ਜਰਮਨੀ ''ਚ 1.71 ਲੱਖ ਲੋਕਾਂ ਨੇ ਦਿੱਤੀ ਕੋਰੋਨਾ ਵਾਇਰਸ ਨੂੰ ਮਾਤ

Thursday, Jun 11, 2020 - 03:32 PM (IST)

ਜਰਮਨੀ ''ਚ 1.71 ਲੱਖ ਲੋਕਾਂ ਨੇ ਦਿੱਤੀ ਕੋਰੋਨਾ ਵਾਇਰਸ ਨੂੰ ਮਾਤ

ਬਰਲਿਨ- ਜਰਮਨੀ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 555 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪੀੜਤਾਂ ਦੀ ਗਿਣਤੀ 1,85,416 ਹੋ ਗਈ ਹੈ। ਰਾਬਰਟ ਕੋਚ ਇੰਸਟੀਚਿਊਟ ਨੇ ਵੀਰਵਾਰ ਨੂੰ ਆਪਣੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ। ਇਸ ਦੌਰਾਨ 26 ਹੋਰ ਲੋਕਾਂ ਦੀ ਮੌਤ ਹੋਣ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ 8,755 ਹੋ ਗਈ ਹੈ।
ਰਿਪੋਰਟ ਮੁਤਾਬਕ ਜਰਮਨੀ ਵਿਚ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਏ 1.71 ਲੱਖ ਲੋਕ ਇਸ ਬੀਮਾਰੀ ਤੋਂ ਸਿਹਤਯਾਬ ਹੋ ਗਏ ਹਨ।

ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 73.6 ਲੱਖ ਤੋਂ ਪਾਰ ਹੋ ਗਈ ਹੈ। ਹੁਣ ਤੱਕ ਵਿਸ਼ਵ ਭਰ ਵਿਚ 4.16 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਮਹਾਮਾਰੀ ਕਾਰਨ ਹੋਈਆਂ ਮੌਤਾਂ ਦੇ ਅੰਕੜਿਆਂ ਦੇ ਹਿਸਾਬ ਨਾਲ ਅਮਰੀਕਾ ਪਹਿਲੇ, ਬ੍ਰਿਟੇਨ ਦੂਜੇ ਅਤੇ ਬ੍ਰਾਜ਼ੀਲ ਤੀਜੇ ਨੰਬਰ 'ਤੇ ਹੈ। ਅਮਰੀਕਾ ਵਿਚ ਪੀੜਤਾਂ ਦੀ ਗਿਣਤੀ 20 ਲੱਖ ਦੇ ਨੇੜੇ ਪੁੱਜ ਗਏ ਹਨ। 


author

Lalita Mam

Content Editor

Related News