ਫਰਿਜ਼ਨੋ ਵਿਖੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

Monday, Nov 30, 2020 - 01:36 PM (IST)

ਫਰਿਜ਼ਨੋ, ਕੈਲੀਫੋਰਨੀਆ (ਨੀਟਾ ਮਾਛੀਕੇ): ਧੰਨ-ਧੰਨ ਗੁਰੂ ਨਾਨਕ ਦੇਵ ਜੀ ਦੇ 501 ਸਾਲਾ ਗੁਰਪੁਰਬ ਨੂੰ ਸਮਰਪਿਤ ਸਮਾਗਮ ਦਮਦਮੀ ਟਕਸਾਲ ਦੀ ਰਹਿਨੁਮਾਈ ਅਧੀਨ ਚਲਾਏ ਜਾ ਰਹੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ, ਕੈਲੀਫੋਰਨੀਆ ਵਿਖੇ ਕਰਵਾਏ ਗਏ। ਜਿਸ ਦੌਰਾਨ ਅਖੰਡ ਪਾਠ ਦੇ ਭੋਗ, ਕਥਾ-ਕੀਰਤਨ ਅਤੇ ਰੈਣ-ਸਵਾਈ ਕੀਰਤਨ ਤੋਂ ਇਲਾਵਾ ਗੁਰੂਘਰ ਦੀ ਚਾਰ ਦਿਵਾਰੀ ਅੰਦਰ ਗੁਰੂ ਗ੍ਰੰਥ ਸਹਿਬ ਜੀ ਨੂੰ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕਰਕੇ ਪਰਕਰਮਾ ਕੀਤੀ ਗਈ। 

PunjabKesari

ਪੜ੍ਹੋ ਇਹ ਅਹਿਮ ਖਬਰ- ਖਾਲਸਾ ਏਡ ਨੂੰ ਕੈਨੇਡਾ ਦੇ ਵਰਲਡ ਫਾਈਨੈਂਸ਼ੀਅਲ ਗਰੁੱਪ ਵੱਲੋਂ ਕਿਸਾਨਾਂ ਦੀ ਮਦਦ ਲਈ ਵਿੱਤੀ ਮਦਦ

ਇੱਥੇ ਬੱਚਿਆ ਵੱਲੋਂ ਗਤਕੇ ਦੇ ਜੌਹਰ ਅਤੇ ਸੰਗਤਾਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਅੰਤ ਸਮਾਪਤੀ ‘ਤੇ ਬਾਹਰ ਖੁੱਲ੍ਹੇ ਪੰਡਾਲ ਵਿੱਚ ਦੀਵਾਨ ਸਜਾਏ ਗਏ। ਕੋਵਿਡ-19 ਦੇ ਚੱਲਦਿਆਂ ਇਸ ਸਾਲ ਵੱਡੇ ਪੱਧਰ ‘ਤੇ ਬੇਸ਼ੱਕ ਨਗਰ ਕੀਰਤਨ ਨਹੀਂ ਸਜ਼ਾ ਸਕੇ ਪਰ ਗੁਰੂਘਰ ਵਿੱਚ ਹਾਜ਼ਰ ਸੰਗਤਾਂ ਵਿੱਚ ਇਸ ਸਮੇਂ ਬਹੁਤ ਉਤਸ਼ਾਹ ਅਤੇ ਸ਼ਰਧਾ ਪਾਈ ਜਾ ਰਹੀ ਸੀ। ਇਸ ਸਮੇਂ ਹਾਜ਼ਰ ਸੰਗਤਾਂ ਵੱਲੋਂ ਭਾਰਤ ਵਿੱਚ ਚਲ ਰਹੇ ਕਿਸਾਨ ਅੰਦੋਲਨ ਦੀ ਹਿਮਾਇਤ ਅਤੇ ਆਰਥਿਕ ਮਦਦ ਦਾ ਐਲਾਨ ਵੀ ਕੀਤਾ ਗਿਆ। ਕਿਸਾਨਾਂ ਦੇ ਹੱਕ ਵਿੱਚ ਅਤੇ ਮੋਦੀ ਸਰਕਾਰ ਦੇ ਵਿਰੋਧ ਵਿੱਚ ਨਾਅਰੇ ਵੀ ਲਾਏ ਗਏ। ਗੁਰੂ ਦਾ ਲੰਗਰ ਅਤੁੱਟ ਵਰਤਿਆਂ ਅਤੇ ਕੁਝ ਸਟਾਲ ਵੀ ਲੱਗੇ ਹੋਏ ਸਨ। ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਬਹੁਤਾ ਇਕੱਠ ਨਹੀਂ ਜੁੜ ਰਿਹਾ ਸੀ, ਸੰਗਤਾਂ ਗੁਰੂ ਅੱਗੇ ਨਤਮਸਤਕ ਹੋਣ ਲਈ ਆ ਅਤੇ ਜਾ ਰਹੀਆਂ ਸਨ।


Vandana

Content Editor

Related News