ਅਮਰੀਕਾ ਦੇ ਟੈਨੇਸੀ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਸਾਲ ਦੀ ਬੱਚੀ ਸਮੇਤ 6 ਕੁੜੀਆਂ ਦੀ ਮੌਤ

Monday, Mar 27, 2023 - 09:24 AM (IST)

ਅਮਰੀਕਾ ਦੇ ਟੈਨੇਸੀ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਸਾਲ ਦੀ ਬੱਚੀ ਸਮੇਤ 6 ਕੁੜੀਆਂ ਦੀ ਮੌਤ

ਪਲੇਸੈਂਟ ਵਿਊ/ਅਮਰੀਕਾ (ਭਾਸ਼ਾ)- ਅਮਰੀਕਾ ਦੇ ਟੈਨੇਸੀ ਸੂਬੇ ਵਿੱਚ ਐਤਵਾਰ ਨੂੰ ਇੱਕ ਹਾਈਵੇਅ 'ਤੇ ਵਾਪਰੇ ਕਾਰ ਹਾਦਸੇ ਵਿੱਚ 1 ਸਾਲ ਦੀ ਬੱਚੀ ਸਮੇਤ 6 ਕੁੜੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ 2 ਹੋਰ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। ਰੌਬਰਟਸਨ ਕਾਉਂਟੀ ਦੇ ਆਫਿਸ ਆਫ ਐਮਰਜੈਂਸੀ ਮੈਨੇਜਮੈਂਟ ਸਰਵਿਸਿਜ਼ ਦੇ ਮੁਖੀ ਬ੍ਰੈਂਟ ਡਾਇਰ ਨੇ ਦੱਸਿਆ ਕਿ ਹਾਦਸੇ 'ਚ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ।

ਇਹ ਵੀ ਪੜ੍ਹੋ: ਸੈਨ ਫਰਾਂਸਿਸਕੋ 'ਚ ਭਾਰਤੀ-ਅਮਰੀਕੀਆਂ ਨੇ ਕੱਢੀ ਰੈਲੀ, ਦੂਤਘਰ ਸਾਹਮਣੇ ਢੋਲ ਦੇ ਡਗੇ 'ਤੇ ਪਾਇਆ ਭੰਗੜਾ (ਵੀਡੀਓ)

ਉਨ੍ਹਾਂ ਨੇ ਇੱਕ ਰੀਲੀਜ਼ ਵਿੱਚ ਕਿਹਾ ਕਿ ਕਰਮਚਾਰੀਆਂ ਨੂੰ ਕਾਰ ਦੇ ਬਾਹਰ 1 ਸਾਲ ਦੀ ਬੱਚੀ ਸਮੇਤ 6 ਕੁੜੀਆਂ, ਜਿਨ੍ਹਾਂ ਦੀ ਉਮਰ 18 ਸਾਲ ਤੱਕ ਹੈ, ਮ੍ਰਿਤਕ ਪਈਆਂ ਮਿਲੀਆਂ। ਅਧਿਕਾਰੀਆਂ ਨੇ ਦੱਸਿਆ ਕਿ ਇਕ ਹੋਰ ਔਰਤ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਇੱਕ ਵਿਅਕਤੀ ਮਾਮੂਲੀ ਜ਼ਖ਼ਮੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਨੁਕਸਾਨੀ ਗਈ ਕਾਰ ਦੇ ਕੋਲ ਇੱਕ ਹੋਰ ਗੱਡੀ ਵੀ ਮਿਲੀ, ਜਿਸ ਦੇ ਡਰਾਈਵਰ ਨੂੰ ਕੋਈ ਸੱਟ ਨਹੀਂ ਲੱਗੀ। ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਤੁਰੰਤ ਪਛਾਣ ਨਹੀਂ ਹੋ ਸਕੀ ਹੈ। ਟੈਨੇਸੀ ਹਾਈਵੇ ਪੈਟਰੋਲ ਏਜੰਸੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਕੈਨੇਡੀਅਨ ਸਿੱਖ ਸਰਵਣ ਸਿੰਘ ਨੇ ਬਣਾਇਆ ਦੁਨੀਆ ਦੀ ਸਭ ਤੋਂ ਲੰਮੀ ਦਾੜ੍ਹੀ ਰੱਖਣ ਦਾ ਰਿਕਾਰਡ (ਵੀਡੀਓ)


author

cherry

Content Editor

Related News