ਨਿਊਜ਼ੀਲੈਂਡ ‘ਚ ਚੱਕਰਵਾਤ ਗੈਬ੍ਰੀਅਲ ਦਾ ਕਹਿਰ, ਮੀਂਹ ਤੇ ਹੜ੍ਹਾਂ ਕਾਰਨ ਵਿਗੜੇ ਹਾਲਾਤ, ਐਲਾਨੀ ਰਾਸ਼ਟਰੀ ਐਮਰਜੈਂਸੀ
Tuesday, Feb 14, 2023 - 06:22 AM (IST)
ਇੰਟਰਨੈਸ਼ਨਲ ਡੈਸਕ : ਨਿਊਜ਼ੀਲੈਂਡ ਸਰਕਾਰ ਨੇ ਉੱਤਰੀ ਟਾਪੂ ’ਚ ਜ਼ਬਰਦਸਤ ਤੂਫ਼ਾਨ ਆਉਣ ਤੋਂ ਬਾਅਦ ਮੰਗਲਵਾਰ ਨੂੰ ਰਾਸ਼ਟਰੀ ਐਮਰਜੈਂਸੀ ਐਲਾਨ ਦਿੱਤੀ। ਨਿਊਜ਼ੀਲੈਂਡ ਦੇ ਇਤਿਹਾਸ ’ਚ ਇਹ ਤੀਜੀ ਵਾਰ ਹੈ, ਜਦੋਂ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 2019 ’ਚ ਕ੍ਰਾਈਸਟਚਰਚ ਅੱਤਵਾਦੀ ਹਮਲੇ ਤੇ 2020 ’ਚ ਕੋਰੋਨਾ ਮਹਾਮਾਰੀ ਦੌਰਾਨ ਦੋ ਵਾਰ ਐਮਰਜੈਂਸੀ ਲਗਾਈ ਗਈ ਸੀ।
ਇਹ ਖ਼ਬਰ ਵੀ ਪੜ੍ਹੋ : ਮਹਿੰਗਾ ਹੋਵੇਗਾ ਸਫ਼ਰ, ਡੀਜ਼ਲ ਦੇ ਭਾਅ ਵਧਣ ਮਗਰੋਂ ਪ੍ਰਾਈਵੇਟ-ਸਰਕਾਰੀ ਬੱਸਾਂ ਦਾ ਕਿਰਾਇਆ ਵਧਾਉਣ ਦੀ ਤਿਆਰੀ
ਚੱਕਰਵਾਤ ‘ਗੈਬ੍ਰੀਅਲ’ ਕਾਰਨ ਨਿਊਜ਼ੀਲੈਂਡ ਦੇ ਉੱਤਰੀ ਟਾਪੂ ’ਚ ਭਾਰੀ ਹੜ੍ਹ ਅਤੇ ਜ਼ਮੀਨ ਖਿਸਕ ਗਈ ਹੈ। ਨਾਲ ਹੀ ਸਮੁੰਦਰੀ ਲਹਿਰਾਂ ਵੀ ਉੱਠ ਰਹੀਆਂ ਹਨ। ਨਿਊਜ਼ੀਲੈਂਡ ਵਿਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਕਾਰਨ 40,000 ਤੋਂ ਵੱਧ ਘਰਾਂ ਦੀ ਬਿਜਲੀ ਗੁੱਲ ਹੋ ਗਈ ਹੈ ਅਤੇ ਸੈਂਕੜੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਰਾਸ਼ਟਰੀ ਐਮਰਜੈਂਸੀ ਦਾ ਐਲਾਨ ਉਨ੍ਹਾਂ ਛੇ ਖੇਤਰਾਂ ’ਤੇ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਹੀ ਸਥਾਨਕ ਐਮਰਜੈਂਸੀ ਦਾ ਐਲਾਨ ਕੀਤਾ ਹੋਇਆ ਹੈ। ਇਨ੍ਹਾਂ ਖੇਤਰਾਂ ’ਚ ਨਾਰਥਲੈਂਡ, ਆਕਲੈਂਡ, ਟਾਈਰਾਵਿਟੀ, ਬੇਅ ਆਫ ਪਲੇਨਟੀ, ਵਾਈਕਾਟੋ ਅਤੇ ਹਾਕਸ ਬੇਅ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਅੱਤਵਾਦੀ ਹਮਲੇ ਦਾ ਖਤਰਾ, ISI ਰਚ ਰਹੀ ਨਵੀਂ ਸਾਜ਼ਿਸ਼, ਖ਼ੁਫ਼ੀਆ ਏਜੰਸੀਆਂ ਵੱਲੋਂ ਅਲਰਟ
ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਹਜ਼ਾਰਾਂ ਘਰਾਂ ’ਚ ਬਿਜਲੀ ਨਾ ਹੋਣ ਕਾਰਨ ਐਮਰਜੈਂਸੀ ਪ੍ਰਬੰਧਨ ਮੰਤਰੀ ਕੀਰਨ ਮੈਕਐਨਲਟੀ ਨੇ ਇਸ ਐਲਾਨ ’ਤੇ ਦਸਤਖਤ ਕੀਤੇ। ਮੈਕਐਨਲਟੀ ਨੇ ਕਿਹਾ ਕਿ ਮੌਸਮ ’ਚ ਆਈ ਇਸ ਤਬਦੀਲੀ ਕਾਰਨ ਉੱਤਰੀ ਟਾਪੂ ਦੇ ਬਹੁਤ ਸਾਰੇ ਹਿੱਸਿਆਂ ’ਚ ਵੱਡਾ ਪ੍ਰਭਾਵ ਪੈ ਰਿਹਾ ਹੈ।
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸ ਹਿਪਕਿੰਸ ਨੇ ਪੱਤਰਕਾਰਾਂ ਨੂੰ ਕਿਹਾ ਕਿ ਕਿਰਪਾ ਕਰਕੇ ਇਸ ਚੇਤਾਵਨੀ ਨੂੰ ਗੰਭੀਰਤਾ ਨਾਲ ਲਓ। ਅਸੀਂ ਖਰਾਬ ਮੌਸਮ ਆਉਣ ਦੀ ਉਮੀਦ ਕਰਦੇ ਹਾਂ। ਇਸ ਲਈ ਕਿਰਪਾ ਕਰਕੇ ਯਕੀਨੀ ਬਣਾਓ ਕਿ ਤੁਸੀਂ ਤਿਆਰ ਹੋ। ਆਕਲੈਂਡ ਅਤੇ ਆਸ-ਪਾਸ ਦੇ ਇਲਾਕਿਆਂ 'ਚ 140 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ।