ਸ਼੍ਰੀਮਤੀ ਸੁਰਿੰਦਰ ਕੌਰ ਬਾਹਰੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜ਼ਲੀ ਸਮਾਗਮ

Thursday, Mar 06, 2025 - 02:01 PM (IST)

ਸ਼੍ਰੀਮਤੀ ਸੁਰਿੰਦਰ ਕੌਰ ਬਾਹਰੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜ਼ਲੀ ਸਮਾਗਮ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਿਸ਼ ਪੰਜਾਬੀ ਭਾਈਚਾਰੇ ਦੇ ਦੁੱਖਾਂ ਦਰਦਾਂ, ਖੁਸ਼ੀਆਂ ਵਿੱਚ ਪਿਛਲੀ ਅੱਧੀ ਸਦੀ ਤੋਂ ਸ਼ਰੀਕ ਹੁੰਦੇ ਆਏ ਸਰਦਾਰ ਹਰਦਿਆਲ ਸਿੰਘ ਬਾਹਰੀ ਦੀ ਧਰਮ ਪਤਨੀ ਸ਼੍ਰੀਮਤੀ ਸੁਰਿੰਦਰ ਕੌਰ ਬਾਹਰੀ ਨਮਿਤ ਅੰਤਿਮ ਅਰਦਾਸ ਸਮਾਗਮ ਸ੍ਰੀ ਗੁਰੂ ਨਾਨਕ ਸਿੱਖ ਗੁਰਦੁਆਰਾ ਗਲਾਸਗੋ ਵਿਖੇ ਹੋਈ। ਮੈਰੀ ਹਿਲ ਸ਼ਮਸ਼ਾਨ ਘਾਟ ਵਿਖੇ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਸ ਗੱਲ ਦਾ ਸਬੂਤ ਸੀ ਕਿ ਬਾਹਰੀ ਪਰਿਵਾਰ ਆਪਣੇ ਲੋਕਾਂ ਵਿੱਚ ਕਿੰਨਾ ਹਰਮਨ ਪਿਆਰਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਤੋਂ ਦੁੱਖਦਾਇਕ ਖ਼ਬਰ, ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਇਸ ਸਮੇਂ ਸ਼ਰਧਾ ਦੇ ਫੁੱਲ ਭੇਂਟ ਕਰਨ ਸਮੇਂ ਗੁਰੂ ਘਰ ਦੇ ਵਜ਼ੀਰ ਗਿਆਨੀ ਗੁਰਪ੍ਰੀਤ ਸਿੰਘ ਰਾਮਪੁਰ ਦੋਰਾਹਾ, ਜਸਜੀਤ ਸਿੰਘ ਵਿਲੀ ਬਾਹਰੀ, ਨਿੰਦੀ ਬਾਹਰੀ, ਮੈਂਡੀ ਬਾਹਰੀ, ਲੋਗਨ, ਜੀਆ ਵੱਲੋਂ ਆਪਣੇ ਮਨੋਭਾਵ ਹਾਜ਼ਰੀਨ ਨਾਲ ਸਾਂਝੇ ਕੀਤੇ ਗਏ। ਇਸ ਸਮੇਂ ਸਰਦਾਰ ਹਰਦਿਆਲ ਸਿੰਘ ਬਾਹਰੀ ਵੱਲੋਂ ਆਪਣੀ ਜੀਵਨ ਸਾਥਣ ਦੇ ਵਿਛੋੜੇ ਮੌਕੇ ਕੀਤੀ ਤਕਰੀਰ ਸਭ ਨੂੰ ਰੁਆ ਦੇਣ ਵਾਲੀ ਸੀ। ਇਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਚਰਚ ਆਫ ਸਕਾਟਲੈਂਡ ਵੱਲੋਂ ਰੈਵਰਐਂਡ ਸੁਮਿਤ ਹੈਰੀਸਨ, ਹਿੰਦੂ ਮੰਦਰ ਗਲਾਸਗੋ ਵੱਲੋਂ ਅਚਾਰੀਆ ਮੇਧਨੀਪਤਿ ਮਿਸ਼ਰ ਸਮੇਤ ਵੱਖ-ਵੱਖ ਬੁਲਾਰਿਆਂ ਨੇ ਸ਼੍ਰੀਮਤੀ ਸੁਰਿੰਦਰ ਕੌਰ ਬਾਹਰੀ ਦੀ ਸ਼ਖਸੀਅਤ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਸਿਰਜੇ ਮੁਕਾਮ ‘ਤੇ ਪਹੁੰਚਣ ਲਈ ਤੁਰਦੇ ਰਹਿਣ ਦੀ ਤਾਕੀਦ ਕੀਤੀ। ਅਖੀਰ ਵਿੱਚ ਸਰਦਾਰ ਹਰਦਿਆਲ ਸਿੰਘ ਬਾਹਰੀ ਨੇ ਦੂਰੋਂ ਨੇੜਿਓ ਆਏ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਦਾ ਹਾਰਦਿਕ ਧੰਨਵਾਦ ਕੀਤਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News