ਜਰਮਨੀ : ਲਾਕਡਾਊਨ ''ਚ ਢਿੱਲ, ਕੋਰੋਨਾ ਦੀ ਲਪੇਟ ਵਿਚ ਆਏ ਹੋਰ 583 ਲੋਕ

05/17/2020 3:14:19 PM

ਬਰਲਿਨ - ਜਰਮਨੀ ਵਿਚ ਕੋਰੋਨਾ ਵਾਇਰਸ (ਕੋਵਿਡ-19) ਕਾਰਨ ਲਗਾਏ ਲਾਕਡਾਊਨ ਵਿਚ ਢਿੱਲ ਦੇਣ ਦੌਰਾਨ ਪਿਛਲੇ 24 ਘੰਟਿਆਂ ਵਿਚ 583 ਵਿਅਕਤੀਆਂ ਦੇ ਇਨਫੈਕਟਡ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਜਰਮਨੀ ਵਿਚ ਕੁੱਲ ਪੀੜਤਾਂ ਦੀ ਗਿਣਤੀ 1,74,355 ਹੋ ਗਈ ਹੈ ਜਦੋਂ ਕਿ 33 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 7,914 ਹੋ ਗਈ ਹੈ। ਸਿਹਤ ਦੇਖਭਾਲ ਨਾਲ ਜੁੜੇ ਰਾਬਰਟ ਕਾਚ ਇੰਸਟੀਚਿਊਟ ਨੇ ਐਤਵਾਰ ਨੂੰ ਨਵੇਂ ਮਾਮਲਿਆਂ ਦੀ ਜਾਣਕਾਰੀ ਦਿੱਤੀ ਹੈ। ਇਸ ਤੋਂ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ 620 ਲੋਕਾਂ ਦੇ ਇਨਫੈਕਟਡ ਹੋਣ ਅਤੇ 57 ਵਿਅਕਤੀਆਂ ਦੀ ਮੌਤ ਦੀ ਖਬਰ ਮਿਲੀ ਸੀ।

ਜਰਮਨੀ ਵਿਚ ਪੀੜਤਾਂ ਦੀ ਗਿਣਤੀ ਭਾਵੇਂ ਬਹੁਤ ਜ਼ਿਆਦਾ ਹੈ ਪਰ ਖਾਸ ਗੱਲ ਇਹ ਹੈ ਕਿ ਇੱਥੇ ਹੋਰ ਯੂਰਪੀ ਦੇਸ਼ਾਂ ਦੇ ਮੁਕਾਬਲੇ ਕਾਫੀ ਘੱਟ ਮੌਤਾਂ ਹੋਈਆਂ ਹਨ। ਜਰਮਨੀ ਵਿਚ 1,53,000 (ਡੇਢ ਲੱਖ) ਤੋਂ ਵਧੇਰੇ ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕੇਲ ਵਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਅਮਰੀਕਾ ਵਰਗੇ ਦੇਸ਼ ਵਿਚ ਜਦ ਮੌਤ ਦਰ ਕਾਫੀ ਜ਼ਿਆਦਾ ਹੈ ਤਾਂ ਉੱਥੇ ਹੀ ਜਰਮਨੀ ਵਿਚ ਇਹ ਅੰਕੜਾ ਕਾਫੀ ਘੱਟ ਹੈ। ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 46 ਲੱਖ ਤੋਂ ਪਾਰ ਹੈ ਤੇ ਮਰਨ ਵਾਲਿਆਂ ਦੀ ਗਿਣਤੀ 3 ਲੱਖ 11 ਹਜ਼ਾਰ ਤੋਂ ਵੱਧ ਚੁੱਕੀ ਹੈ।


Lalita Mam

Content Editor

Related News