'ਤੁਰੰਤ ਯੁੱਧ ਰੁੱਕਣਾ ਚਾਹੀਦਾ ਹੈ' :  ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਦਾ ਵੱਡਾ ਬਿਆਨ

Saturday, Feb 28, 2026 - 05:53 PM (IST)

'ਤੁਰੰਤ ਯੁੱਧ ਰੁੱਕਣਾ ਚਾਹੀਦਾ ਹੈ' :  ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਦਾ ਵੱਡਾ ਬਿਆਨ

ਪੈਰਿਸ: ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੇ ਟਕਰਾਅ ਨੂੰ ਲੈ ਕੇ ਇੱਕ ਬੇਹੱਦ ਅਹਿਮ ਬਿਆਨ ਜਾਰੀ ਕੀਤਾ ਹੈ। ਰਾਸ਼ਟਰਪਤੀ ਮੈਕਰੋਨ ਨੇ ਸਪੱਸ਼ਟ ਸ਼ਬਦਾਂ ਵਿੱਚ ਮੰਗ ਕੀਤੀ ਹੈ ਕਿ ਇਜ਼ਰਾਈਲ-ਈਰਾਨ ਜੰਗ ਤੁਰੰਤ ਰੁਕਣੀ ਚਾਹੀਦੀ ਹੈ। ਮੈਕਰੋਨ ਮੁਤਾਬਕ ਜੰਗ ਜਾਰੀ ਰਹਿਣ ਨਾਲ ਅੰਤਰਰਾਸ਼ਟਰੀ ਸ਼ਾਂਤੀ ਬਹਾਲੀ ਦੀਆਂ ਕੋਸ਼ਿਸ਼ਾਂ ਨੂੰ ਝਟਕਾ ਲੱਗ ਸਕਦਾ ਹੈ। ਨਾਲ ਹੀ ਇਸ ਜੰਗ ਦੇ ਗੰਭੀਰ ਨਤੀਜੇ ਨਿਕਲਣ ਦਾ ਖਦਸ਼ਾ ਹੈ।

ਗੌਰਤਲਬ ਹੈ ਕਿ ਖਾੜੀ ਖੇਤਰ ਵਿੱਚ ਵਧਦੇ ਤਣਾਅ ਕਾਰਨ ਪਹਿਲਾਂ ਹੀ ਭਾਰਤ ਸਮੇਤ ਕਈ ਦੇਸ਼ਾਂ ਦੀ ਚਿੰਤਾ ਵਧੀ ਹੋਈ ਹੈ, ਜਿਸ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਅਤੇ ਸੁਰੱਖਿਆ ਸਬੰਧੀ ਚੁਣੌਤੀਆਂ ਸ਼ਾਮਲ ਹਨ। ਅਜਿਹੀ ਨਾਜ਼ੁਕ ਸਥਿਤੀ ਵਿੱਚ ਫਰਾਂਸ ਦੇ ਰਾਸ਼ਟਰਪਤੀ ਵਲੋਂ ਜੰਗ ਨੂੰ ਤੁਰੰਤ ਬੰਦ ਕਰਨ ਦੀ ਦਿੱਤੀ ਗਈ ਇਹ ਦੁਹਾਈ ਵਿਸ਼ਵ ਸ਼ਾਂਤੀ ਲਈ ਇੱਕ ਵੱਡਾ ਕਦਮ ਮੰਨੀ ਜਾ ਰਹੀ ਹੈ। ਮੈਕਰੋਨ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਇਸ ਖੂਨੀ ਸੰਘਰਸ਼ ਦਾ ਹੁਣੇ ਹੀ ਖਾਤਮਾ ਹੋਣਾ ਬੇਹੱਦ ਜ਼ਰੂਰੀ ਹੈ।ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਖਾੜੀ ਦੇਸ਼ਾਂ ਅਤੇ ਹੋਰ ਖੇਤਰਾਂ ਵਿੱਚ ਚੱਲ ਰਹੀ ਖਿੱਚੋਤਾਣ ਕਾਰਨ ਗਲੋਬਲ ਸਥਿਤੀ ਕਾਫੀ ਨਾਜ਼ੁਕ ਬਣੀ ਹੋਈ ਹੈ, ਜਿਸ ਕਾਰਨ ਫਰਾਂਸ ਦੇ ਰਾਸ਼ਟਰਪਤੀ ਵਲੋਂ ਦਿੱਤਾ ਗਿਆ ਇਹ ਬਿਆਨ ਵਿਸ਼ਵ ਰਾਜਨੀਤੀ ਵਿੱਚ ਕਾਫੀ ਮਹੱਤਵ ਰੱਖਦਾ ਹੈ।

ਰੂਸ ਨੇ ਦਿੱਤੀ ਚਿਤਾਵਨੀ 

ਦੂਜੇ ਪਾਸੇ, ਰੂਸ ਨੇ ਇਸ ਸਥਿਤੀ 'ਤੇ ਚਿੰਤਾ ਜ਼ਾਹਿਰ ਕਰਦਿਆਂ ਅਮਰੀਕਾ ਅਤੇ ਇਜ਼ਰਾਈਲ ਨੂੰ ਤੁਰੰਤ ਹਮਲੇ ਰੋਕਣ ਦੀ ਅਪੀਲ ਕੀਤੀ ਹੈ। ਰੂਸੀ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਹਮਲਿਆਂ ਨੂੰ "ਗੈਰ-ਜ਼ਿੰਮੇਵਾਰਾਨਾ ਕਾਰਵਾਈ" ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਖੇਤਰ ਵਿੱਚ ਅਸਥਿਰਤਾ ਵਧੇਗੀ। ਰੂਸ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਅਤੇ ਸਿਆਸੀ ਹੱਲ ਕੱਢਣ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News