ਜਰਮਨੀ ''ਚ ਕੋਰੋਨਾ ਦੇ 583 ਨਵੇਂ ਮਾਮਲੇ ਹੋਏ ਦਰਜ

07/17/2020 11:51:13 AM

ਬਰਲਿਨ- ਜਰਮਨੀ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 583 ਨਵੇਂ ਮਾਮਲੇ ਦਰਜ ਹੋਏ ਹਨ ਅਤੇ ਇਸ ਦੇ ਨਾਲ ਹੀ ਇੱਥੇ ਇਸ ਨਾਲ ਵਾਇਰਸ ਕਾਰਨ ਹੋਣ ਵਾਲੇ ਲੋਕਾਂ ਦੀ ਗਿਣਤੀ 2 ਲੱਖ ਦੇ ਪਾਰ ਪੁੱਜ ਗਈ ਹੈ। 

ਜਰਮਨੀ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 2,00843 ਲੋਕ ਪ੍ਰਭਾਵਿਤ ਹੋਏ ਹਨ। ਇਹ ਜਾਣਕਾਰੀ ਰਾਬਰਟ ਕੋਚ ਇੰਸਟੀਚਿਊਟ ਨੇ ਸ਼ੁੱਕਰਵਾਰ ਨੂੰ ਦਿੱਤੀ। ਇੰਸਟਚਿਊਟ ਮੁਤਾਬਕ ਇੱਥੇ ਇਸ ਦੌਰਾਨ ਵਾਇਰਸ ਦੇ 4 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮੌਤਾਂ ਦਾ ਅੰਕੜਾ 9,082 ਹੋ ਗਿਆ ਹੈ। ਹੁਣ ਤਕ ਲਗਭਗ 1,86,900 ਲੋਕ ਇਸ ਮਹਾਮਾਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਇਸ ਤੋਂ ਇਕ ਦਿਨ ਪਹਿਲਾਂ ਵੀਰਵਾਰ ਨੂੰ ਇੱਥੇ ਇਸ ਜਾਨਲੇਵਾ ਵਾਇਰਸ ਦੇ 534 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 7 ਲੋਕਾਂ ਦੀ ਮੌਤ ਹੋਈ ਸੀ। 


Lalita Mam

Content Editor

Related News