ਪਿਤਾ ਕਰਦਾ ਸੀ ਜਿਨਸੀ ਸ਼ੋਸ਼ਣ, ਧੀਆਂ ਨੇ ਲਾ 'ਤੀ ਅੱਗ
Wednesday, Jan 08, 2025 - 11:10 AM (IST)
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਿੱਚ 2 ਕੁੜੀਆਂ ਨੇ ਆਪਣੇ ਪਿਤਾ ਨੂੰ ਰੱਸੀਆਂ ਨਾਲ ਬੰਨ੍ਹ ਕੇ ਅੱਗ ਲਾ ਦਿੱਤੀ। ਜ਼ਖਮੀ ਦੀ ਪਛਾਣ ਅਲੀ ਅਕਬਰ ਵਜੋਂ ਹੋਈ ਹੈ, ਜਿਸ ਦੀ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਹਸਪਤਾਲ ਵਿਚ ਮੌਤ ਹੋ ਗਈ। ਦੋਵੇਂ ਧੀਆਂ ਨੇ ਆਪਣੇ ਪਿਤਾ ਨੂੰ ਸਾੜਨ ਦੀ ਗੱਲ ਕਬੂਲੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਮ੍ਰਿਤਕ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕਰਦਾ ਸੀ। ਅਧਿਕਾਰੀਆਂ ਨੇ ਮਾਮਲਾ ਦਰਜ ਕਰਕੇ ਦੋਵਾਂ ਧੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੀਆਂ ਦੋਵੇਂ ਪਤਨੀਆਂ ਨੂੰ ਵੀ ਸਹਿ ਮੁਲਜ਼ਮ ਬਣਾਇਆ ਹੈ।
ਇਹ ਵੀ ਪੜ੍ਹੋ: ਵਿਚਕਾਰ ਨਾ ਆਓ, ਨਹੀਂ ਤਾਂ ਨਤੀਜੇ ਹੋਣਗੇ ਮਾੜੇ, ਜਾਣੋ ਪਾਕਿ PM ਸ਼ਾਹਬਾਜ਼ ਨੂੰ ਕਿਸਨੇ ਦਿੱਤੀ ਧਮਕੀ
ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ 45 ਸਾਲਾ ਪੀੜਤ ਅਲੀ ਅਕਬਰ ਨੇ 3 ਵਿਆਹ ਕੀਤੇ ਸਨ ਅਤੇ ਉਸ ਦੇ ਕੁੱਲ 12 ਬੱਚੇ ਸਨ। ਉਸਦੀ ਪਹਿਲੀ ਪਤਨੀ ਦਾ ਦਿਹਾਂਤ ਹੋ ਚੁੱਕਾ ਸੀ ਅਤੇ ਉਹ ਆਪਣੀਆਂ 2 ਪਤਨੀਆਂ ਅਤੇ ਬੱਚਿਆਂ ਨਾਲ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਰਿਪੋਰਟ ਮੁਤਾਬਕ ਦੋਵਾਂ ਕੁੜੀਆਂ ਨੇ ਪੁਲਸ ਪੁੱਛਗਿੱਛ ਦੌਰਾਨ ਆਪਣਾ ਗੁਨਾਹ ਕਬੂਲ ਕਰ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਦੇ ਪਿਤਾ ਨੇ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕੀਤਾ ਹੈ।
ਇਹ ਵੀ ਪੜ੍ਹੋ: ਕੌਣ ਹੈ ਅਨੀਤਾ ਆਨੰਦ ਜੋ ਬਣ ਸਕਦੀ ਹੈ ਕੈਨੇਡਾ ਦੀ ਪ੍ਰਧਾਨ ਮੰਤਰੀ
ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਜਦੋਂ ਅਕਬਰ ਸੌਂ ਰਿਹਾ ਸੀ ਤਾਂ ਉਸ ਦੀਆਂ 2 ਨਾਬਾਲਗ ਧੀਆਂ ਨੇ ਉਸ 'ਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਉਹ ਬੁਰੀ ਤਰ੍ਹਾਂ ਝੁਲਸ ਗਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪਾਕਿਸਤਾਨੀ ਮੀਡੀਆ ਦੇ ਅਨੁਸਾਰ, ਪੀੜਤ ਦੀ ਭੈਣ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਅਕਬਰ ਦੀਆਂ 2 ਪਤਨੀਆਂ ਅਤੇ ਉਸ ਦੀਆਂ ਧੀਆਂ ਨੇ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਇੱਕ ਯੋਜਨਾਬੱਧ ਰਣਨੀਤੀ ਦੇ ਤਹਿਤ ਪੀੜਤ ਨੂੰ ਬੇਹੋਸ਼ ਕੀਤਾ ਅਤੇ ਅਕਬਰ ਨੂੰ ਅੱਗ ਲਗਾ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8