ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨੇ ਕਾਰਜਕਾਲ ਪੂਰਾ ਹੋਣ ਤੱਕ ਅਹੁਦੇ ''ਤੇ ਬਣੇ ਰਹਿਣ ਦਾ ਜਤਾਇਆ ਸੰਕਲਪ
Friday, Dec 06, 2024 - 11:30 AM (IST)
ਪੈਰਿਸ (ਏਜੰਸੀ): ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ 2027 ਵਿਚ ਆਪਣੇ ਕਾਰਜਕਾਲ ਦੀ ਸਮਾਪਤੀ ਤੱਕ ਅਹੁਦੇ ‘ਤੇ ਬਣੇ ਰਹਿਣ ਦਾ ਸੰਕਲਪ ਜਤਾਇਆ ਅਤੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਕੁਝ ਦਿਨਾਂ ਵਿਚ ਨਵੇਂ ਪ੍ਰਧਾਨ ਮੰਤਰੀ ਦੇ ਨਾਮ ਦਾ ਐਲਾਨ ਕਰਨਗੇ। ਰਾਸ਼ਟਰ ਨੂੰ ਇੱਕ ਸੰਬੋਧਨ ਵਿੱਚ ਮੈਕਰੋਨ ਨੇ ਪ੍ਰਧਾਨ ਮੰਤਰੀ ਮਿਸ਼ੇਲ ਬਾਰਨੀਅਰ ਦੀ ਸਰਕਾਰ ਨੂੰ ਡੇਗਣ ਲਈ ਆਪਣੇ ਸੱਜੇ-ਪੱਖੀ ਵਿਰੋਧੀਆਂ ਨੂੰ ਜ਼ਿੰਮੇਵਾਰ ਠਹਿਰਾਇਆ।
ਇਹ ਵੀ ਪੜ੍ਹੋ: ਫਰਾਂਸ ਦੇ 62 ਸਾਲਾਂ ਦੇ ਇਤਿਹਾਸ 'ਚ ਪਹਿਲੀ ਵਾਰ, 3 ਮਹੀਨਿਆਂ 'ਚ ਡਿੱਗੀ PM ਬਾਰਨੀਅਰ ਦੀ ਸਰਕਾਰ
ਉਨ੍ਹਾਂ ਕਿਹਾ ਕਿ ਉਹ ਨਵੇਂ ਪ੍ਰਧਾਨ ਮੰਤਰੀ ਦੇ ਨਾਂ ਦਾ ਐਲਾਨ ਕੁਝ ਦਿਨਾਂ 'ਚ ਕਰਨਗੇ, ਪਰ ਉਨ੍ਹਾਂ ਇਸ ਬਾਰੇ ਕੋਈ ਸੰਕੇਤ ਨਹੀਂ ਦਿੱਤਾ ਕਿ ਨਵਾਂ ਪ੍ਰਧਾਨ ਮੰਤਰੀ ਕੌਣ ਹੋ ਸਕਦਾ ਹੈ। ਫਰਾਂਸ ਦੇ ਸੱਜੇ ਅਤੇ ਖੱਬੇਪੱਖੀ ਸੰਸਦ ਮੈਂਬਰਾਂ ਨੇ ਬੁੱਧਵਾਰ ਨੂੰ ਬਜਟ ਵਿਵਾਦ ਨੂੰ ਲੈ ਕੇ ਇਤਿਹਾਸਕ ਬੇਭਰੋਸਗੀ ਮਤੇ 'ਤੇ ਇਕੱਠੇ ਵੋਟਿੰਗ ਕੀਤੀ, ਜਿਸ ਨਾਲ ਪ੍ਰਧਾਨ ਮੰਤਰੀ ਮਾਈਕਲ ਬਾਰਨੀਅਰ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਅਸਤੀਫਾ ਦੇਣਾ ਪਿਆ। ‘ਨੈਸ਼ਨਲ ਅਸੈਂਬਲੀ’ (ਫਰਾਂਸ ਦੀ ਪਾਰਲੀਮੈਂਟ) ਨੇ ਇਸ ਮਤੇ ਨੂੰ 331 ਵੋਟਾਂ ਨਾਲ ਮਨਜ਼ੂਰੀ ਦਿੱਤੀ। ਇਸ ਲਈ ਘੱਟੋ-ਘੱਟ 288 ਵੋਟਾਂ ਦੀ ਲੋੜ ਸੀ। ਫਰਾਂਸ ਦੇ 62 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਸੰਸਦ ਵਿੱਚ ਬੇਭਰੋਸਗੀ ਮਤਾ ਪਾਸ ਹੋਣ ਕਾਰਨ ਕਿਸੇ ਪ੍ਰਧਾਨ ਮੰਤਰੀ ਨੂੰ ਸੱਤਾ ਗੁਆਉਣੀ ਪਈ।
ਇਹ ਵੀ ਪੜ੍ਹੋ: ਭਾਰਤ ਦੀ 'ਮੇਕ ਇਨ ਇੰਡੀਆ' ਨੀਤੀ ਦੇ ਮੁਰੀਦ ਹੋਏ ਰੂਸੀ ਰਾਸ਼ਟਰਪਤੀ ਪੁਤਿਨ, PM ਮੋਦੀ ਦੀ ਵੀ ਕੀਤੀ ਸ਼ਲਾਘਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8