UK 'ਚ ਗਤਕਾ ਚੈਂਪੀਅਨਸ਼ਿਪ, ਤਨਮਨਜੀਤ ਸਿੰਘ ਢੇਸੀ ਨੇ ਸ਼ੇਅਰ ਕੀਤੀਆਂ ਤਸਵੀਰਾਂ

Tuesday, Oct 01, 2024 - 05:46 PM (IST)

ਲੰਡਨ- ਹਾਲ ਹੀ ਵਿਚ ਬ੍ਰਿਟੇਨ ਵਿਚ 10ਵੀਂ ਸਲਾਨਾ ਗਤਕਾ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿਚ ਬ੍ਰਿਟਿਸ਼ ਲੇਬਰ ਪਾਰਟੀ ਦੇ ਨੇਤਾ ਤਨਮਨਜੀਤ ਸਿੰਘ ਢੇਸੀ ਨੇ ਵੀ ਸ਼ਿਰਕਤ ਕੀਤੀ। ਢੇਸੀ ਨੇ ਆਪਣੇ ਸੋਸ਼ਲ ਮੀਡੀਆ ਗਰੁੱਪ ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਚੈਂਪੀਅਨਸ਼ਿਪ ਸਬੰਧੀ ਤਸਵੀਰਾਂ ਪੋਸਟ ਕੀਤੀਆਂ ਹਨ। ਇਸ ਚੈਂਪੀਅਨਸ਼ਿਪ ਵਿਚ ਸਿੱਖ ਮਾਰਸ਼ਲ ਆਰਟਸ ਨਾਲ ਸਬੰਧਤ ਮੁੰਡੇ, ਕੁੜੀਆਂ, ਔਰਤਾਂ ਅਤੇ ਪੁਰਸ਼ਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। 

ਸ੍ਰੀ ਗੁਰੂ ਸਿੰਘ ਸਭਾ ਡਰਬੀ ਗੁਰਦੁਆਰਾ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਹਾਲ ਵਿਖੇ 10ਵੀਂ ਯੂ.ਕੇ. ਗੱਤਕਾ ਚੈਂਪੀਅਨਸ਼ਿਪ ਦੌਰਾਨ ਵੱਖ-ਵੱਖ ਸ਼ਹਿਰਾਂ ਦੀ ਨੁਮਾਇੰਦਗੀ ਕਰਦੀਆਂ 9 ਵੱਖ-ਵੱਖ ਗੱਤਕਾ ਟੀਮਾਂ ਦੇ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ਖਾਲਸਾਈ ਰਵਾਇਤਾਂ ਅਨੁਸਾਰ ਆਪਣੇ ਹੁਨਰ ਦੇ ਜੌਹਰ ਦਿਖਾਏ। ਸ਼ਬਦ ਕੀਰਤਨ ਅਤੇ ਅਰਦਾਸ ਉਪਰੰਤ ਗਤਕਾ ਮੁਕਾਬਲੇ ਸ਼ੁਰੂ ਹੋਏ। ਵੱਖ-ਵੱਖ ਉਮਰ ਵਰਗ ਦੇ ਬੱਚਿਆਂ, ਔਰਤਾਂ ਅਤੇ ਮਰਦਾਂ ਦੇ ਮੁਕਾਬਲੇ ਕਰਵਾਏ ਕੁੜੀਆਂ ਵਿੱਚੋਂ ਅਕਾਲੀ ਫੂਲਾ ਸਿੰਘ ਕਵੈਂਟਰੀ ਦੀ ਗੁਰਸੁਖਮਨ ਕੌਰ ਪਹਿਲੇ ਅਤੇ ਅਕਾਲੀ ਬਾਬਾ ਅਜੀਤ ਸਿੰਘ ਵੜਿੰਗਟਨ ਦੀ ਜੀਆ ਕੌਰ ਦੂਜੇ ਸਥਾਨ ’ਤੇ ਰਹੀ।

