ਦਲ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਪਲੰਪਟਨ ਪਹੁੰਚੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ

Friday, Oct 25, 2024 - 04:52 PM (IST)

ਦਲ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਪਲੰਪਟਨ ਪਹੁੰਚੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ

ਮੈਲਬੌਰਨ (ਮਨਦੀਪ ਸਿੰਘ ਸੈਣੀ)- ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ, ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਜੀ ਆਪਣੀ ਮੈਲਬੌਰਨ ਫੇਰੀ ਦੌਰਾਨ ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ ਪਲੰਪਟਨ ਮੈਲਬੌਰਨ ਵਿਖੇ ਪਹੁੰਚੇ। ਇਸ ਮੌਕੇ ਸੇਵਾਦਾਰਾਂ ਵਲੋਂ ਸਿੰਘ ਸਾਹਿਬ ਦਾ ਨਿੱਘਾ ਸਵਾਗਤ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸਿੰਘ ਸਾਹਿਬ ਜੀ ਵੱਲੋਂ ਗੁਰਬਾਣੀ ਦੇ ਮੁਖਵਾਕ ਸੰਗਤਾਂ ਨੂੰ ਸਰਵਣ ਕਰਵਾਏ ਅਤੇ ਸੰਗਤਾਂ ਨੂੰ ਸੰਬੋਧਨ ਵੀ ਕੀਤਾ। ਸਥਾਨਕ ਸੇਵਾਦਾਰਾਂ ਵੱਲੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਅਤੇ ਭਾਈ ਦਲਜੀਤ ਸਿੰਘ ਜੀ ਨਿਊਜੀਲੈਂਡ ਵਾਲਿਆਂ ਨਾਲ ਆਏ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ। 

ਇਹ ਵੀ ਪੜ੍ਹੋ: ਕੈਨੇਡਾ ਦੀ PR ਲਈ ਲੰਬੀ ਹੋਵੇਗੀ ਉਡੀਕ! ਅਗਲੇ 3 ਸਾਲਾਂ 'ਚ ਇੰਨੇ ਹੀ ਲੋਕਾਂ ਨੂੰ ਮਿਲੇਗਾ ਸਥਾਈ ਨਿਵਾਸ

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 45 ਪਾਵਨ ਸਰੂਪ ਮੈਲਬੌਰਨ ਤੋਂ ਨਿਊਜ਼ੀਲੈਂਡ ਲਿਜਾਏ ਜਾ ਰਹੇ ਹਨ, ਜਿਸ ਕਰਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨਿਊਜ਼ੀਲੈਂਡ ਤੋਂ ਮੈਲਬੌਰਨ ਪੁੱਜੀਆਂ ਹੋਈਆਂ ਹਨ। ਭਲਕੇ ਗਿਆਨੀ ਹਰਪ੍ਰੀਤ ਸਿੰਘ ਜੀ ਸਿੱਖ ਸੰਗਤ ਦੀ ਅਗਵਾਈ ਵਿੱਚ ਪਾਵਨ ਸਰੂਪਾਂ ਦੇ ਨਾਲ ਨਿਊਜ਼ੀਲੈਂਡ ਲਈ ਰਵਾਨਾ ਹੋਣਗੇ। ਸਿੰਘ ਸਾਹਿਬ ਅੱਜ ਮੈਲਬੌਰਨ ਦੇ ਵੱਖ-ਵੱਖ  ਗੁਰੁਘਰਾਂ ਵਿਚ ਹਾਜ਼ਰੀ ਭਰ ਰਹੇ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ; ਇਹ ਦੇਸ਼ ਦੇਵੇਗਾ 30,000 ਭਾਰਤੀ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਦਾ ਮੌਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News