ਲਹਿੰਦੇ ਪੰਜਾਬ ''ਚ ਕੁੜੀਆਂ ਦੇ ਵਿਆਹ ਨੂੰ ਲੈ ਕੇ ਇਤਿਹਾਸਕ ਫ਼ੈਸਲਾ ! ਬਦਲਿਆ ਗਿਆ 97 ਸਾਲ ਪੁਰਾਣਾ ਕਾਨੂੰਨ

Thursday, Apr 30, 2026 - 09:44 AM (IST)

ਲਹਿੰਦੇ ਪੰਜਾਬ ''ਚ ਕੁੜੀਆਂ ਦੇ ਵਿਆਹ ਨੂੰ ਲੈ ਕੇ ਇਤਿਹਾਸਕ ਫ਼ੈਸਲਾ ! ਬਦਲਿਆ ਗਿਆ 97 ਸਾਲ ਪੁਰਾਣਾ ਕਾਨੂੰਨ

ਇੰਟਰਨੈਸ਼ਨਲ ਡੈਸਕ- ਲਹਿੰਦੇ ਪੰਜਾਬ ਦੀ ਸਰਕਾਰ ਨੇ ਬਾਲ ਵਿਆਹ ਦੇ ਖ਼ਿਲਾਫ਼ ਵੱਡਾ ਕਦਮ ਚੁੱਕਦੇ ਹੋਏ ਕੁੜੀਆਂ ਦੇ ਵਿਆਹ ਦੀ ਘੱਟੋ-ਘੱਟ ਕਾਨੂੰਨੀ ਉਮਰ 18 ਸਾਲ ਤੈਅ ਕਰ ਦਿੱਤੀ ਹੈ। ਇਸ ਦੇ ਨਾਲ ਹੀ ਬਾਲ ਵਿਆਹ ਨੂੰ ਗੈਰ-ਜ਼ਮਾਨਤੀ ਅਤੇ ਸੰਗੀਨ ਅਪਰਾਧ ਐਲਾਨਿਆ ਗਿਆ ਹੈ। ਇਹ ਬਦਲਾਅ 97 ਸਾਲ ਪੁਰਾਣੇ ਕਾਨੂੰਨ ਵਿਚ ਸੋਧ ਕਰਨ ਤੋਂ ਬਾਅਦ ਕੀਤਾ ਗਿਆ ਹੈ। ਪਹਿਲਾਂ ਇਸ ਸੂਬੇ ਵਿਚ ‘ਪੰਜਾਬ ਬਾਲ ਵਿਆਹ ਰੋਕੂ ਐਕਟ, 1929’ ਦੇ ਤਹਿਤ ਕੁੜੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 16 ਸਾਲ ਸੀ।

ਨਵਾਂ ਬਿੱਲ, ਜਿਸ ਨੂੰ ਮਰੀਅਮ ਨਵਾਜ਼ ਦੀ ਸਰਕਾਰ ਨੇ ਵਿਧਾਨ ਸਭਾ ਵਿਚ ਪੇਸ਼ ਕੀਤਾ ਅਤੇ ਇਸ ਹਫ਼ਤੇ ਪਾਸ ਕੀਤਾ ਗਿਆ, ਹੁਣ ਮੁੰਡੇ ਅਤੇ ਕੁੜੀ ਦੋਵਾਂ ਲਈ ਵਿਆਹ ਦੀ ਘੱਟੋ-ਘੱਟ ਉਮਰ 18 ਸਾਲ ਨਿਰਧਾਰਤ ਕਰਦਾ ਹੈ। ਕਾਨੂੰਨ ਦੇ ਅਨੁਸਾਰ, ਜੇ ਕੋਈ ਬਾਲਗ 18 ਸਾਲ ਤੋਂ ਘੱਟ ਉਮਰ ਦੀ ਕੁੜੀ ਨਾਲ ਵਿਆਹ ਕਰਦਾ ਹੈ, ਤਾਂ ਉਸ ਨੂੰ 3 ਸਾਲ ਤੱਕ ਦੀ ਸਖ਼ਤ ਕੈਦ ਅਤੇ 5 ਲੱਖ ਪਾਕਿਸਤਾਨੀ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ।

ਇਹ ਵੀ ਪੜ੍ਹੋ- 'ਜੇ ਇਰਾਨ ਨੇ ਪ੍ਰਮਾਣੂ ਹਥਿਆਰ ਬਣਾ ਲਏ ਤਾਂ ਪੂਰੀ ਦੁਨੀਆ ਹੀ..!' ਤਣਾਅ ਵਿਚਾਲੇ ਟਰੰਪ ਨੇ ਦੇ'ਤੀ ਵੱਡੀ ਚਿਤਾਵਨੀ

ਇਸ ਤੋਂ ਇਲਾਵਾ, ਬਾਲ ਵਿਆਹ ਨੂੰ ਉਤਸ਼ਾਹਿਤ ਕਰਨ ਵਾਲੇ ਜਾਂ ਇਸ ਨੂੰ ਰੋਕਣ ਵਿਚ ਅਸਫਲ ਰਹਿਣ ਵਾਲੇ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਵੀ ਬਰਾਬਰ ਦੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਨਿਕਾਹ ਰਜਿਸਟ੍ਰਾਰਾਂ ਲਈ ਵੀ ਇਕ ਸਾਲ ਦੀ ਜੇਲ ਅਤੇ 1 ਲੱਖ ਰੁਪਏ ਜੁਰਮਾਨੇ ਦਾ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਦੀ ਸੂਚਨਾ ਮੰਤਰੀ ਅਜ਼ਮਾ ਬੁਖ਼ਾਰੀ ਨੇ ਇਸ ਕਾਨੂੰਨ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਇਸ ਨਾਲ ਕੁੜੀਆਂ ਨੂੰ ਸਿੱਖਿਆ, ਆਤਮ-ਨਿਰਭਰਤਾ ਅਤੇ ਸੁਰੱਖਿਅਤ ਭਵਿੱਖ ਬਣਾਉਣ ਵਿਚ ਮਦਦ ਮਿਲੇਗੀ।

ਇਹ ਵੀ ਪੜ੍ਹੋ- ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ ਹਾਲ, 'ਤੁਰਦੇ-ਫਿਰਦੇ' ਬੰਬ ਬਣ ਗਏ ਲੋਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News