PunjabKesari

ਕੁੜੀਆਂ ਦੇ 15 ਤੋਂ 17 ਉਮਰ ਵਰਗ ਵਿੱਚ ਦਮਦਮੀ ਟਕਸਾਲ ਡਰਬੀ ਦੀ ਟੀਮ ਜੇਤੂ ਰਹੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਡਰਬੀ ਦੀ ਟੀਮ ਉਪ ਜੇਤੂ ਰਹੀ। ਮੁੰਡਿਆਂ ਵਿੱਚੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਟੀਮ ਨੇ ਪਹਿਲਾ ਸਥਾਨ, ਦਮਦਮੀ ਟਕਸਾਲ ਡਰਬੀ ਦੀ ਟੀਮ ਉਪ ਜੇਤੂ ਰਹੀ। ਔਰਤਾਂ ਦੇ ਮੁਕਾਬਲੇ ਵਿੱਚ ਦਮਦਮੀ ਟਕਸਾਲ ਡਰਬੀ ਨੇ ਪਹਿਲਾ ਅਤੇ ਬਾਬਾ ਫਤਹਿ ਸਿੰਘ ਅਖਾੜਾ ਗਰੇਵਸੈਂਡ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪੁਰਸ਼ਾਂ ਦੇ ਮੁਕਾਬਲੇ ਵਿੱਚ ਦਮਦਮੀ ਟਕਸਾਲ ਡਰਬੀ ਦੇ ਸਿੰਘਾਂ ਨੇ ਪਹਿਲਾ ਅਤੇ ਦੂਜਾ ਦੋਵੇਂ ਇਨਾਮ ਜਿੱਤੇ। ਕੈਨੇਡਾ ਤੋਂ ਆਏ ਜਗਜੀਤ ਸਿੰਘ ਅਤੇ ਉਸਤਾਦ ਰਣਜੀਤ ਸਿੰਘ ਨੇ ਵੀ ਆਪਣੇ ਗੱਤਕੇ ਦੇ ਜੌਹਰ ਦਿਖਾਏ।

ਪੜ੍ਹੋ ਇਹ ਅਹਿਮ ਖ਼ਬਰ- ਇਮੀਗ੍ਰੇਸ਼ਨ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਨਿਊਜ਼ੀਲੈਂਡ ਨੇ ਬਦਲੇ ਨਿਯਮ

PunjabKesari

ਯੂ.ਕੇ ਡਿਫੈਂਸ ਕਮੇਟੀ ਦੇ ਹਾਲ ਹੀ ਵਿੱਚ ਚੁਣੇ ਗਏ ਚੇਅਰ, ਤਨਮਨਜੀਤ ਸਿੰਘ ਢੇਸੀ ਐਮ.ਪੀ (ਸਲੋਅ), ਜੋ ਗੱਤਕਾ ਫੈਡਰੇਸ਼ਨ ਯੂ.ਕੇ ਦੇ ਪ੍ਰਧਾਨ ਹਨ, ਨੇ ਦੱਸਿਆ ਕਿ ਕਮਿਊਨਿਟੀ ਦੇ ਸਹਿਯੋਗ ਨਾਲ ਪਿਛਲੇ ਇੱਕ ਦਹਾਕੇ ਤੋਂ ਲਗਾਤਾਰ ਹਰ ਸਾਲ ਗੱਤਕਾ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਉਨ੍ਹਾਂ ਗੁਰਦੁਆਰਾ ਸਿੰਘ ਸਭਾ ਡਰਬੀ, ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਡਰਬੀ ਅਤੇ ਨੈਸ਼ਨਲ ਸਿੱਖ ਮਿਊਜ਼ੀਅਮ ਤੋਂ ਆਏ ਵਲੰਟੀਅਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਸਿੱਖ ਮਾਰਸ਼ਲ ਆਰਟ ਗਤਕਾ ਅਤੇ ਸ਼ਸਤਰ ਵਿਦਿਆ ਨੂੰ ਹੋਰ ਪ੍ਰਫੁੱਲਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ, ਜਿਸ ਲਈ ਯਤਨ ਜਾਰੀ ਹਨ।

