ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦਾ ਮੰਗਲਵਾਰ ਨੂੰ ਹੋਵੇਗਾ ਅੰਤਿਮ ਸੰਸਕਾਰ

07/09/2022 2:39:03 PM

ਟੋਕੀਓ (ਏਜੰਸੀ)- ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਸ਼ੁੱਕਰਵਾਰ ਨੂੰ ਮੌਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਟੋਕੀਓ ਸਥਿਤ ਉਨ੍ਹਾਂ ਦੇ ਘਰ ਲਿਆਂਦੀ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਕੀਤਾ ਜਾਵੇਗਾ। ਜਾਪਾਨ ਦੇ ਜਨਤਕ ਪ੍ਰਸਾਰਕ NHK ਦੀ ਇੱਕ ਰਿਪੋਰਟ ਦੇ ਅਨੁਸਾਰ, ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਦੁਪਹਿਰ ਕਰੀਬ 1:30 ਵਜੇ (ਸਥਾਨਕ ਸਮੇਂ) ਸ਼ਿਬੂਆ ਜ਼ਿਲ੍ਹੇ ਵਿੱਚ ਲਿਆਂਦਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਵੀ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹੋਏ ਸਨ।

ਇਹ ਵੀ ਪੜ੍ਹੋ: ਭਾਰਤ-ਜਾਪਾਨ ਭਾਈਵਾਲੀ 'ਚ ਬੇਮਿਸਾਲ ਬਦਲਾਅ ਲਿਆਉਣ ਵਾਲੇ ਸ਼ਿੰਜੋ ਆਬੇ ਨਹੀਂ ਰਹੇ

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸਾਬਕਾ ਪ੍ਰਧਾਨ ਮੰਤਰੀ ਦੇ ਦਿਹਾਂਤ 'ਤੇ ਸੋਗ ਮਨਾਉਣ ਲਈ ਸੋਮਵਾਰ ਨੂੰ ਰਾਤ ਭਰ ਜਾਗ ਕੇ ਇਕ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਕੀਤਾ ਜਾਵੇਗਾ। ਕਿਓਡੋ ਨਿਊਜ਼ ਏਜੰਸੀ ਨੇ ਦੱਸਿਆ ਕਿ ਯਾਮਾਟੋ-ਸੈਦਾਈਜੀ ਰੇਲਵੇ ਸਟੇਸ਼ਨ ਦੇ ਸਾਹਮਣੇ ਚੁਣਾਵੀਂ ਭਾਸ਼ਣ ਦੇਣ ਦੌਰਾਨ ਇਕ ਵਿਅਕਤੀ ਨੇ ਸਵੇਰੇ ਕਰੀਬ 11:30 ਵਜੇ ਆਬੇ ਨੂੰ ਪਿੱਛੇ ਤੋਂ ਗੋਲੀ ਮਾਰ ਦਿੱਤੀ। ਇਹ ਹਾਦਸਾ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹੇ ਆਬੇ ਦੇ ਨਾਲ ਨਾਰਾ ਸ਼ਹਿਰ ਵਿੱਚ ਵਾਪਰਿਆ।

ਇਹ ਵੀ ਪੜ੍ਹੋ: ਫੇਸਬੁੱਕ ਤੇ ਟਵਿਟਰ ਨੇ ਸ਼ਿੰਜੋ ਆਬੇ ’ਤੇ ਹਮਲੇ ਨਾਲ ਸਬੰਧਤ ਵੀਡੀਓਜ਼ ਨੂੰ ਹਟਾਇਆ

ਪੁਲਸ ਨੇ ਕਿਹਾ ਕਿ ਗੋਲੀ ਲੱਗਣ ਤੋਂ ਤੁਰੰਤ ਬਾਅਦ 67 ਸਾਲਾ ਆਬੇ ਜ਼ਮੀਨ 'ਤੇ ਡਿੱਗ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਪ੍ਰਧਾਨ ਮੰਤਰੀ ਦੀ ਹੱਤਿਆ ਕਰਨ ਵਾਲੇ ਵਿਅਕਤੀ ਦਾ ਨਾਂ ਤੇਤਸੁਯਾ ਯਾਮਾਗਾਮੀ (41) ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸ਼ੱਕੀ ਮੁਲਜ਼ਮ ਸਾਬਕਾ ਫੌਜੀ ਦੱਸਿਆ ਜਾ ਰਿਹਾ ਹੈ। ਕਿਓਡੋ ਨਿਊਜ਼ ਦੇ ਅਨੁਸਾਰ, ਯਾਮਾਗਾਮੀ ਨੇ ਜਾਂਚਕਾਰਾਂ ਨੂੰ ਦੱਸਿਆ ਕਿ ਉਹ ਆਬੇ ਦੇ ਸਿਆਸੀ ਏਜੰਡੇ ਤੋਂ ਖੁਸ਼ ਨਹੀਂ ਸੀ, ਇਸ ਲਈ ਉਸ ਨੇ ਉਨ੍ਹਾਂ 'ਤੇ ਹਮਲਾ ਕੀਤਾ।

ਇਹ ਵੀ ਪੜ੍ਹੋ: ਰਿਸ਼ੀ ਸੁਨਕ ਨੇ ਬ੍ਰਿਟੇਨ ਦਾ ਅਗਲਾ PM ਬਣਨ ਲਈ ਪੇਸ਼ ਕੀਤਾ ਦਾਅਵਾ, ਦੌੜ 'ਚ ਸ਼ਾਮਲ ਨੇ ਇਹ ਚਿਹਰੇ

 


cherry

Content Editor

Related News