ਕੁਲਬੀਰ ਸਿੰਘ ਜ਼ੀਰਾ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਹੈਪੀ ਜ਼ੀਰਾ

Monday, Jan 31, 2022 - 04:37 PM (IST)

ਕੁਲਬੀਰ ਸਿੰਘ ਜ਼ੀਰਾ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਹੈਪੀ ਜ਼ੀਰਾ

ਮਿਲਾਨ/ਇਟਲੀ (ਸਾਬੀ ਚੀਨੀਆ): ਜ਼ੀਰਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਚੋਣ ਮੁਹਿੰਮ ਨੂੰ ਜਿਸ ਤਰ੍ਹਾਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉਸ ਤੋਂ ਇਹ ਸਿੱਧ ਹੁੰਦਾ ਹੈ ਕਿ ਕੁਲਬੀਰ ਸਿੰਘ ਜ਼ੀਰਾ ਆਪਣੇ ਹਲਕੇ ਵਿੱਚ ਵੱਡੀ ਲੀਡ 'ਤੇ ਜਿੱਤ ਪ੍ਰਾਪਤ ਕਰਨਗੇ ਅਤੇ ਇਕ ਵਾਰ ਫਿਰ ਵਿਧਾਇਕ ਬਣਨਗੇ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-  ਇਟਲੀ ਤੋਂ ਸੁਖਚੈਨ ਸਿੰਘ ਮਾਨ ਵਿਧਾਨ ਸਭਾ ਚੋਣਾਂ ਲਈ "ਐਡੀਸ਼ਨ ਕੋਆਡੀਨੇਟਰ'' ਨਿਯੁਕਤ

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਦੇ ਤੁਸਕਾਨਾ ਸਟੇਟ ਪ੍ਰਧਾਨ ਹਰਪ੍ਰੀਤ ਸਿੰਘ ਹੈਪੀ ਜ਼ੀਰਾ ਨੇ ਕਰਦਿਆਂ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਹਲਕੇ ਵਿਚ ਜਿਸ ਤਰ੍ਹਾਂ ਦਾ ਵਿਕਾਸ  ਕਰਵਾਇਆ ਹੈ, ਉਨ੍ਹਾਂ ਹਲਕੇ ਦੀਆਂ ਹਰ ਬੁਨਿਆਦੀ ਲੋੜਾ ਨੂੰ ਪੂਰਾ ਕੀਤਾ ਹੈ, ਉਹਨਾਂ ਦੁਆਰਾ ਕਰਵਾਏ ਗਏ ਵਿਕਾਸ ਦੇ ਸਦਕਾ ਹੀ  ਹਲਕੇ ਦੇ ਲੋਕ ਵੱਡੀ ਗਿਣਤੀ ਵਿਚ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ। ਹੈਪੀ ਜੀਰਾ ਨੇ ਅੱਗੇ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿੱਚ ਕੁਲਬੀਰ ਸਿੰਘ ਜ਼ੀਰਾ ਪਿਛਲੀ ਵਾਰ ਦੇ ਮੁਕਾਬਲੇ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ।


author

Vandana

Content Editor

Related News