ਕੋਰੋਨਾ ਆਫ਼ਤ : ਜਰਮਨੀ ''ਚ ਇਕ ਦਿਨ ''ਚ 7000 ਤੋਂ ਵਧੇਰੇ ਮਾਮਲੇ
Friday, Oct 16, 2020 - 06:02 PM (IST)

ਬਰਲਿਨ (ਭਾਸ਼ਾ): ਗਲੋਬਲ ਪੱਧਰ 'ਤੇ ਕੋਰੋਨਾਵਾਇਰਸ ਮਹਾਮਾਰੀ ਦਾ ਕਹਿਰ ਜਾਰੀ ਹੈ। ਇਸ ਵਾਇਰਸ ਨਾਲ ਅਮਰੀਕਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਹੁਣ ਜਰਮਨੀ ਵਿਚ ਪਹਿਲੀ ਵਾਰ ਇਕ ਦਿਨ ਵਿਚ ਕੋਰੋਨਾਵਾਇਰਸ ਇਨਫੈਕਸ਼ਨ ਦੇ 7 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ।
ਪੜ੍ਹੋ ਇਹ ਅਹਿਮ ਖਬਰ- ਭਾਰਤ ਨੇ ਆਪਣੇ 4 ਨਾਗਰਿਕਾਂ ਦੀ ਰਿਹਾਈ ਲਈ ਪਾਕਿਸਤਾਨ ਨੂੰ ਕੀਤੀ ਮੰਗ
ਦੇਸ਼ ਦੇ ਰਾਸ਼ਟਰੀ ਰੋਗ ਕੰਟਰੋਲ ਕੇਂਦਰ ਰੌਬਰਟ ਕੋਚ ਸੰਸਥਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪਿਛਲੇ 24 ਘੰਟੇ ਵਿਚ ਇਨਫੈਕਸ਼ਨ ਦੇ 7,334 ਨਵੇਂ ਮਾਮਲੇ ਸਾਹਮਣੇਆ ਚੁੱਕੇ ਹਨ। ਇਸ ਤੋਂ ਇਕ ਦਿਨ ਪਹਿਲਾਂ ਕੋਵਿਡ-19 ਦੇ 6,638 ਮਾਮਲੇ ਸਾਹਮਣੇ ਆਏ ਸਨ। ਜਰਮਨੀ ਵਿਚ ਹੁਣ ਤੱਕ ਕੋਰੋਨਾਵਾਇਰਸ ਇਨਫੈਕਸ਼ਨ ਦੇ ਕੁੱਲ 3,48,000 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਸ ਮਹਾਮਾਰੀ ਨਾਲ 9,734 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਪੜ੍ਹੋ ਇਹ ਅਹਿਮ ਖਬਰ- ਨਿਊਜ਼ੀਲੈਂਡ ਚੋਣਾਂ : ਨਾਗਰਿਕਾਂ ਨੂੰ ਵੋਟ ਪਾਉਣ ਦੀ ਕੀਤੀ ਗਈ ਅਪੀਲ