ਲੜਕੇ ਨੂੰ ਗੋਲ਼ੀ ਮਾਰਨ ਵਾਲੇ ਅਫ਼ਸਰ ਨੇ ਮੰਗੀ ਮੁਆਫ਼ੀ, ਪੈਰਿਸ ਦੇ ਇਕ ਹਿੱਸੇ 'ਚ ਲੱਗਾ Night Curfew

Friday, Jun 30, 2023 - 09:37 PM (IST)

ਲੜਕੇ ਨੂੰ ਗੋਲ਼ੀ ਮਾਰਨ ਵਾਲੇ ਅਫ਼ਸਰ ਨੇ ਮੰਗੀ ਮੁਆਫ਼ੀ, ਪੈਰਿਸ ਦੇ ਇਕ ਹਿੱਸੇ 'ਚ ਲੱਗਾ Night Curfew

ਇੰਟਰਨੈਸ਼ਨਲ ਡੈਸਕ : ਫਰਾਂਸ ਦੀ ਰਾਜਧਾਨੀ ਪੈਰਿਸ 'ਚ ਇਕ ਪੁਲਸ ਅਧਿਕਾਰੀ ਵੱਲੋਂ ਇਕ ਨਾਬਾਲਗ ਨੂੰ ਗੋਲ਼ੀ ਮਾਰਨ ਦੀ ਘਟਨਾ ਤੋਂ ਬਾਅਦ ਸ਼ਹਿਰ ਦੇ ਇਕ ਇਲਾਕੇ 'ਚ ਤਣਾਅ ਬਣਿਆ ਹੋਇਆ ਹੈ। ਤਣਾਅਪੂਰਨ ਮਾਹੌਲ ਨੂੰ ਦੇਖਦਿਆਂ ਇੱਥੇ ਸ਼ਨੀਵਾਰ ਤੱਕ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਲੜਕੇ ਦੀ ਮੌਤ ਤੋਂ ਬਾਅਦ ਦੇਸ਼ ਭਰ 'ਚ ਹਿੰਸਾ ਭੜਕ ਹੋਈ ਹੈ। ਲੋਕਾਂ ਨੇ ਕਈ ਵਾਹਨਾਂ ਨੂੰ ਅੱਗ ਲਾ ਦਿੱਤੀ। ਇਸ ਦੌਰਾਨ ਲੜਕੇ ਨੂੰ ਗੋਲ਼ੀ ਮਾਰਨ ਵਾਲੇ ਪੁਲਸ ਮੁਲਾਜ਼ਮ ਨੇ ਹੁਣ ਪੀੜਤ ਪਰਿਵਾਰ ਤੋਂ ਮੁਆਫ਼ੀ ਮੰਗ ਲਈ ਹੈ।

ਇਹ ਵੀ ਪੜ੍ਹੋ : ਘਰ ਪਹੁੰਚੀ ਬਾਰਾਤ, ਭੈਣ ਦੇ ਵਿਆਹ ਵਾਲੇ ਦਿਨ ਭਰਾ ਦੀ ਮੌਤ, ਪੈ ਗਿਆ ਚੀਕ-ਚਿਹਾੜਾ

ਲੜਕੇ ਦੀ ਮੌਤ ਤੋਂ ਬਾਅਦ ਲੋਕ ਭੜਕ ਗਏ ਅਤੇ ਉਨ੍ਹਾਂ ਕਈ ਥਾਵਾਂ 'ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਲੋਕਾਂ ਦੀ ਨਾਰਾਜ਼ਗੀ ਵਿਚਾਲੇ ਦੋਸ਼ੀ ਪੁਲਸ ਮੁਲਾਜ਼ਮ ਦੇ ਵਕੀਲ ਨੇ ਦੱਸਿਆ ਕਿ ਮੁਲਜ਼ਮ ਨੇ ਮੰਗਲਵਾਰ ਨੂੰ ਵਾਪਰੀ ਘਟਨਾ ਲਈ ਪੀੜਤ ਪਰਿਵਾਰ ਤੋਂ ਮੁਆਫ਼ੀ ਮੰਗ ਲਈ ਹੈ। ਮੁਲਜ਼ਮ ਪੁਲਸ ਮੁਲਾਜ਼ਮ ਫਿਲਹਾਲ ਹਿਰਾਸਤ ਵਿੱਚ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News