‘ਮੇਲਾ ਗਦਰੀ ਬਾਬਿਆਂ ਦਾ’ 26 ਜੁਲਾਈ ਨੂੰ, ਪੰਜਾਬੀ ਕਲਾਕਾਰ ਲਗਾਉਣਗੇ ਰੌਣਕਾਂ

Sunday, Jul 20, 2025 - 11:33 AM (IST)

‘ਮੇਲਾ ਗਦਰੀ ਬਾਬਿਆਂ ਦਾ’ 26 ਜੁਲਾਈ ਨੂੰ, ਪੰਜਾਬੀ ਕਲਾਕਾਰ ਲਗਾਉਣਗੇ ਰੌਣਕਾਂ

ਵੈਨਕੂਵਰ (ਮਲਕੀਤ ਸਿੰਘ)- ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਦੇ ਸਹਿਯੋਗ ਨਾਲ ਕੈਨੇਡਾ ਦੇ ਸਰੀ ਸ਼ਹਿਰ 'ਚ ਗਦਰੀ ਬਾਬਿਆਂ ਦੀ ਯਾਦ 'ਚ ‘ਮੇਲਾ ਗਦਰੀ ਬਾਬਿਆਂ ਦਾ’ 26 ਜੁਲਾਈ ਦਿਨ ਸ਼ਨੀਵਾਰ ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਸਰੀ ਦੇ ਬੇਅਰ ਕਰੀਕ ਪਾਰਕ 'ਚ ਧੂਮ ਧੜਕੇ ਨਾਲ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇੇਡੀਅਨ ਅਰਥਵਿਵਸਥਾ 'ਚ ਯੋਗਦਾਨ ਲਈ ਭਾਰਤੀ ਭਾਈਚਾਰੇ ਦੀ ਸ਼ਲਾਘਾ

ਸਾਹਿਬ ਸਿੰਘ ਥਿੰਦ ਅਤੇ ਕਿਰਨਪਾਲ ਸਿੰਘ ਗਰੇਵਾਲ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੇਲੇ 'ਚ ਉੱਘੇ ਪੰਜਾਬੀ ਕਲਾਕਾਰ ਸੁਖਵਿੰਦਰ ਸੁੱਖੀ ,ਜਸਵੰਤ ਸੰਦੀਲਾ, ਸੁੱਖੀ ਬਰਾੜ, ਗੁਰਵਿੰਦਰ ਬਰਾੜ ,ਰਾਣੀ ਅਰਮਾਨ ,ਖੁਸ਼ੀ ਕੌਰ ਅਤੇ ਅਰਸ਼ ਰਿਆਜ ਦੀ ਟੀਮ ਵੱਲੋਂ ਆਪਣੇ ਚੋਣਵੇਂ ਗੀਤਾਂ ਦੀ ਪੇਸ਼ਕਾਰੀ ਕਰਕੇ ਹਾਜ਼ਰ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News