ਪ੍ਰੇਮਿਕਾ ਦਾ ਅੱਧਾ ਬਰਗਰ ਖਾਣ ’ਤੇ ਛਿੜਿਆ ਵਿਵਾਦ, ਸੇਵਾਮੁਕਤ SSP ਦੇ ਪੁੱਤਰ ਨੇ ਦੋਸਤ ਦਾ ਗੋਲੀ ਮਾਰ ਕੀਤਾ ਕਤਲ

Friday, Apr 26, 2024 - 06:25 PM (IST)

ਪ੍ਰੇਮਿਕਾ ਦਾ ਅੱਧਾ ਬਰਗਰ ਖਾਣ ’ਤੇ ਛਿੜਿਆ ਵਿਵਾਦ, ਸੇਵਾਮੁਕਤ SSP ਦੇ ਪੁੱਤਰ ਨੇ ਦੋਸਤ ਦਾ ਗੋਲੀ ਮਾਰ ਕੀਤਾ ਕਤਲ

ਕਰਾਚੀ(ਯੂ. ਐੱਨ. ਆਈ.)-ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿਚ ਇਕ ਸੇਵਾਮੁਕਤ ਸੀਨੀਅਰ ਪੁਲਸ ਅਧਿਕਾਰੀ ਦੇ ਪੁੱਤਰ ਨੇ ਇਕ ਸੈਸ਼ਨ ਜੱਜ ਦੇ 17 ਸਾਲਾ ਪੁੱਤਰ ਦੀ ਇਸ ਲਈ ਹੱਤਿਆ ਕਰ ਦਿੱਤੀ ਕਿਉਂਕਿ ਉਸ ਨੇ ਉਸਦੀ (ਪੁਲਸ ਅਧਿਕਾਰੀ ਦੇ ਪੁੱਤਰ ਦੀ) ਪ੍ਰੇਮਿਕਾ ਲਈ ਮੰਗਵਾਏ ਗਏ ਬਰਗਰ ਦਾ ਅੱਧਾ ਹਿੱਸਾ ਖਾ ਲਿਆ ਸੀ।ਇਹ ਘਟਨਾ ਕਰਾਚੀ ਦੇ ਪਾਸ਼ ਇਲਾਕੇ ਡਿਫੈਂਸ ਹਾਊਸਿੰਗ ਅਥਾਰਟੀ (ਡੀ.ਐੱਚ.ਏ.) ’ਚ 8 ਫਰਵਰੀ ਨੂੰ ਹੋਈ ਸੀ ਅਤੇ ਮਾਮਲੇ ਦੀ ਜਾਂਚ ਹੁਣ ਪੂਰੀ ਹੋਈ ਹੈ।

ਇਹ ਵੀ ਪੜ੍ਹੋ- ਮਜੀਠਾ 'ਚ ਵੱਡੀ ਵਾਰਦਾਤ, ਜਵਾਈ ਵਲੋਂ ਚਾਚੇ ਸਹੁਰੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਅਨੁਸਾਰ ਸੇਵਾਮੁਕਤ ਸੀਨੀਅਰ ਪੁਲਸ ਕਪਤਾਨ (ਐੱਸ.ਐੱਸ.ਪੀ.) ਨਜ਼ੀਰ ਅਹਿਮਦ ਮੀਰ ਬਹਾਰ ਦੇ ਪੁੱਤਰ ਡੈਨੀਅਲ ਮੀਰ ਬਹਾਰ ਨੇ ਕਰਾਚੀ ਜ਼ਿਲਾ ਦੱਖਣੀ ਦੇ ਸੈਸ਼ਨ ਜੱਜ ਜਾਵੇਦ ਕੇਰੀਓ ਦੇ ਪੁੱਤਰ ਅਲੀ ਕੇਰੀਓ ਨੂੰ ਆਪਣੇ ਘਰ ਸੱਦਿਆ ਸੀ ਜਿੱਥੇ ਡੇਨੀਅਲ ਮੀਰ ਬਹਾਰ ਦੀ ਪ੍ਰੇਮਿਕਾ ਸ਼ਾਜ਼ੀਆ ਵੀ ਆਈ ਹੋਈ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)

ਡੈਨੀਅਲ ਨੇ ਆਪਣੇ ਅਤੇ ਸ਼ਾਜ਼ੀਆ ਲਈ 2 ਬਰਗਰ ਮੰਗਵਾਏ ਸਨ ਪਰ ਅਲੀ ਨੇ ਇਕ ਬਰਗਰ ਦਾ ਅੱਧਾ ਹਿੱਸਾ ਖਾ ਲਿਆ ਜਿਸ ਨਾਲ ਡੈਨੀਅਲ ਨੂੰ ਗੁੱਸਾ ਆ ਗਿਆ ਅਤੇ ਉਸ ਨੇ ਆਪਣੇ ਸੁਰੱਖਿਆ ਗਾਰਡ ਦੀ ਰਾਈਫਲ ਲੈ ਲਈ ਅਤੇ ਅਲੀ ’ਤੇ ਗੋਲੀਆਂ ਚਲਾ ਦਿੱਤੀਆਂ। ਅਲੀ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ: ਪਸ਼ੂਆਂ ਨਾਲ ਹਵਸ ਮਿਟਾਉਂਦਾ ਰਿਹਾ ਦਰਿੰਦਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News