ਜਾਰਜੀਆ: ਤਬਿਲਿਸੀ ''ਚ ਹਿਰਾਸਤ ''ਚ ਲਏ ਗਏ 400 ਤੋਂ ਵੱਧ ਲੋਕ
Monday, Dec 09, 2024 - 03:15 PM (IST)
ਜਾਰਜੀਆ (ਏਜੰਸੀ)- ਜਾਰਜੀਆ ਦੇ ਗ੍ਰਹਿ ਮੰਤਰੀ ਅਲੈਗਜ਼ੈਂਡਰ ਦਾਰਾਖਵੇਲਿਦਜ਼ੇ ਨੇ ਕਿਹਾ ਹੈ ਕਿ 28 ਨਵੰਬਰ ਨੂੰ ਦੇਸ਼ ਦੀ ਰਾਜਧਾਨੀ ਤਬਿਲਿਸੀ ਵਿਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਬਾਅਦ 400 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਦਾਰਾਖਵੇਲਿਦਜ਼ੇ ਨੇ ਇੱਕ ਬਿਆਨ ਵਿੱਚ ਦੱਸਿਆ ਕਿ 28 ਨਵੰਬਰ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ 30 ਤੋਂ ਵੱਧ ਲੋਕਾਂ ਦੀ ਪਛਾਣ ਕੀਤੀ ਗਈ ਅਤੇ ਅਪਰਾਧਿਕ ਕਾਰਵਾਈਆਂ ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨਿਕ ਕਾਰਵਾਈ ਤਹਿਤ 372 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 62 ਵਿਅਕਤੀਆਂ ਨੂੰ ਪ੍ਰਸ਼ਾਸਨਿਕ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ 10 ਤੋਂ ਵੱਧ ਵਿਅਕਤੀਆਂ ਨੂੰ ਜੁਰਮਾਨੇ ਕੀਤੇ ਗਏ ਹਨ। ਬਾਕੀ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਆ ਗਈ ਹਿਊਮਨ ਵਾਸ਼ਿੰਗ ਮਸ਼ੀਨ, 15 ਮਿੰਟਾਂ 'ਚ ਸਰੀਰ ਦੀ ਗੰਦਗੀ ਕਰੇਗੀ ਸਾਫ
ਜ਼ਿਕਰਯੋਗ ਹੈ ਕਿ ਜਾਰਜੀਆ ਵਿਚ 28 ਨਵੰਬਰ ਨੂੰ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਏ ਸਨ, ਜਦੋਂ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਨੇ 2028 ਤੱਕ ਯੂਰਪੀਅਨ ਯੂਨੀਅਨ ਵਿਚ ਦੇਸ਼ ਦੀ ਮੈਂਬਰਸ਼ਿਪ 'ਤੇ ਗੱਲਬਾਤ ਸ਼ੁਰੂ ਕਰਨ ਦੇ ਮੁੱਦੇ ਨੂੰ ਮੁਅੱਤਲ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ ਸੀ। ਸੁਰੱਖਿਆ ਬਲ ਜਲ ਤੋਪਾਂ ਸਮੇਤ ਵਿਸ਼ੇਸ਼ ਉਪਕਰਨਾਂ ਨਾਲ ਪ੍ਰਦਰਸ਼ਨਕਾਰੀਆਂ ਦਾ ਟਾਕਰਾ ਕਰ ਰਹੇ ਹਨ।
ਇਹ ਵੀ ਪੜ੍ਹੋ: ਅਮਰੀਕਾ ਜਾਣਾ ਹੋਵੇਗਾ ਹੋਰ ਵੀ ਸੌਖਾ, ਟਰੰਪ ਨੇ ਦਿੱਤੇ ਸੰਕੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8