ਜਰਮਨੀ ''ਚ 24 ਘੰਟਿਆਂ ਦੌਰਾਨ ਕੋਰੋਨਾ ਦੇ 454 ਨਵੇਂ ਮਾਮਲੇ ਆਏ ਸਾਹਮਣੇ

Wednesday, Jul 22, 2020 - 01:49 PM (IST)

ਜਰਮਨੀ ''ਚ 24 ਘੰਟਿਆਂ ਦੌਰਾਨ ਕੋਰੋਨਾ ਦੇ 454 ਨਵੇਂ ਮਾਮਲੇ ਆਏ ਸਾਹਮਣੇ

ਬਰਲਿਨ- ਜਰਮਨੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੇ ਨਵੇਂ 454 ਮਾਮਲੇ ਸਾਹਮਣੇ ਆਉਣ ਦੇ ਬਾਅਦ ਦੇਸ਼ ਵਿਚ ਕੁੱਲ ਪੀੜਤਾਂ ਦੀ ਗਿਣਤੀ 2,02,799 ਤੱਕ ਪੁੱਜ ਗਈ ਹੈ। 
ਇਸ ਤੋਂ ਇਕ ਦਿਨ ਪਹਿਲਾਂ 522 ਨਵੇਂ ਮਾਮਲੇ ਸਾਹਮਣੇ ਆਏ ਸਨ। ਰਾਬਰਟ ਕੋਚ ਸੰਸਥਾਨ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸੰਸਥਾਨ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਨਾਲ 5 ਲੋਕਾਂ ਦੀ ਜਾਨ ਜਾਣ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 9,095 ਹੋ ਗਈ ਹੈ। 
ਦੇਸ਼ ਵਿਚ ਕੋਰੋਨਾ ਦਾ ਪ੍ਰਸਾਰ ਸ਼ੁਰੂ ਹੋਣ ਤੋਂ ਲੈ ਕੇ ਹੁਣ ਤਕ ਲਗਭਗ 1,90,000 ਲੋਕ ਇਸ ਵਾਇਰਸ ਦੇ ਸੰਕਰਮਣ ਤੋਂ ਛੁਟਕਾਰਾ ਪਾ ਚੁੱਕੇ ਹਨ। 
 


author

Lalita Mam

Content Editor

Related News