ਖੁਦਾਈ ਦੌਰਾਨ ਢਹਿ-ਢੇਰੀ ਹੋਈ ਸੋਨੇ ਦੀ ਖਾਨ! 30 ਮਜ਼ਦੂਰਾਂ ਦੀ ਮੌਤ, ਮਲਬੇ ਹੇਠ ਦੱਬੇ ਕਈ ਲੋਕ

Wednesday, Aug 19, 2026 - 08:13 AM (IST)

ਖੁਦਾਈ ਦੌਰਾਨ ਢਹਿ-ਢੇਰੀ ਹੋਈ ਸੋਨੇ ਦੀ ਖਾਨ! 30 ਮਜ਼ਦੂਰਾਂ ਦੀ ਮੌਤ, ਮਲਬੇ ਹੇਠ ਦੱਬੇ ਕਈ ਲੋਕ

ਇੰਟਰਨੈਸ਼ਨਲ ਡੈਸਕ : ਸੈਂਟਰਲ ਅਫ੍ਰੀਕਨ ਰਿਪਬਲਿਕ ਕੇ ਪੱਛਮੀ ਹਿੱਸੇ ਵਿਚ ਸੋਨੇ ਦੀ ਖਦਾਨ ਅਚਾਨਕ ਢਹਿ-ਢੇਰੀ ਹੋ ਗਈ। ਇਸ ਹਾਦਸੇ ਵਿਚ ਘੱਟੋ-ਘੱਟ 30 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਲੋਕਾਂ ਦੇ ਮਿੱਟੀ ਵਿਚ ਫਸੇ ਹੋਣ ਦਾ ਖਦਸ਼ਾ ਹੈ। ਮੌਕੇ 'ਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਕਰ ਦਿੱਤੇ ਗਏ ਹਨ। ਫਸੇ ਹੋਏ ਖਾਣ ਮਜ਼ਦੂਰਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਹਾਦਸੇ ਵਿਚ ਜ਼ਖਮੀ ਹੋਏ ਮਜ਼ਦੂਰਾਂ ਦਾ ਨੇੜਲੇ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ।

ਪੜ੍ਹੋ ਇਹ ਵੀ - ਵੱਡਾ ਪ੍ਰਸ਼ਾਸਨਿਕ ਫੇਰਬਦਲ: ਰਾਜਸਥਾਨ 'ਚ 26 IAS ਤੇ 53 RAS ਅਧਿਕਾਰੀਆਂ ਦੇ ਤਬਾਦਲੇ

 

ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਨਾਨਾ-ਮਾਂਬੇਰੇ ਪ੍ਰੀਫੈਕਚਰ ਦੇ ਅੱਬਾ ਖੇਤਰ ਵਿੱਚ ਵਾਪਰੀ ਹੈ। ਇਹ ਇੱਕ ਰਵਾਇਤੀ ਖਾਨ ਸੀ ਅਤੇ ਇਸ ਵਿੱਚ ਘੱਟੋ-ਘੱਟ ਤਕਨੀਕਾਂ ਦੀ ਵਰਤੋਂ ਕੀਤੀ ਗਈ ਸੀ। ਇਸ ਘਟਨਾ ਦੇ ਵਾਪਰ ਜਾਣ ਮਗਰੋਂ ਬਚਾਅ ਕਰਮਚਾਰੀਆਂ ਅਤੇ ਸਥਾਨਕ ਲੋਕਾਂ ਨੇ ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਖਦਾਨ ਵਿੱਚੋਂ 30 ਲਾਸ਼ਾਂ ਬਾਹਰ ਕੱਢ ਲਈਆਂ ਹਨ। ਦੱਸ ਦੇਈਏ ਕਿ ਖਦਾਨ ਦੇ ਢਹਿ-ਢੇਰੀ ਹੋਣ ਦੀ ਘਟਨਾ ਦੀ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਮਿੱਟੀ ਦਾ ਢੇਰ ਅਚਾਨਕ ਹੇਠਾਂ ਆ ਗਿਆ। ਬਚਾਅ ਕਾਰਜ ਅਜੇ ਵੀ ਜਾਰੀ ਹਨ। 

ਪੜ੍ਹੋ ਇਹ ਵੀ - ਜਿਊਂਦੇ ਪੁੱਤਰ ਦਾ ਮਾਂ ਨੇ ਬਣਵਾ 'ਤਾ Death ਸਰਟੀਫਿਕੇਟ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News