ਖਮੇਨੇਈ ਦੀ ਮੌਤ ਤੋਂ ਬਾਅਦ ਭੜਕੀ ਹਿੰਸਾ! ਕਈ ਦੇਸ਼ਾਂ ''ਚ ਅਮਰੀਕੀ ਕੌਂਸਲਖਾਨਿਆਂ ''ਤੇ ਹੋਏ ਹਮਲੇ (ਵੀਡੀਓ)

Sunday, Mar 01, 2026 - 01:33 PM (IST)

ਖਮੇਨੇਈ ਦੀ ਮੌਤ ਤੋਂ ਬਾਅਦ ਭੜਕੀ ਹਿੰਸਾ! ਕਈ ਦੇਸ਼ਾਂ ''ਚ ਅਮਰੀਕੀ ਕੌਂਸਲਖਾਨਿਆਂ ''ਤੇ ਹੋਏ ਹਮਲੇ (ਵੀਡੀਓ)

ਕਰਾਚੀ: ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੇਈ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਮੱਧ ਪੂਰਬ ਸਮੇਤ ਕਈ ਦੇਸ਼ਾਂ ਵਿੱਚ ਤਣਾਅ ਪੈਦਾ ਹੋ ਗਿਆ ਹੈ। ਇਸੇ ਕੜੀ ਤਹਿਤ ਪਾਕਿਸਤਾਨ ਦੇ ਕਰਾਚੀ ਅਤੇ ਇਰਾਕ ਵਿੱਚ ਪ੍ਰਦਰਸ਼ਨਕਾਰੀਆਂ ਨੇ ਅਮਰੀਕੀ ਕੌਂਸਲਖਾਨਿਆਂ ਨੂੰ ਨਿਸ਼ਾਨਾ ਬਣਾਇਆ।

ਐਤਵਾਰ ਨੂੰ ਕਰਾਚੀ ਸਥਿਤ ਅਮਰੀਕੀ ਕੌਂਸਲਖਾਨੇ ਦੇ ਬਾਹਰ ਸਥਿਤੀ ਉਸ ਸਮੇਂ ਗੰਭੀਰ ਹੋ ਗਈ ਜਦੋਂ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਕੌਂਸਲਖਾਨੇ ਦੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਾਲੇ ਹਿੰਸਕ ਝੜਪਾਂ ਹੋਣ ਦੀ ਖ਼ਬਰ ਹੈ। ਪੁਲਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਦੇ ਜਵਾਬ ਵਿੱਚ ਪ੍ਰਦਰਸ਼ਨਕਾਰੀਆਂ ਨੇ ਪੁਲਿਸ 'ਤੇ ਭਾਰੀ ਪੱਥਰਬਾਜ਼ੀ ਕੀਤੀ।

ਸਾਹਮਣੇ ਆਈਆਂ ਵੀਡੀਓ ਫੁਟੇਜਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਦਰਜਨਾਂ ਲੋਕ ਕੌਂਸਲਖਾਨੇ ਦੇ ਕੰਪਾਊਂਡ ਦੇ ਅੰਦਰ ਵੜ ਗਏ ਅਤੇ ਉਨ੍ਹਾਂ ਨੇ ਮੁੱਖ ਇਮਾਰਤ ਵਿੱਚ ਦਾਖਲ ਹੋਣ ਲਈ ਖਿੜਕੀਆਂ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਤੋੜਨ ਦੀ ਕੋਸ਼ਿਸ਼ ਕੀਤੀ। ਜ਼ਿਕਰਯੋਗ ਹੈ ਕਿ ਖਮੇਨੇਈ ਦੀ ਮੌਤ ਤੋਂ ਬਾਅਦ ਪਾਕਿਸਤਾਨ ਤੋਂ ਲੈ ਕੇ ਇਰਾਕ ਤੱਕ ਅਮਰੀਕਾ ਵਿਰੁੱਧ ਰੋਸ ਪ੍ਰਦਰਸ਼ਨ ਤੇਜ਼ ਹੋ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News