ਕੋਵਿਡ-19 : ਜਰਮਨੀ ''ਚ 3,380 ਨਵੇਂ ਮਾਮਲੇ, ਮ੍ਰਿਤਕਾਂ ਦੀ ਗਿਣਤੀ 3,868 ਹੋਈ

04/17/2020 6:20:55 PM

ਬਰਲਿਨ (ਬਿਊਰੋ): ਦੁਨੀਆ ਦੇ ਬਾਕੀ ਦੇਸ਼ਾਂ ਵਾਂਗ ਜਰਮਨੀ ਵਿਚ ਵੀ ਕੋਰੋਨਾਵਾਇਰਸ ਦਾ ਪ੍ਰਕੋਪ ਜਾਰੀ ਹੈ। ਇੱਥੇ ਇਨਫੈਕਟਿਡਾ ਦੀ ਗਿਣਤੀ 133,830 ਦੇ ਪਾਰ ਹੋ ਗਈ ਹੈ। ਰੌਬਰਟ ਕੋਚ ਦੇ ਅੰਕੜਿਆਂ ਦੇ ਮੁਤਾਬਕ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 3380 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜਰਮਨੀ ਕੋਰੋਨਾ ਇਨਫੈਕਟਿਡਾਂ ਮਰੀਜ਼ਾਂ ਦੇ ਮਾਮਲੇ ਵਿਚ ਦੁਨੀਆ ਵਿਚ ਤੀਜੇ ਸਥਾਨ 'ਤੇ ਆ ਗਿਆ ਹੈ। ਇੱਥੇ ਮ੍ਰਿਤਕਾਂ ਦਾ ਅੰਕਰਾ 3,868 ਦੇ ਪਾਰ ਹੋ ਗਿਆ ਹੈ। ਪਿਛਲੇ 24 ਘੰਟੇ ਵਿਚ 299 ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਯੂਰਪ 'ਚ 90 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ
ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਯੂਰਪ ਵਿਚ ਹੁਣ ਤੱਕ 90 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਰਫ 10 ਦਿਨਾਂ ਵਿਚ ਹੀ ਇਨਫੈਕਟਿਡ ਲੋਕਾਂ ਦਾ ਅੰਕੜਾ ਦੁੱਗਣਾ ਹੋ ਕੇ 10 ਲੱਖ ਦੇ ਪਾਰ ਪਹੁੰਚ ਗਿਆ ਹੈ। ਯੂਰਪ ਵਿਚ ਸਭ ਤੋਂ ਬੁਰਾ ਹਾਲ ਇਟਲੀ ਦਾ ਹੈ। ਇੱਥੇ ਮਰਨ ਵਾਲਿਆਂ ਦਾ ਅੰਕੜਾ 22 ਹਜ਼ਾਰ ਦੇ ਪਾਰ ਹੋ ਚੁੱਕਾ ਹੈ। ਦੇਸ਼ ਦੇ ਨਾਗਰਿਕ ਸੁਰੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਦੇ ਮੁਤਾਬਕ ਕੋਰੋਨਾਵਾਇਰਸ ਮਹਾਮਾਰੀ ਕਾਰਨ ਇਟਲੀ ਵਿਚ 22,170 ਲੋਕਾਂ ਦੀ ਜਾਨ ਜਾ ਚੁੱਕੀ ਹੈ ਜਦਕਿ ਕੋਰੋਨਾਵਾਇਰਸ ਨਾਲ ਇਨਫੈਕਟਿਡ ਲੋਕਾਂ ਦਾ ਕੁੱਲ ਅੰਕੜਾ ਵੱਧ ਕੇ 1,68,941 ਹੋ ਗਈ ਹੈ। ਨਾਗਰਿਕ ਸੁਰੱਖਿਆ ਵਿਭਾਗ ਦੇ ਪ੍ਰਮੁੱਖ ਐਂਜੇਲੋ ਬੋਰੇਲੀ ਨੇ ਦੱਸਿਆ ਕਿ ਵੀਰਵਾਰ ਨੂੰ 1189 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਸੰਕਟ ਦੇ 'ਚ ਪ੍ਰਿੰਸ ਹੈਰੀ ਤੇ ਮੇਗਨ ਨੇ ਲੋਕਾਂ ਨੂੰ ਖਵਾਇਆ ਖਾਣਾ

ਬ੍ਰਿਟੇਨ 'ਚ ਮ੍ਰਿਤਕਾਂ ਦਾ ਅੰਕੜਾ 13 ਹਜ਼ਾਰ ਦੇ ਪਾਰ
ਬ੍ਰਿਟੇਨ ਵਿਚ ਕੋਰੋਨਾਵਾਇਰਸ ਦੇ ਮ੍ਰਿਤਕਾਂ ਦੀ ਗਿਣਤੀ 861ਹੋਰ ਵੱਧ ਗਈ ਅਤੇ ਇਹ ਵੱਧ ਕੇ 13,729 ਹੋ ਗਈ। ਹਾਲਾਤ ਹਾਲੇ ਵੀ ਕਾਬੂ ਵਿਚ ਨਹੀਂ ਹਨ। ਇਹ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਬ੍ਰਿਟੇਨ ਵਿਚ ਸਰਕਾਰ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਇਕ-ਦੂਜੇ ਤੋਂ ਦੂਰੀ ਬਣਾਈ ਰੱਖਣ ਦੇ ਉਪਾਅ ਵਿਚ ਘੱਟੋ-ਘੱਟ ਹੋਰ 3 ਹਫਤੇ ਮਤਲਬ 7 ਮਈ ਤੱਕ ਲਾਗੂ ਰਹਿਣਗੇ।


Vandana

Content Editor

Related News