ਕੈਨੇਡਾ ''ਚ ਗੈਂਗਵਾਰ ਦਾ ਕਹਿਰ, ਸਰੀ ''ਚ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ

Tuesday, May 12, 2026 - 07:14 AM (IST)

ਕੈਨੇਡਾ ''ਚ ਗੈਂਗਵਾਰ ਦਾ ਕਹਿਰ, ਸਰੀ ''ਚ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ

ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਜਾਣ ਮਗਰੋਂ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਇੰਟੀਗ੍ਰੇਟਿਡ ਹੋਮਿਸਾਈਡ ਇਨਵੈਸਟੀਗੇਸ਼ਨ ਟੀਮ ਅਨੁਸਾਰ ਇਹ ਮਾਮਲਾ ਬੀ.ਸੀ. ਵਿੱਚ ਚੱਲ ਰਹੀ ਗੈਂਗਵਾਰ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : 'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਕੂਲਾਂ ਨੂੰ ਅਪੀਲ 

ਪੁਲਸ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਐਤਵਾਰ ਰਾਤ ਸਰੀ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਗੋਲੀਬਾਰੀ ਦੀ ਸੂਚਨਾ ਮਿਲਣ ਮਗਰੋਂ ਅਧਿਕਾਰੀ ਮੌਕੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੂੰ 16 ਸਾਲਾ ਅਤੇ 18 ਸਾਲਾ ਦੋ ਨੌਜਵਾਨ ਗੰਭੀਰ ਹਾਲਤ ਵਿੱਚ ਮਿਲੇ। ਦੋਵਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਇਹ ਹਮਲਾ ਯੋਜਨਾਬੱਧ ਸੀ ਅਤੇ ਇਸਦਾ ਸਬੰਧ ਸੂਬੇ ਵਿੱਚ ਸਰਗਰਮ ਗੈਂਗ ਗਤੀਵਿਧੀਆਂ ਨਾਲ ਹੋ ਸਕਦਾ ਹੈ। ਪੁਲਸ ਵੱਲੋਂ ਇਲਾਕੇ ਨੂੰ ਘੇਰ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਗਵਾਹਾਂ ਤੋਂ ਪੁੱਛਗਿੱਛ ਜਾਰੀ ਹੈ। ਸਰੀ ਦੀ ਮੇਅਰ ਬ੍ਰੈਂਡਾ ਲਾਕ ਨੇ ਇਸ ਘਟਨਾ ‘ਤੇ ਗਹਿਰਾ ਦੁੱਖ ਅਤੇ ਗੁੱਸਾ ਪ੍ਰਗਟ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਇਸ ਤਰ੍ਹਾਂ ਹੋ ਰਹੀ ਹਿੰਸਕ ਮੌਤ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਨੇ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News