ਜਰਮਨੀ ਨੇ ਕੋਰੋਨਾ ਕਾਰਣ ਇਨ੍ਹਾਂ ਮੁਲਕਾਂ ਤੋਂ ਆਉਣ ਵਾਲੇ ਲੋਕਾਂ ਲਈ ਜਾਰੀ ਕੀਤੀ 'ਟ੍ਰੈਵਲ ਵਾਰਨਿੰਗ', ਜਾਣੋ ਕੀ ਇਹ

03/28/2021 4:04:01 AM

ਬਰਲਿਨ - ਕੋਰੋਨਾ ਦੀ ਨਵੀਂ ਲਹਿਰ ਦੇ ਵੱਧਦੇ ਕਹਿਰ ਨੂੰ ਦੇਖਦੇ ਹੋਏ ਜਰਮਨੀ ਨੇ ਪਹਿਲਾਂ ਹੀ ਤਾਲਾਬੰਦੀ ਦੀ ਮਿਆਦ ਨੂੰ ਵਧਾ ਦਿੱਤਾ ਸੀ। ਉਥੇ ਹੀ ਹੁਣ ਜਰਮਨੀ ਨੇ ਆਪਣੇ ਇਕ ਨਵਾਂ ਫਰਮਾਨ ਜਾਰੀ ਕੀਤਾ ਹੈ ਤਾਂ ਜੋ ਕੋਰੋਨਾ ਦੀ ਇਨਫੈਕਸ਼ਨ ਤੋਂ ਫੈਲਣ ਤੋਂ ਰੋਕਿਆ ਜਾ ਸਕੇ। ਦੱਸ ਦਈਏ ਕਿ ਜਰਮਨੀ ਨੇ ਆਪਣੇ ਗੁਆਂਢੀ ਮੁਲਕਾਂ ਲਈ ਟ੍ਰੈਵਲ ਵਾਰਨਿੰਗ ਜਾਰੀ ਕਰ ਦਿੱਤੀ ਹੈ। ਜਰਮਨੀ ਨੇ ਫਰਾਂਸ, ਆਸਟ੍ਰੀਆ, ਡੈਨਮਾਰਕ ਅਤੇ ਚੈੱਕ ਗਣਰਾਜ ਜਿਹੇ ਯੂਰਪੀਨ ਦੇਸ਼ਾਂ ਲਈ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਖਤੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਲਈ 48 ਘੰਟੇ ਤੋਂ ਘੱਟ ਪੁਰਾਣੀ ਕੋਰੋਨਾ ਦੀ ਨੈਗੇਟਿਵ ਰਿਪੋਰਟ ਅਤੇ 10 ਦਿਨ ਦਾ ਕੁਆਰੰਟਾਈਨ ਲਾਜ਼ਮੀ ਕਰ ਦਿੱਤਾ ਗਿਆ ਹੈ।

ਇਹ ਵੀ ਪੜੋ -  ਅਮਰੀਕਾ ਦੇ ਅਲਬਾਮਾ ਤੇ ਜਾਰਜੀਆ 'ਚ ਤੂਫਾਨ ਨੇ ਮਚਾਈ ਤਬਾਹੀ, 6 ਲੋਕਾਂ ਦੀ ਮੌਤ ਤੇ 38000 ਘਰਾਂ ਬਿਜਲੀ ਠੱਪ

