ਜਰਮਨੀ ''ਚ ਕੋਰੋਨਾ ਦੇ 770 ਨਵੇਂ ਮਾਮਲੇ, ਪੀੜਤਾਂ ਦੀ ਗਿਣਤੀ 188,534 ਹੋਈ
Friday, Jun 19, 2020 - 04:14 PM (IST)
ਮਾਸਕੋ (ਵਾਰਤਾ) : ਜਰਮਨੀ ਵਿਚ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) ਦੇ 770 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 188,534 ਹੋ ਗਈ ਹੈ। ਰਾਬਰਟ ਕੋਚ ਇੰਸਟੀਚਿਊਟ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜਰਮਨੀ ਵਿਚ ਇਸ ਦੌਰਾਨ ਕੋਰੋਨਾ ਵਾਇਰਸ ਨਾਲ 16 ਹੋਰ ਲੋਕਾਂ ਦੀ ਮੌਤ ਹੋਣ ਦੇ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 8,872 ਹੋ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਦੇਸ਼ ਵਿਚ ਕੋਰੋਨਾ ਵਾਇਰਸ ਦੇ 580 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ ਇਸ ਵਾਇਰਸ ਨਾਲ 26 ਲੋਕਾਂ ਦੀ ਮੌਤ ਹੋਈ ਸੀ। ਵਿਸ਼ਵ ਸਿਹਤ ਸੰਗਠਨ ਨੇ 11 ਮਾਰਚ ਨੂੰ ਕੋਰੋਨਾ ਵਾਇਰਸ ਨੂੰ ਗਲੋਬਲ ਮਹਾਮਾਰੀ ਘੋਸ਼ਿਤ ਕੀਤਾ ਸੀ। ਜਾਂਸ ਹਾਪਕਿੰਸ ਯੂਨੀਵਰਸਿਟੀ ਅਨੁਸਾਰ ਦੁਨੀਆ ਭਰ ਵਿਚ ਹੁਣ ਤੱਕ ਕੋਰੋਨਾ ਵਾਇਰਸ ਨਾਲ 84 ਲੱਖ ਤੋਂ ਜ਼ਿਆਦਾ ਲੋਕ ਪੀੜਤ ਹੋ ਚੁੱਕੇ ਹਨ ਅਤੇ ਹੁਣ ਤੱਕ ਇਸ ਵਾਇਰਸ ਨਾਲ 453,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ।