ਪਾਸ ਕੀਤਾ ਗਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਲਾਹੌਰ ਦੀ ਇੱਕ ਸੜਕ ਦਾ ਨਾਂ ਸੁਖਦੇਵ ਦੇ ਨਾਂ ’ਤੇ ਰੱਖਿਆ ਜਾਵੇ। ਇਸ ਵਿਚ ਇਹ ਵੀ ਮੰਗ ਕੀਤੀ ਗਈ ਕਿ ਸਕੂਲੀ ਪਾਠਕ੍ਰਮ ਵਿਚ ਉਸ ਬਾਰੇ ਇਕ ਅਧਿਆਏ ਸ਼ਾਮਲ ਕੀਤਾ ਜਾਵੇ ਅਤੇ ਉਸ ਦੇ ਨਾਂ 'ਤੇ ਇਕ ਵਿਸ਼ੇਸ਼ ਡਾਕ ਟਿਕਟ ਜਾਂ ਸਿੱਕਾ ਜਾਰੀ ਕੀਤਾ ਜਾਵੇ। ਸੁਖਦੇਵ ਦਾ ਜਨਮ 15 ਮਈ 1907 ਨੂੰ ਲੁਧਿਆਣਾ, ਪੰਜਾਬ ਵਿੱਚ ਹੋਇਆ ਸੀ।
ਇਹ ਵੀ ਪੜ੍ਹੋ- ਰਵਨੀਤ ਬਿੱਟੂ ਦੀ CM ਮਾਨ ਨੂੰ ਚੁਣੌਤੀ, ਕਿਹਾ- 4 ਜੂਨ ਤੋਂ ਬਾਅਦ ਰੋਜ਼ਾਨਾ ਕਰਨਗੇ ਸੀ.ਐੱਮ. ਹਾਊਸ ਦਾ ਘਿਰਾਓ
ਪ੍ਰੋਗਰਾਮ ਦੌਰਾਨ ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਕਿਹਾ ਕਿ ਗਰੁੱਪ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਜਨਮ ਅਤੇ ਬਰਸੀ ਨੂੰ ਬੜੇ ਮਾਣ ਨਾਲ ਮਨਾਉਂਦਾ ਹੈ। ਉਸ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਵੀ ਉਸ ਦੀ ਕੁਰਬਾਨੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਉਸ ਨੂੰ ਦੇਸ਼ ਦਾ 'ਰਾਸ਼ਟਰੀ ਨਾਇਕ' ਘੋਸ਼ਿਤ ਕਰਨਾ ਚਾਹੀਦਾ ਹੈ। ਭਗਤ ਸਿੰਘ ਨੂੰ ਰਾਜਗੁਰੂ ਅਤੇ ਸੁਖਦੇਵ ਦੇ ਨਾਲ 23 ਮਾਰਚ 1931 ਨੂੰ ਬ੍ਰਿਟਿਸ਼ ਸਰਕਾਰ ਨੇ ਸ਼ਾਸਨ ਵਿਰੁੱਧ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਲਾਹੌਰ ਵਿੱਚ ਫਾਂਸੀ ਦੇ ਦਿੱਤੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e