ਹੈਲਥਕੇਅਰ ਵਰਕਰਾਂ 'ਤੇ ਕਾਰਵਾਈ ਦੀ ਤਿਆਰੀ ਵਿਚ ਇਟਲੀ
ਇਟਲੀ ਸਰਕਾਰ ਉਨ੍ਹਾਂ ਹੈਲਥ ਕੇਅਰ ਵਰਕਰਾਂ ਖਿਲਾਫ ਐਕਸ਼ਨ ਲੈਣ ਦੀ ਤਿਆਰੀ ਵਿਚ ਹੈ ਜਿਨ੍ਹਾਂ ਨੇ ਕੋਰੋਨਾ ਖਿਲਾਫ ਟੀਕਾਕਰਨ ਵਿਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਮਾਰੀਓ ਡ੍ਰਾਘੀ ਨੇ ਦੱਸਿਆ ਕਿ ਅਸੀਂ ਨਹੀਂ ਚਾਹੁੰਦੇ ਕਿ ਜਿਨ੍ਹਾਂ ਹੈਲਥ ਵਰਕਰਾਂ ਨੂੰ ਵੈਕਸੀਨ ਨਹੀਂ ਲੱਗੀ ਹੈ ਉਹ ਬੀਮਾਰ ਲੋਕਾਂ ਦੇ ਸੰਪਰਕ ਵਿਚ ਆਉਣ। ਅਜਿਹੇ ਵਿਚ ਜਿਨ੍ਹਾਂ ਹੈਲਥ ਵਰਕਰਾਂ ਨੇ ਵੈਕਸੀਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਉਨ੍ਹਾਂ ਨੂੰ ਵੈਕਸੀਨ ਲੁਵਾਉਣੀ ਹੋਵੇਗੀ ਨਹੀਂ ਤਾਂ ਅਸੀਂ ਵੱਡਾ ਕਦਮ ਉਠਾਉਣ ਲਈ ਮਜ਼ਬੂਰ ਹੋਵਾਂਗੇ।

ਇਹ ਵੀ ਪੜੋ - ਅਮਰੀਕਾ ਨੇ ਭਾਰਤ ਵਿਰੁੱਧ ਚੁੱਕਿਆ ਵੱਡਾ ਕਦਮ, ਲਗਾਇਆ ਭਾਰੀ ਟੈਰਿਫ

ਦੁਨੀਆ 'ਚ ਬੀਤੇ 24 ਘੰਟਿਆਂ ਵਿਚ 6 ਲੱਖ ਤੋਂ ਜ਼ਿਆਦਾ ਮਾਮਲੇ
ਪਿਛਲੇ 24 ਘੰਟਿਆਂ ਵਿਚ ਦੁਨੀਆ ਭਰ ਵਿਚ 6.18 ਲੱਖ ਲੋਕਾਂ ਵਿਚ ਕੋਰੋਨਾ ਦੀ ਪੁਸ਼ਟੀ ਹੋਈ ਹੈ। ਇਸ ਦੌਰਾਨ 11 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਵੀ ਹੋਈ। ਦੁਨੀਆ ਵਿਚ ਹੁਣ ਤੱ 12.66 ਕਰੋੜ ਲੋਕ ਮਹਾਮਾਰੀ ਦੀ ਲਪੇਟ ਵਿਚ ਆ ਚੁੱਕੇ ਹਨ। 10.21. ਕਰੋੜ ਲੋਕ ਸਿਹਤਯਾਬ ਹੋਏ ਹਨ ਅਤੇ 27.78 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਫਿਲਹਾਲ 2.17 ਕਰੋੜ ਮਰੀਜ਼ ਕੋਰੋਨਾ ਨਾਲ ਜੰਗ ਲੱੜ ਰਹੇ ਹਨ। ਇਹ ਅੰਕੜੇ ਵਰਲਡੋਮੀਟਰ ਨੇ ਆਪਣੇ ਵੈੱਬਸਾਈਟ 'ਤੇ ਸਾਂਝੇ ਕੀਤੇ ਹਨ।

ਇਹ ਵੀ ਪੜੋ - ਅਮਰੀਕਾ ਦੀ ਇਸ ਯੂਨੀਵਰਸਿਟੀ ਦੇ ਡਾਕਟਰ ਨੇ ਮਹਿਲਾਵਾਂ ਦਾ ਕੀਤਾ ਸੈਕਸ ਸ਼ੋਸ਼ਣ, ਹੁਣ ਦੇਣੇ ਪੈਣਗੇ 8 ਹਜ਼ਾਰ ਕਰੋੜ ਰੁਪਏ

Khushdeep Jassi

This news is Content Editor Khushdeep Jassi