ਸੜਕ ''ਤੇ ਜਾਂਦ-ਜਾਂਦਾ ਪਲਟ ਗਿਆ ਗੈਸ ਟੈਂਕਰ ! ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ, 4 ਦੀ ਮੌਤ
Saturday, Feb 21, 2026 - 04:27 PM (IST)
ਇੰਟਰਨੈਸ਼ਨਲ ਡੈਸਕ- ਚਿਲੀ ਤੋਂ ਇਕ ਸਨਸਨੀਖੇਜ਼ ਖਬਰ ਮਿਲੀ ਹੈ, ਜਿੱਥੋਂ ਦੀ ਰਾਜਧਾਨੀ ਸੈਂਟੀਆਗੋ ਦੇ ਨੇੜਲੇ ਇਲਾਕੇ ਵਿੱਚ ਇੱਕ ਗੈਸ ਟੈਂਕਰ ਟਰੱਕ ਵਿੱਚ ਹੋਏ ਜ਼ੋਰਦਾਰ ਧਮਾਕੇ ਨੇ ਭਾਰੀ ਤਬਾਹੀ ਮਚਾਈ ਹੈ। ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ 4 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ 17 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹਨ।
ਸ਼ੁਰੂਆਤੀ ਜਾਂਚ ਅਨੁਸਾਰ, ਪੈਟਰੋਲੀਅਮ ਗੈਸ (LPG) ਨਾਲ ਭਰਿਆ ਇੱਕ ਟਰੱਕ ਸੜਕ 'ਤੇ ਜਾ ਰਿਹਾ ਸੀ ਜਦੋਂ ਉਹ ਅਚਾਨਕ ਬੇਕਾਬੂ ਹੋ ਕੇ ਪਲਟ ਗਿਆ। ਪਲਟਣ ਤੋਂ ਤੁਰੰਤ ਬਾਅਦ ਟਰੱਕ ਵਿੱਚ ਲੀਕੇਜ ਹੋਈ ਅਤੇ ਇੱਕ ਜ਼ੋਰਦਾਰ ਧਮਾਕਾ ਹੋ ਗਿਆ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਗੂੰਜ ਕਈ ਕਿਲੋਮੀਟਰ ਤੱਕ ਸੁਣੀ ਗਈ। ਅੱਗ ਦੀਆਂ ਲਪਟਾਂ ਨੇ ਨੇੜੇ ਖੜ੍ਹੇ ਕਈ ਵਾਹਨਾਂ ਅਤੇ ਘਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
1/2 At least four dead after a Gasco liquefied gas truck overturned and exploded at the General Velásquez and Route 5 junction in Renca, Santiago, Chile.
— Volcaholic 🌋 (@volcaholic1) February 20, 2026
Around 17 others were injured, several seriously, as the blast set nearby vehicles on fire. Authorities are investigating… pic.twitter.com/mjqT8zV8MJ
ਫਾਇਰ ਬ੍ਰਿਗੇਡ ਦੀਆਂ ਕਈ ਟੀਮਾਂ ਨੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਜ਼ਖਮੀਆਂ ਨੂੰ ਤੁਰੰਤ ਸਥਾਨਕ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਚਿਲੀ ਦੇ ਅਧਿਕਾਰੀਆਂ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਲਈ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਹੈ। ਇਲਾਕੇ ਦੇ ਲੋਕਾਂ ਅਨੁਸਾਰ, ਧਮਾਕੇ ਤੋਂ ਬਾਅਦ ਅਸਮਾਨ ਵਿੱਚ ਕਾਲੇ ਧੂੰਏਂ ਦਾ ਗੁਬਾਰ ਛਾ ਗਿਆ ਸੀ ਅਤੇ ਲੋਕ ਆਪਣੀਆਂ ਜਾਨਾਂ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾ ਕੇ ਇਲਾਜ ਕਰਵਾਇਆ ਜਾ ਰਿਹਾ ਹੈ, ਜਦਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਮਚੇਗੀ ਤਬਾਹੀ ! NASA ਦੇ ਵਿਗਿਆਨੀਆਂ ਨੇ ਦੇ'ਤੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
