ਜਰਮਨੀ ਨੇ ਬ੍ਰਿਟੇਨ ਤੋਂ ਆਉਣ ਵਾਲੇ ਯਾਤਰੀਆਂ ''ਤੇ ਲਗਾਈ ਸਖ਼ਤ ਪਾਬੰਦੀ

Sunday, Dec 19, 2021 - 02:09 PM (IST)

ਜਰਮਨੀ ਨੇ ਬ੍ਰਿਟੇਨ ਤੋਂ ਆਉਣ ਵਾਲੇ ਯਾਤਰੀਆਂ ''ਤੇ ਲਗਾਈ ਸਖ਼ਤ ਪਾਬੰਦੀ

ਬਰਲਿਨ (ਯੂ.ਐੱਨ.ਆਈ.): ਜਰਮਨੀ ਨੇ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਪ੍ਰਸਾਰ ਨੂੰ ਰੋਕਣ ਲਈ ਬ੍ਰਿਟੇਨ ਤੋਂ ਆਉਣ ਵਾਲੇ ਜ਼ਿਆਦਾਤਰ ਯਾਤਰੀਆਂ 'ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ ਇਹ ਪਾਬੰਦੀ ਬ੍ਰਿਟੇਨ ਤੋਂ ਪਰਤਣ ਵਾਲੇ ਜਰਮਨ ਨਾਗਰਿਕਾਂ ਅਤੇ ਵਸਨੀਕਾਂ 'ਤੇ ਲਾਗੂ ਨਹੀਂ ਹੋਵੇਗੀ। ਜਰਮਨੀ ਨੇ ਸ਼ਨੀਵਾਰ ਨੂੰ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ। ਯੂਕੇ ਤੋਂ ਜਰਮਨੀ ਪਰਤਣ ਵਾਲੇ ਨਾਗਰਿਕਾਂ ਨੂੰ ਹਾਲਾਂਕਿ ਕੋਵਿਡ ਟੀਕਾ ਲਗਵਾਉਣ ਦੇ ਬਾਵਜੂਦ ਆਪਣੀ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ ਅਤੇ ਦੋ ਹਫ਼ਤਿਆਂ ਲਈ ਸਵੈ-ਕੁਆਰੰਟੀਨ ਰਹਿਣਾ ਹੋਵੇਗਾ। ਇਹ ਨਿਯਮ ਸੋਮਵਾਰ ਤੋਂ ਲਾਗੂ ਹੋ ਜਾਣਗੇ। ਜਰਮਨੀ ਦੇ ਰਾਬਰਟ ਕੋਚ ਇੰਸਟੀਚਿਊਟ ਨੇ ਇਨ੍ਹਾਂ ਨਵੇਂ ਨਿਯਮਾਂ ਦਾ ਐਲਾਨ ਕੀਤਾ।

ਪੜ੍ਹੋ ਇਹ ਅਹਿਮ ਖਬਰ -ਓਮੀਕਰੋਨ ਦੀ ਦਹਿਸ਼ਤ, ਨੀਦਰਲੈਂਡ ਨੇ ਕ੍ਰਿਸਮਿਸ 'ਤਾਲਾਬੰਦੀ' ਦਾ ਕੀਤਾ ਐਲਾਨ

ਗੌਰਤਲਬ ਹੈ ਕਿ ਬ੍ਰਿਟੇਨ 'ਚ ਪਿਛਲੇ ਤਿੰਨ ਦਿਨਾਂ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜਿਸ ਕਾਰਨ ਸ਼ੁੱਕਰਵਾਰ ਤੱਕ ਇੱਥੇ ਸੰਕਰਮਿਤ ਲੋਕਾਂ ਦੀ ਗਿਣਤੀ 90 ਹਜ਼ਾਰ ਤੋਂ ਵੱਧ ਹੋ ਗਈ। ਜਰਮਨੀ 'ਚ ਅਕਤੂਬਰ ਅਤੇ ਨਵੰਬਰ 'ਚ ਕੋਰੋਨਾ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋਇਆ ਸੀ ਪਰ ਦਸੰਬਰ ਤੱਕ ਰੋਜ਼ਾਨਾ ਮਾਮਲਿਆਂ 'ਚ ਕਮੀ ਆਈ ਹੈ। ਸ਼ੁੱਕਰਵਾਰ ਨੂੰ ਇੱਥੇ 50,968 ਲੋਕ ਕੋਰੋਨਾ ਵਾਇਰਸ ਟੈਸਟ ਰਿਪੋਰਟ ਵਿਚ ਪਾਜ਼ੇਟਿਵ ਪਾਏ ਗਏ।

ਪੜ੍ਹੋ ਇਹ ਅਹਿਮ ਖਬਰ- ਅਮਰੀਕਾ : ਸੰਸਦ ਮੈਂਬਰ ਡੱਗ ਐਰਿਕਸਨ ਦੀ ਕੋਵਿਡ-19 ਨਾਲ ਮੌਤ 

 


author

Vandana

Content Editor

Related News