ਪਾਕਿਸਤਾਨ ''ਚ 11 ਫਰਵਰੀ ਨੂੰ ਆਮ ਚੋਣਾਂ: ਚੋਣ ਕਮਿਸ਼ਨ
Thursday, Nov 02, 2023 - 03:59 PM (IST)

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਦੇਸ਼ ਵਿਚ ਆਮ ਚੋਣਾਂ 11 ਫਰਵਰੀ ਨੂੰ ਹੋਣਗੀਆਂ। ਚੋਣ ਕਮਿਸ਼ਨ ਦੀ ਇਸ ਸੂਚਨਾ ਤੋਂ ਬਾਅਦ ਦੇਸ਼ 'ਚ ਚੋਣਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਅਨਿਸ਼ਚਿਤਤਾ ਖ਼ਤਮ ਹੋ ਗਈ ਹੈ। ਪਾਕਿਸਤਾਨ ਚੋਣ ਕਮਿਸ਼ਨ ਦੇ ਵਕੀਲ ਸਜੀਲ ਸਵਾਤੀ ਨੇ ਕਿਹਾ ਕਿ 29 ਜਨਵਰੀ ਤੱਕ ਹਲਕੇ ਨਿਰਧਾਰਨ ਦੀ ਪ੍ਰਕਿਰਿਆ ਪੂਰੀ ਹੋ ਜਾਵੇਗੀ, ਜਿਸ ਨਾਲ ਚੋਣਾਂ ਦਾ ਰਾਹ ਪੱਧਰਾ ਹੋ ਜਾਵੇਗਾ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਸੂਰ ਦਾ ਦਿਲ ਟਰਾਂਸਪਲਾਂਟ ਕਰਵਾਉਣ ਵਾਲੇ ਦੂਜੇ ਵਿਅਕਤੀ ਦੀ ਮੌਤ
ਉਨ੍ਹਾਂ ਇਹ ਗੱਲ ਉਦੋਂ ਕਹੀ, ਜਦੋਂ ਸੁਪਰੀਮ ਕੋਰਟ ਨੇ ਉਨ੍ਹਾਂ ਪਟੀਸ਼ਨਾਂ 'ਤੇ ਸੁਣਵਾਈ ਸ਼ੁਰੂ ਕੀਤੀ, ਜਿਨ੍ਹਾਂ 'ਚ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਵਿਧਾਨ ਸਭਾਵਾਂ ਭੰਗ ਹੋਣ ਦੇ 90 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਦੀ ਬੇਨਤੀ ਕੀਤੀ ਗਈ ਸੀ। ਅਖ਼ਬਾਰ 'ਡਾਨ' ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਪਾਕਿਸਤਾਨ ਦੇ ਚੀਫ ਜਸਟਿਸ (ਸੀਜੇਪੀ) ਕਾਜ਼ੀ ਫੈਜ਼ ਈਸਾ, ਜਸਟਿਸ ਅਮੀਨ-ਉਦ-ਦੀਨ ਖਾਨ ਅਤੇ ਜਸਟਿਸ ਅਥਰ ਮਿਨਲਾਹ ਦੀ ਤਿੰਨ ਮੈਂਬਰੀ ਬੈਂਚ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (ਐੱਸ.ਸੀ.ਬੀ.ਏ.), ਪਾਕਿਸਤਾਨ ਤਹਿਰੀਕ -ਏ-ਇਨਸਾਫ ਅਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕੀਤੀ। ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ 9 ਅਗਸਤ ਨੂੰ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।