ਇਸ ਮੌਕੇ ਹਰਮਨ ਸਿੰਘ ਜੌਹਲ (ਜਨਰਲ ਸਕੱਤਰ ਗੱਤਕਾ ਫੈਡਰੇਸ਼ਨ ਯੂ.ਕੇ.), ਜਸਪਾਲ ਸਿੰਘ ਢੇਸੀ, ਰਜਿੰਦਰ ਸਿੰਘ ਪੁਰੇਵਾਲ, ਡਾ: ਰਣਜੀਤ ਸਿੰਘ ਵਿਰਕ, ਜਸਬੀਰ ਸਿੰਘ ਢਿੱਲੋਂ (ਗੁਰਦੁਆਰਾ ਗੁਰੂ ਅਰਜਨ ਦੇਵ ਜੀ ਦੇ ਪ੍ਰਧਾਨ), ਸੁਖਦੇਵ ਸਿੰਘ ਅਟਵਾਲ, ਕੌਂਸਲਰ ਬਲਬੀਰ ਸਿੰਘ ਸੰਧੂ। , ਦਲਜੀਤ ਸਿੰਘ ਵਿਰਕ, ਰਮਿੰਦਰ ਸਿੰਘ (ਪੰਚ ਪ੍ਰਧਾਨੀ ਯੂ.ਕੇ.), ਬੌਬੀ ਜੁਤਲਾ ਸਲੋਹ, ਮਨਪ੍ਰੀਤ ਸਿੰਘ ਖਾਲਸਾ, ਬਿਕਰਮਜੀਤ ਸਿੰਘ ਅਤੇ ਅਜੈਬ ਸਿੰਘ ਗਰਚਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ। ਕੈਥਰੀਨ ਐਟਕਿੰਸਨ ਐਮ.ਪੀ., ਬੈਗੀ ਸ਼ੰਕਰ ਐਮ.ਪੀ., ਕੌਂਸਲਰ ਹਰਦਿਆਲ ਸਿੰਘ ਢੀਂਡਸਾ (ਸਾਬਕਾ ਡਰਬੀਸ਼ਾਇਰ ਪੁਲਿਸ ਅਤੇ ਕ੍ਰਾਈਮ ਕਮਿਸ਼ਨਰ), ਕੌਂਸਲਰ ਹਰਜਿੰਦਰ ਸਿੰਘ ਗਹੀਰ, ਕੌਂਸਲਰ ਗੁਰਕਿਰਨ ਕੌਰ, ਪ੍ਰਸਿੱਧ ਪੰਜਾਬੀ ਗਾਇਕ ਨਿਰਮਲ ਸਿੱਧੂ, ਲੇਖਕ ਅਸ਼ੋਕ ਬਾਂਸਲ, ਸੋਖਾ ਢੇਸੀ, ਨਿਸ਼ਾਨ ਸਿੰਘ ਸਲੋਹ, ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਤਰਨਜੀਤ ਸਿੰਘ ਢੇਸੀ ਬਰਮਿੰਘਮ, ਹਰਜਿੰਦਰ ਸਿੰਘ ਮੰਡੀਰ, ਸਰਬਜੀਤ ਸਿੰਘ, ਤਰਲੋਚਨ ਸਿੰਘ ਵਿਰਕ, ਬਲਜੀਤ ਸਿੰਘ, ਭਾਈ ਲਖਵੀਰ ਸਿੰਘ, ਮਨਪ੍ਰੀਤ ਸਿੰਘ ਬੱਧਨੀ ਕਲਾਂ, ਅਮਨਜੀਤ ਸਿੰਘ ਖਹਿਰਾ (ਜਨ ਸ਼ਕਤੀ), ਅਕਾਲ ਚੈਨਲ ਸਿੱਖ ਚੈਨਲ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News