31 ਮਾਰਚ ਤੋਂ ਯੂਰਪ ਦੀਆਂ ਘੜ੍ਹੀਆਂ ਹੋ ਜਾਣਗੀਆਂ 1 ਘੰਟਾ ਅੱਗੇ
Friday, Mar 29, 2024 - 07:04 PM (IST)
ਰੋਮ/ਇਟਲੀ (ਕੈਂਥ)- ਸੰਨ 2001 ਤੋਂ ਯੂਰਪੀਅਨ ਯੂਨੀਅਨ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਯੂਰਪੀਅਨ ਦੇਸ਼ਾਂ ਦੇ ਵਿੱਚ ਗਰਮੀਆਂ ਅਤੇ ਸਰਦੀਆਂ ਦਾ ਸਮਾਂ ਬਦਲਿਆ ਜਾਂਦਾ ਹੈ। ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਪੂਰੇ ਯੂਰਪ ਦਾ ਟਾਈਮ ਟੇਬਲ ਬਦਲ ਜਾਂਦਾ ਹੈ। ਭਾਵ ਕਦੇ ਇੱਕ ਘੰਟਾ ਪਿੱਛੇ ਹੋ ਜਾਂਦਾ ਹੈ ਅਤੇ ਕਦੇ ਇੱਕ ਘੰਟਾ ਅੱਗੇ ਹੋ ਜਾਂਦਾ ਹੈ। ਸਾਲ ਦੇ ਮਾਰਚ ਮਹੀਨੇ ਦੇ ਆਖ਼ਰੀ ਐਤਵਾਰ ਨੂੰ ਤੜਕੇ 2 ਵਜੇ ਯੂਰਪ ਦੀਆਂ ਤਮਾਮ ਘੜ੍ਹੀਆਂ ਇੱਕ ਘੰਟੇ ਲਈ ਅੱਗੇ ਕਰ ਦਿੱਤੀਆਂ ਜਾਂਦੀਆਂ ਹਨ। ਮਤਲਬ ਜਿਵੇਂ ਕਿ ਜੇਕਰ ਘੜ੍ਹੀ ਅਨੁਸਾਰ ਤੜਕੇ ਨੂੰ 2 ਵਜੇ ਹੋਣਗੇ ਤਾਂ ਉਸ ਨੂੰ 3 ਸਮਝਿਆ ਜਾਂਦਾ ਹੈ ਅਤੇ ਇਸੇ ਤਰ੍ਹਾਂ ਇਹ ਟਾਈਮ ਅਕਤੂਬਰ ਮਹੀਨੇ ਦੇ ਆਖਰੀ ਐਤਵਾਰ ਤੱਕ ਚੱਲਦਾ ਰਹਿੰਦਾ ਹੈ।
ਇਹ ਵੀ ਪੜ੍ਹੋ: ਸਰਬਜੋਤ ਸਿੰਘ ਢਿੱਲੋਂ 6ਵੀਂ ਵਾਰ ਬਣੇ ਆਸਟਰੇਲੀਅਨ ਸਿੱਖ ਖੇਡਾਂ ਦੇ ਪ੍ਰਧਾਨ
ਜਿਹੜੀਆਂ ਘੜ੍ਹੀਆਂ ਕੰਪਿਊਟਰਾਈਜ਼ਡ ਹਨ ਉਹ ਤਾਂ ਆਪਣੇ ਆਪ ਸਾਲ ਵਿੱਚ ਦੋ ਵਾਰ ਇੱਕ ਘੰਟੇ ਲਈ ਕਦੇ ਅੱਗੇ ਅਤੇ ਕਦੇ ਪਿੱਛੇ ਹੋ ਜਾਂਦੀਆਂ ਹਨ ਪਰ ਜਿਹੜੀਆਂ ਕੰਪਿਊਟਰਾਈਜ਼ਡ ਘੜ੍ਹੀਆਂ ਨਹੀਂ ਹਨ ਉਹਨਾਂ ਨੂੰ ਸਭ ਲੋਕ ਆਪ ਅੱਗੇ ਪਿੱਛੇ ਕਰ ਲੈਂਦੇ ਹਨ। ਇਸ ਟਾਈਮ ਦੇ ਬਦਲਾਵ ਨਾਲ ਯੂਰਪ ਵਿੱਚ ਰੈਣ ਬਸੇਰਾ ਕਰਦੇ ਵਿਦੇਸ਼ੀਆਂ ਨੂੰ ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਵਿੱਚ ਸਮੇਂ ਦਾ ਭੁਲੇਖਾ ਪੈ ਜਾਂਦਾ ਹੈ ਕਦੇ ਉਹ ਕੰਮ ਉਪੱਰ ਇੱਕ ਘੰਟਾ ਪਹਿਲਾਂ ਚੱਲੇ ਜਾਂਦੇ ਹਨ ਅਤੇ ਕਦੇ ਇੱਕ ਘੰਟਾ ਲੇਟ ਹੋ ਜਾਂਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।