ਪਾਕਿਸਤਾਨ ''ਚ ਜਨਵਰੀ 2024 ਦੇ ਆਖ਼ਰੀ ਹਫਤੇ ''ਚ ਹੋਣਗੀਆਂ ਆਮ ਚੋਣਾਂ: ਚੋਣ ਕਮਿਸ਼ਨ
Thursday, Sep 21, 2023 - 04:48 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਦੇਸ਼ ਵਿਚ ਆਮ ਚੋਣਾਂ ਜਨਵਰੀ 2024 ਦੇ ਆਖਰੀ ਹਫਤੇ ਵਿਚ ਹੋਣਗੀਆਂ। ਕਮਿਸ਼ਨ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਉਸ ਨੇ ਹਲਕਿਆਂ ਦੀ ਹੱਦਬੰਦੀ ਦੇ ਕੰਮ ਦੀ ਸਮੀਖਿਆ ਕੀਤੀ ਹੈ ਅਤੇ ਸੀਮਤ ਹਲਕਿਆਂ ਦੀ ਮੁੱਢਲੀ ਸੂਚੀ 27 ਸਤੰਬਰ ਨੂੰ ਜਾਰੀ ਕੀਤੀ ਜਾਵੇਗੀ। ਕਮਿਸ਼ਨ ਨੇ ਕਿਹਾ ਕਿ ਸੂਚੀ ਸਬੰਧੀ ਇਤਰਾਜ਼ਾਂ ਅਤੇ ਸੁਝਾਵਾਂ 'ਤੇ ਵਿਚਾਰ ਕਰਨ ਤੋਂ ਬਾਅਦ ਅੰਤਿਮ ਸੂਚੀ 30 ਨਵੰਬਰ ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਚੋਣਾਂ ਜਨਵਰੀ 2024 ਦੇ ਆਖਰੀ ਹਫ਼ਤੇ ਹੋਣਗੀਆਂ।
ਇਹ ਵੀ ਪੜ੍ਹੋ: ਭਾਰਤ-ਕੈਨੇਡਾ ਦੇ ਰਿਸ਼ਤਿਆਂ 'ਚ ਆਈ ਦਰਾੜ, ਟਰੂਡੋ ਦੇ ਬਿਆਨ ਮਗਰੋਂ ਇਸ ਮਾਮਲੇ 'ਚ ਹੁਣ ਤੱਕ ਕੀ-ਕੀ ਹੋਇਆ
ਪਾਕਿਸਤਾਨ ਵਿੱਚ ਕਾਨੂੰਨ ਦੇ ਤਹਿਤ, ਨੈਸ਼ਨਲ ਅਸੈਂਬਲੀ ਦੇ ਭੰਗ ਹੋਣ ਦੇ 90 ਦਿਨਾਂ ਦੇ ਅੰਦਰ ਆਮ ਚੋਣਾਂ ਹੋਣੀਆਂ ਚਾਹੀਦੀਆਂ ਹਨ, ਜੋ 9 ਅਗਸਤ ਨੂੰ ਭੰਗ ਹੋ ਗਈ ਸੀ। ਪਿਛਲੀ ਸਰਕਾਰ ਨੇ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਕੁਝ ਦਿਨ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਨਵੀਂ ਜਨਗਣਨਾ ਰਿਪੋਰਟ ਆਉਣ ਤੋਂ ਬਾਅਦ ਇਸ ਦੇ ਆਧਾਰ 'ਤੇ ਹਲਕਿਆਂ ਦੀ ਹੱਦਬੰਦੀ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਆਮ ਚੋਣਾਂ ਕਰਵਾਈਆਂ ਜਾਣਗੀਆਂ। ਉਦੋਂ ਤੋਂ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਸੀ ਕਿ ਨੈਸ਼ਨਲ ਅਸੈਂਬਲੀ ਭੰਗ ਹੋਣ ਦੇ 90 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਦੀ ਸਮਾਂ ਸੀਮਾ ਦਾ ਪਾਲਣ ਨਹੀਂ ਕੀਤਾ ਜਾਵੇਗਾ ਅਤੇ ਚੋਣਾਂ ਅਗਲੇ ਸਾਲ ਤੱਕ ਕਰਵਾਈਆਂ ਜਾਣਗੀਆਂ ਕਿਉਂਕਿ ਹੱਦਬੰਦੀ ਦੀ ਪ੍ਰਕਿਰਿਆ ਨੂੰ ਚਾਰ ਮਹੀਨੇ ਲੱਗ ਜਾਂਦੇ ਹਨ। ਪਾਕਿਸਤਾਨ ਦੇ ਸੰਵਿਧਾਨ ਦੇ ਤਹਿਤ ਚੋਣ ਕਮਿਸ਼ਨ ਨੂੰ 120 ਦਿਨਾਂ ਦੀ ਮਿਆਦ ਦੇ ਅੰਦਰ ਹੱਦਬੰਦੀ ਦਾ ਕੰਮ ਪੂਰਾ ਕਰਨਾ ਹੁੰਦਾ ਹੈ।
ਇਹ ਵੀ ਪੜ੍ਹੋ: ਭਾਰਤ ਦੀ BLS ਏਜੰਸੀ ਨੇ ਕੈਨੇਡੀਅਨਾਂ ਲਈ ਵੀਜ਼ਾ ਮੁਅੱਤਲ ਦਾ ਨੋਟਿਸ ਮੁੜ ਲਗਾਇਆ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।