ਨਵੇਂ ਸਾਲ ਤੋਂ ਪਹਿਲਾਂ ਵੱਧ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Tuesday, Dec 31, 2024 - 04:23 PM (IST)

ਨਵੇਂ ਸਾਲ ਤੋਂ ਪਹਿਲਾਂ ਵੱਧ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਇਸਲਾਮਾਬਾਦ (ਏਜੰਸੀ) - ਪਾਕਿਸਤਾਨ 'ਚ ਨਵੇਂ ਸਾਲ ਦੀ ਪੂਰਬਲੀ ਸ਼ਾਮ 'ਤੇ ਤੇਲ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ ਹੈ। ਸਾਲ 2024 ਦੇਸ਼ ਦੇ ਲੋਕਾਂ ਲਈ ਸਭ ਤੋਂ ਚੁਣੌਤੀਪੂਰਨ ਸਾਲਾਂ ਵਿੱਚੋਂ ਇੱਕ ਰਿਹਾ ਹੈ। ਸਰਕਾਰ ਦੀਆਂ ਨੀਤੀਆਂ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐੱਮ.ਐੱਫ.) ਦੀਆਂ ਸ਼ਰਤਾਂ ਦੀ ਪਾਲਣਾ ਕਾਰਨ ਅਸਮਾਨ ਛੂਹ ਰਹੀ ਮਹਿੰਗਾਈ ਦਰ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਨੇ ਦੇਸ਼ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦਾ ਦਾਅਵਾ ਕੀਤਾ ਹੈ ਪਰ ਨਵੇਂ ਸਾਲ ਦੀ ਸ਼ੁਰੂਆਤ 'ਤੇ ਹੀ ਸਥਾਨਕ ਲੋਕਾਂ ਨੂੰ ਝਟਕਾ ਲੱਗ ਸਕਦਾ ਹੈ। ਸਰਕਾਰ ਨਵੇਂ ਸਾਲ ਮੌਕੇ ਤੇਲ ਦੀਆਂ ਕੀਮਤਾਂ 'ਚ ਵਾਧੇ ਦਾ ਐਲਾਨ ਕਰਨ ਵਾਲੀ ਹੈ।

ਇਹ ਵੀ ਪੜ੍ਹੋ: ਬਰਾਤੀਆਂ ਦੀ ਬੱਸ ਨਾਲ ਵੱਡਾ ਹਾਦਸਾ, ਇਕੋ ਪਰਿਵਾਰ ਦੇ 8 ਜੀਆਂ ਸਣੇ 12 ਮੌਤਾਂ

ਸਾਲ 2025 ਦੇ ਪਹਿਲੇ 14 ਦਿਨਾਂ ਵਿੱਚ ਹਾਈ-ਸਪੀਡ ਡੀਜ਼ਲ (HSD), ਲਾਈਟ ਡੀਜ਼ਲ ਆਇਲ (LDO) ਅਤੇ ਮਿੱਟੀ ਦੇ ਤੇਲ ਦੀਆਂ ਕੀਮਤਾਂ ਵਿੱਚ ਘੱਟੋ-ਘੱਟ 4-5 ਰੁਪਏ ਪ੍ਰਤੀ ਲੀਟਰ ਦੇ ਵਾਧੇ ਦੀ ਸੰਭਾਵਨਾ ਹੈ। ਜਦੋਂਕਿ ਪੈਟਰੋਲ ਦੀ ਕੀਮਤ 'ਚ 1 ਰੁਪਏ ਪ੍ਰਤੀ ਲੀਟਰ ਦੇ ਬਦਲਾਅ ਦੀ ਸੰਭਾਵਨਾ ਹੈ। ਪਾਕਿਸਤਾਨ ਵਿੱਚ ਹਰ 14 ਦਿਨਾਂ ਬਾਅਦ ਤੇਲ ਦੀਆਂ ਸੋਧੀਆਂ ਕੀਮਤਾਂ ਦਾ ਐਲਾਨ ਕੀਤਾ ਜਾਂਦਾ ਹੈ। ਕੀਮਤਾਂ ਵਿੱਚ ਤਬਦੀਲੀਆਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ ਦੇ EFF (ਵਿਸਤ੍ਰਿਤ ਵਿੱਤੀ ਸਹੂਲਤ) ਪ੍ਰੋਗਰਾਮ ਦੀ ਪਾਲਣਾ ਵਿੱਚ ਕੀਤੀਆਂ ਜਾਂਦੀਆਂ ਹਨ। ਡੀਜ਼ਲ ਦੀਆਂ ਕੀਮਤਾਂ 'ਚ 15 ਦਸੰਬਰ ਨੂੰ 3.05 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ, ਜਦਕਿ ਪੈਟਰੋਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਕੌਮਾਂਤਰੀ ਬਾਜ਼ਾਰ 'ਚ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ, ਜਿਸ ਦਾ ਅਸਰ ਪਾਕਿਸਤਾਨ 'ਚ ਤੇਲ ਦੀਆਂ ਸੋਧੀਆਂ ਕੀਮਤਾਂ ਦੇ ਆਗਾਮੀ ਐਲਾਨ 'ਚ ਦਿਖਾਈ ਦੇਵੇਗਾ। 

ਇਹ ਵੀ ਪੜ੍ਹੋ: ਕੇਰਲ ਦੀ ਨਰਸ ਨਿਮਿਸ਼ਾ ਨੂੰ ਬਚਾਉਣ ਦੀ ਕੋਸ਼ਿਸ਼ ਨਾਕਾਮ, ਯਮਨ ਦੇ ਰਾਸ਼ਟਰਪਤੀ ਨੇ ਫਾਂਸੀ ਨੂੰ ਦਿੱਤੀ ਮਨਜ਼ੂਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News