ਵੱਡੀ ਖ਼ਬਰ : ਸੁੱਖਾ ਕਾਹਲਵਾਂ ਦਾ ਕਾਤਲ ਤੇ ਬੰਬੀਹਾ ਗੈਂਗ ਦਾ ਮੁੱਖ ਸਰਗਣਾ ਅਮਰੀਕਾ ਤੋਂ ਕਾਬੂ

Friday, Nov 10, 2023 - 08:07 PM (IST)

ਵੱਡੀ ਖ਼ਬਰ : ਸੁੱਖਾ ਕਾਹਲਵਾਂ ਦਾ ਕਾਤਲ ਤੇ ਬੰਬੀਹਾ ਗੈਂਗ ਦਾ ਮੁੱਖ ਸਰਗਣਾ ਅਮਰੀਕਾ ਤੋਂ ਕਾਬੂ

ਇੰਟਰਨੈਸ਼ਨਲ ਡੈਸਕ : ਅਮਰੀਕਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੰਬੀਹਾ ਗੈਂਗ ਦਾ ਮੁੱਖ ਸਰਗਣਾ ਅਤੇ ਸ਼ੂਟਰ ਸੁੱਖਾ ਕਾਹਲਵਾਂ ਦੇ ਕਾਤਲ ਗੈਂਗਸਟਰ ਦਲੇਰ ਕੋਟੀਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਸੈਕਰਾਮੈਂਟੋ, ਕੈਲੀਫੋਰਨੀਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗੈਂਗਸਟਰ ਦਲੇਰ ਕੋਟੀਆ ਬੰਬੀਹਾ ਗੈਂਗ ਦਾ ਸਰਗਰਮ ਮੈਂਬਰ ਹੈ, ਜੋ ਹਰਿਆਣਾ ਦਾ ਰਹਿਣ ਵਾਲਾ ਸੀ ਤੇ ਹੁਣ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ 'ਚ ਸਰਗਰਮ ਸੀ।

ਇਹ ਵੀ ਪੜ੍ਹੋ : ਪਿਸਤੌਲ ਦੀ ਨੋਕ ’ਤੇ ਹੋਲਸੇਲ ਮਾਰਕੀਟ ’ਚ ਲੱਖਾਂ ਦੀ ਲੁੱਟ ਕਰਨ ਵਾਲੇ 4 ਗ੍ਰਿਫ਼ਤਾਰ, ਜਾਣੋ ਕੀ-ਕੀ ਹੋਇਆ ਬਰਾਮਦ

ਪੁਲਸ ਹਿਰਾਸਤ ਦੌਰਾਨ ਵਿੱਕੀ ਗੌਂਡਰ ਨੇ ਦਲੇਰ ਕੋਟੀਆ ਨਾਲ ਮਿਲ ਕੇ ਗੈਂਗਸਟਰ ਸੁੱਖਾ ਕਾਹਲਵਾਂ ਦਾ ਕਤਲ ਕਰ ਦਿੱਤਾ ਸੀ। ਦੋਵਾਂ ਵਿਚਾਲੇ ਕਾਫੀ ਸਮੇਂ ਤੋਂ ਗੈਂਗ ਵਾਰ ਚੱਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ 2010 ਵਿੱਚ ਸੁੱਖਾ ਕਾਹਲਵਾਂ ਨੇ ਵਿੱਕੀ ਗੌਂਡਰ ਦੇ ਦੋਸਤ ਲਵਲੀ ਬਾਬਾ ਦਾ ਕਤਲ ਕਰ ਦਿੱਤਾ ਸੀ ਅਤੇ ਵਿੱਕੀ ਗੌਂਡਰ ਨੇ ਸੁੱਖਾ ਕਾਹਲਵਾਂ ਦੀ ਹੱਤਿਆ ਕਰਕੇ ਆਪਣੇ ਦੋਸਤ ਦੀ ਮੌਤ ਦਾ ਬਦਲਾ ਲਿਆ ਸੀ। 26 ਜਨਵਰੀ 2018 ਨੂੰ ਵਿੱਕੀ ਗੌਂਡਰ ਨੂੰ ਉਸ ਦੇ ਸਾਥੀਆਂ ਪ੍ਰੇਮਾ ਲਾਹੌਰੀਆ ਤੇ ਸੁਖਪ੍ਰੀਤ ਸਮੇਤ ਐਨਕਾਊਂਟਰ ਵਿੱਚ ਮਾਰ ਦਿੱਤਾ ਗਿਆ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News