ਫਰਾਂਸ ਦੇ ਮੌਜੂਦਾ ਹਾਲਾਤ ਵੇਖਦਿਆਂ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਜਰਮਨੀ ਦੌਰਾ ਕੀਤਾ ਮੁਲਤਵੀ

Saturday, Jul 01, 2023 - 07:35 PM (IST)

ਇੰਟਰਨੈਸ਼ਨਲ ਡੈਸਕ: ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਆਪਣਾ ਜਰਮਨੀ ਦਾ ਸਰਕਾਰੀ ਦੌਰਾ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਫ਼ੈਸਲਾ ਦੇਸ਼ ਵਿਚ ਫ਼ੈਲੀ ਅਸ਼ਾਂਤੀ ਦੇ ਮੱਦੇਨਜ਼ਰ ਲਿਆ ਗਿਆ ਹੈ। ਜਰਮਨੀ ਵੱਲੋਂ ਇਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਕੀਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਜ਼ਮੀਨ ਦੇ ਲਾਲਚ 'ਚ ਕਲਯੁਗੀ ਪੁੱਤ ਨੂੰ ਭੁੱਲੇ ਰਿਸ਼ਤੇ, ਮਾਂ ਨਾਲ ਕਰਦਾ ਰਿਹਾ ਜਾਨਵਰਾਂ ਜਿਹਾ ਸਲੂਕ

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਟ੍ਰੈਫਿਕ ਚੈਕਿੰਗ ਦੌਰਾਨ 17 ਸਾਲਾ ਨਾਹੇਲ ਦੀ ਹੱਤਿਆ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਘਟਨਾ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਲੋਕ ਬਹੁਤ ਗੁੱਸੇ ਵਿੱਚ ਹਨ। ਇਸ ਘਟਨਾ ਤੋਂ ਬਾਅਦ ਫਰਾਂਸ 'ਚ ਹਿੰਸਕ ਪ੍ਰਦਰਸ਼ਨ ਭੜਕ ਗਏ ਅਤੇ ਵੱਖ-ਵੱਖ ਥਾਵਾਂ 'ਤੇ ਅੱਗਜ਼ਨੀ ਦੀਆਂ ਘਟਨਾਵਾਂ ਵਾਪਰੀਆਂ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News