ਜਰਮਨੀ ਨੇ ਭਾਰਤ, ਬ੍ਰਿਟੇਨ ਅਤੇ ਪੁਰਤਗਾਲ ਦੇ ਯਾਤਰੀਆਂ ''ਤੇ ਲੱਗੀ ਪਾਬੰਦੀ ਹਟਾਉਣ ਦਾ ਕੀਤਾ ਐਲਾਨ
Tuesday, Jul 06, 2021 - 03:45 AM (IST)

ਬਰਲਿਨ - ਜਰਮਨੀ ਨੇ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਤੋਂ ਪ੍ਰਭਾਵਿਤ ਭਾਰਤ, ਬ੍ਰਿਟੇਨ ਅਤੇ ਪੁਰਤਗਾਲ ਦੇ ਯਾਤਰੀਆਂ 'ਤੇ ਲੱਗੀ ਪਾਬੰਦੀ ਹਟਾਉਣ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਭਾਰਤ ਅਤੇ ਬ੍ਰਿਟੇਨ ਵਿੱਚ ਡੈਲਟਾ ਵੇਰੀਐਂਟ ਨੇ ਜੱਮ ਕੇ ਤਬਾਹੀ ਮਚਾਈ ਹੈ। ਬ੍ਰਿਟੇਨ ਵਿੱਚ ਇਨ੍ਹਾਂ ਦਿਨੀਂ ਕੋਰੋਨਾ ਦੇ ਲਗਾਤਾਰ ਨਵੇਂ ਮਾਮਲੇ ਵੀ ਸਾਹਮਣੇ ਆ ਰਹੇ ਹਨ, ਜਦੋਂ ਕਿ ਭਾਰਤ ਵਿੱਚ ਰੋਜ਼ਾਨਾ ਕਰੀਬ 40 ਹਜ਼ਾਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।
ਦੱਸਣਯੋਗ ਹੈ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ਵਾਸੀਆਂ ਲਈ ਇਸ ਮਹੀਨੇ ਤੋਂ ਕਾਨੂੰਨੀ ਤੌਰ ’ਤੇ ਮਾਸਕ ਪਹਿਨਣ ਦੀ ਸ਼ਰਤ ਖਤਮ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੰਦ ਜਨਤਕ ਸਥਾਨਾਂ ’ਤੇ ਘੱਟ ਤੋਂ ਘੱਟ ਇੱਕ ਮੀਟਰ ਦੀ ਦੂਰੀ ਬਣਾਈ ਰੱਖਣ ਦੀ ਪਾਬੰਦੀ ਨਹੀਂ ਹੋਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਇਨਫੈਕਸ਼ਨ ਦੇ ਮਾਮਲਿਆਂ ਵਿਚ ਵਾਧੇ ਦੇ ਬਾਵਜੂਦ ਪਾਬੰਦੀਆਂ ਹਟਾਉਣ ਦੀ ਯੋਜਨਾ ਦੀ ਪੁਸ਼ਟੀ ਕਰ ਦਿੱਤੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।