ਜਰਮਨੀ ''ਚ ਦੋ ਬੱਸਾਂ ਦੀ ਟੱਕਰ, 26 ਜ਼ਖਮੀ
Friday, Nov 16, 2018 - 09:58 AM (IST)

ਬਰਲਿਨ (ਵਾਰਤਾ)— ਦੱਖਣੀ ਜਰਮਨੀ ਵਿਚ ਨਿਊਰੇਮਬਰਗ ਦੇ ਨੇੜੇ ਐਮਰਨਡੋਫ ਪਿੰਡ ਵਿਚ ਵੀਰਵਾਰ ਨੂੰ ਦੋ ਬੱਸਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ 26 ਲੋਕ ਜ਼ਖਮੀ ਹੋ ਗਏ। ਪੁਲਸ ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਵਿਚੋਂ 12 ਲੋਕਾਂ ਦੀ ਹਾਲਤ ਗੰਭੀਰ ਹੈ ਅਤੇ 14 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖਮੀਆਂ ਵਿਚ ਬੱਚੇ ਵੀ ਸ਼ਾਮਲ ਹਨ। ਮੀਡੀਆ ਰਿਪੋਰਟਾਂ ਮੁਤਾਬਕ ਦੋਹਾਂ ਬੱਸਾਂ ਦੇ ਡਰਾਈਵਰਾਂ ਨੂੰ ਵੀ ਗੰਭੀਰ ਸੱਟਾਂ ਲਗੀਆਂ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਐਮਰਜੈਂਸੀ ਸੇਵਾਵਾਂ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। 5 ਹੈਲੀਕਾਪਟਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।