ਇਸ਼ਕ ''ਚ ਅੰਨ੍ਹੀ ਹੋਈ ਧੀ, ਮਾਂ-ਪਿਓ ਸਣੇ ਪਰਿਵਾਰ ਦੇ 13 ਲੋਕਾਂ ਦਾ ਕੀਤਾ ਕਤਲ

Monday, Oct 07, 2024 - 10:36 AM (IST)

ਇਸ਼ਕ ''ਚ ਅੰਨ੍ਹੀ ਹੋਈ ਧੀ, ਮਾਂ-ਪਿਓ ਸਣੇ ਪਰਿਵਾਰ ਦੇ 13 ਲੋਕਾਂ ਦਾ ਕੀਤਾ ਕਤਲ

ਕਰਾਚੀ (ਭਾਸ਼ਾ)- ਪਾਕਿਸਤਾਨ ਦੇ ਸਿੰਧ ਸੂਬੇ ਵਿਚ ਇਕ ਲੜਕੀ ਨੂੰ ਆਪਣੇ ਪਰਿਵਾਰ ਦੇ 13 ਮੈਂਬਰਾਂ ਦਾ ਕਤਲ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਲੜਕੀ ਦਾ ਪਰਿਵਾਰ ਉਸ ਦੀ ਮਰਜ਼ੀ ਮੁਤਾਬਕ ਉਸ ਦਾ ਵਿਆਹ ਕਰਨ ਨੂੰ ਤਿਆਰ ਨਹੀਂ ਸੀ। ਇਹ ਮੌਤਾਂ 19 ਅਗਸਤ ਨੂੰ ਖੈਰਪੁਰ ਨੇੜੇ ਹੈਬਤ ਖਾਨ ਬਰੋਹੀ ਪਿੰਡ ਵਿੱਚ ਹੋਈਆਂ ਸਨ। ਪੁਲਸ ਮੁਤਾਬਕ ਲੜਕੀ ਉਸ ਸਮੇਂ ਗੁੱਸੇ ਵਿਚ ਆ ਗਈ, ਜਦੋਂ ਉਸ ਦੇ ਪਰਿਵਾਰ ਨੇ ਉਸ ਨੂੰ ਉਸ ਦੀ ਪਸੰਦ ਦੇ ਲੜਕੇ ਨਾਲ ਵਿਆਹ ਨਹੀਂ ਕਰਨ ਦਿੱਤਾ।

ਇਹ ਵੀ ਪੜ੍ਹੋ: 'ਝੁਕਾਂਗਾ ਨਹੀਂ...' ਡੋਨਾਲਡ ਟਰੰਪ ਨੇ ਜਿਥੇ ਹੋਇਆ ਸੀ ਹਮਲਾ, ਉਥੋਂ ਫਿਰ ਦਿੱਤਾ ਭਾਸ਼ਣ

ਇਸ ਤੋਂ ਬਾਅਦ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਮਾਤਾ-ਪਿਤਾ ਸਮੇਤ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਜ਼ਹਿਰ ਦੇਣ ਦੀ ਸਾਜ਼ਿਸ਼ ਰਚੀ। ਖੈਰਪੁਰ ਦੇ ਸੀਨੀਅਰ ਪੁਲਸ ਅਧਿਕਾਰੀ ਇਨਾਇਤ ਸ਼ਾਹ ਨੇ ਕਿਹਾ, "ਖਾਣਾ ਖਾਣ ਤੋਂ ਬਾਅਦ ਸਾਰੇ 13 ਮੈਂਬਰ ਬੀਮਾਰ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਸਾਰਿਆਂ ਦੀ ਮੌਤ ਹੋ ਗਈ। ਜਦੋਂ ਪੋਸਟਮਾਰਟਮ ਹੋਇਆ ਤਾਂ ਸਾਹਮਣੇ ਆਇਆ ਕਿ ਇਨ੍ਹਾਂ ਲੋਕਾਂ ਦੀ ਮੌਤ ਜ਼ਹਿਰੀਲਾ ਭੋਜਨ ਖਾਣ ਕਾਰਨ ਹੋਈ ਹੈ।"

ਇਹ ਵੀ ਪੜ੍ਹੋ: ਆਰਥਿਕ ਸੰਕਟ ’ਚ ਮਾਲਦੀਵ, ਮਦਦ ਮੰਗਣ ਲਈ ਭਾਰਤ ਪਹੁੰਚੇ ਰਾਸ਼ਟਰਪਤੀ ਮੁਈਜ਼ੂ

ਉਸ ਨੇ ਦੱਸਿਆ ਕਿ ਜਦੋਂ ਪੁਲਸ ਨੇ ਬਾਰੀਕੀ ਨਾਲ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬੇਟੀ ਅਤੇ ਉਸ ਦੇ ਪ੍ਰੇਮੀ ਨੇ ਘਰ 'ਚ ਰੋਟੀ ਬਣਾਉਣ ਲਈ ਵਰਤੀ ਜਾਂਦੀ ਕਣਕ 'ਚ ਜ਼ਹਿਰ ਮਿਲਾ ਦਿੱਤਾ ਸੀ। ਸ਼ਾਹ ਨੇ ਕਿਹਾ, "ਲੜਕੀ ਗੁੱਸੇ ਵਿੱਚ ਸੀ ਕਿਉਂਕਿ ਉਸਦਾ ਪਰਿਵਾਰ ਉਸਦੀ ਪਸੰਦ ਦੇ ਲੜਕੇ ਨਾਲ ਉਸਦਾ ਵਿਆਹ ਕਰਨ ਲਈ ਤਿਆਰ ਨਹੀਂ ਸੀ।" ਉਨ੍ਹਾਂ ਦੱਸਿਆ ਕਿ ਲੜਕੀ ਨੇ ਆਪਣੇ ਪ੍ਰੇਮੀ ਦੀ ਮਦਦ ਨਾਲ ਕਣਕ ਵਿੱਚ ਜ਼ਹਿਰ ਮਿਲਾਉਣ ਦੀ ਗੱਲ ਕਬੂਲੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਗੈਂਗਵਾਰ 'ਚ ਔਰਤਾਂ ਤੇ ਬੱਚਿਆਂ ਸਣੇ 70 ਲੋਕਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News