ਫਰਿਜ਼ਨੋ ਏਰੀਏ ਦੇ ਟਰੱਕ ਡਰਾਈਵਰਾਂ ਵੱਲੋਂ ਜੂਨ '84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਸਮਾਗਮ

Tuesday, Jun 14, 2022 - 10:33 AM (IST)

ਫਰਿਜ਼ਨੋ ਏਰੀਏ ਦੇ ਟਰੱਕ ਡਰਾਈਵਰਾਂ ਵੱਲੋਂ ਜੂਨ '84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਸਮਾਗਮ

ਫਰਿਜ਼ਨੋ-ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ)- ਜੂਨ 84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਫਰਿਜ਼ਨੋ ਏਰੀਏ ਦੇ ਟਰੱਕਰ ਵੀਰ ਹਰ ਸਾਲ ਸ੍ਰੀ ਅਖੰਡ ਪਾਠ ਸਹਿਬ ਦੇ ਭੋਗ ਪਾਉਂਦੇ ਆ ਰਹੇ ਹਨ। ਇਸੇ ਕੜੀ ਤਹਿਤ ਇਸ ਸਾਲ ਜੂਨ 84 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਹਿਬ ਦੇ ਭੋਗ ਗੁਰਦੁਆਰਾ ਨਾਨਕ ਪ੍ਰਕਾਸ਼ ਫਰਿਜ਼ਨੋ ਵਿਖੇ ਪਾਏ ਗਏ।

ਇਸ ਮੌਕੇ ਕੀਰਤਨ ਦਰਬਾਰ ਦੇ ਨਾਲ ਕਥਾ ਦੇ ਪ੍ਰਵਾਹ ਚੱਲੇ ਅਤੇ ਕਵੀਸ਼ਰ ਜਥੇ ਨੇ ਸਿੱਖ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਟਰੱਕ ਡਰਾਈਵਰ ਵੀਰਾਂ ਵੱਲੋਂ ਚਾਹ ਪਕੌੜਿਆਂ ਤੋਂ ਇਲਾਵਾ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਜੂਨ 84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ।


author

cherry

Content Editor

Related News