ਜਰਮਨੀ ਨੇ UNSC ''ਚ ਭਾਰਤ ਦੀ ਸਥਾਈ ਸੀਟ ਲਈ ਕੀਤੀ ਵਕਾਲਤ

05/21/2019 4:37:03 PM

ਬਰਲਿਨ (ਬਿਊਰੋ)— ਜਰਮਨੀ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ (UNSC) ਵਿਚ ਭਾਰਤ ਨੂੰ ਸਥਾਈ ਸੀਟ ਦਿੱਤੇ ਜਾਣ ਦੀ ਵਕਾਲਤ ਕੀਤੀ ਹੈ। ਭਾਰਤ ਵਿਚ ਜਰਮਨੀ ਦੇ ਰਾਜਦੂਤ ਵਾਲਟਰ ਜੇ. ਲਿੰਡਨਰ ਨੇ ਮੰਗਲਵਾਰ ਨੂੰ ਕਿਹਾ,''ਭਾਰਤ ਦੀ ਵੀ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਵਿਚ ਇਕ ਸਥਾਈ ਸੀਟ ਹੋਣੀ ਚਾਹੀਦੀ ਹੈ। ਹੁਣ ਤੱਕ 1.4 ਅਰਬ ਜਨਸੰਖਿਆ ਵਾਲਾ ਦੇਸ਼ ਭਾਰਤ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਦਾ ਸਥਾਈ ਮੈਂਬਰ ਨਹੀਂ ਹੈ। ਇਹ ਇਕ ਤਰ੍ਹਾਂ ਨਾਲ ਉਸ ਨੂੰ ਨਾ ਸੁਣਨ ਵਾਂਗ ਹੈ। ਅਜਿਹਾ ਨਹੀਂ ਚੱਲ ਸਕਦਾ ਕਿਉਂਕਿ ਇਸ ਨਾਲ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਨੂੰ ਸੱਟ ਪਹੁੰਚਦੀ ਹੈ।''

ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਵਿਚ ਫਰਾਂਸ ਦੇ ਸਥਾਈ ਪ੍ਰਤੀਨਿਧੀ ਫ੍ਰਾਂਸਵਾ ਡੇਲਾਤਰੇ ਨੇ ਕਿਹਾ ਸੀ ਕਿ ਭਾਰਤ, ਜਰਮਨੀ, ਬ੍ਰਾਜ਼ੀਲ ਅਤੇ ਜਾਪਾਨ ਜਿਹੇ ਦੇਸ਼ਾਂ ਨੂੰ ਸਮਕਾਲੀ ਸੱਚਾਈ ਨੂੰ ਬਿਹਤਰ ਤਰੀਕੇ ਨਾਲ ਦਰਸਾਉਣ ਲਈ ਉਨ੍ਹਾਂ ਨੂੰ ਸੁਰੱਖਿਆ ਪਰੀਸ਼ਦ ਵਿਚ ਸਥਾਈ ਮੈਂਬਰ ਦੇ ਤੌਰ 'ਤੇ ਸ਼ਾਮਲ ਕਰਨ ਦੀ ਬਹੁਤ ਲੋੜ ਹੈ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਸੰਯੁਕਤ ਰਾਸ਼ਟਰ ਦੀ ਮਹੱਵਤਪੂਰਣ ਸੰਸਥਾ ਵਿਚ ਇਨ੍ਹਾਂ ਪ੍ਰਮੁੱਖ ਮੈਂਬਰਾਂ ਨੂੰ ਸ਼ਾਮਲ ਕਰਨਾ ਫਰਾਂਸ ਦੀਆਂ ਰਣਨੀਤਕ ਤਰਜੀਹਾਂ ਵਿਚ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਭਾਰਤ ਸੰਯੁਕਤ ਰਾਸ਼ਟਰ ਵਿਚ ਸੁਰੱਖਿਆ ਪਰੀਸ਼ਦ ਦੇ ਲੰਬੇ ਸਮੇਂ ਤੋਂ ਪੈਂਡਿੰਗ ਪਏ ਸੁਧਾਰਾਂ ਨੂੰ ਲੈਕੇ ਦਬਾਅ ਬਣਾਉਂਦਾ ਰਿਹਾ ਹੈ।

Vandana

This news is Content Editor Vandana