ਆਸਟ੍ਰੇਲੀਆ 'ਚ ਕਾਰ ਤੇ ਟਰੱਕ ਵਿਚਾਲੇ ਹੋਈ ਟੱਕਰ, ਔਰਤ ਜ਼ਖਮੀ
Tuesday, Feb 06, 2018 - 02:58 PM (IST)
ਗੋਲਡ ਕੋਸਟ— ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ਦੇ ਸ਼ਹਿਰ ਗੋਲਡ ਕੋਸਟ 'ਚ ਬੀਤੀ ਰਾਤ ਇਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਔਰਤ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਜ਼ਖਮੀ ਔਰਤ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੀ ਹੈ। ਪੁਲਸ ਮੁਤਾਬਕ 26 ਸਾਲਾ ਔਰਤ ਆਪਣੀ ਕਾਰ ਡਰਾਈਵ ਕਰ ਰਹੀ ਸੀ ਤਾਂ ਕੁਈਨਜ਼ਲੈਂਡ ਦੇ ਹੈਲਨਸਵਲੇ 'ਚ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ।

ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸੋਮਵਾਰ ਦੀ ਰਾਤ ਨੂੰ 8.20 ਵਜੇ ਵਾਪਰਿਆ। ਪੁਲਸ ਨੇ ਦੱਸਿਆ ਕਿ ਟਰੱਕ ਨੇ ਸਫੈਦ ਰੰਗ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਔਰਤ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਘਟਨਾ ਵਾਲੀ ਥਾਂ 'ਤੇ ਪਹੁੰਚੇ ਐਮਰਜੈਂਸੀ ਅਧਿਕਾਰੀਆਂ ਨੇ ਔਰਤ ਨੂੰ ਗੋਲਡ ਕੋਸਟ ਹਸਪਤਾਲ ਵਿਚ ਭਰਤੀ ਕਰਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਸ ਵਲੋਂ ਜਾਂਚ ਜਾਰੀ ਹੈ।

