ਭਾਰਤੀਆਂ ਲਈ ਜਰਮਨੀ ਤੋਂ ਖੁਸ਼ਖ਼ਬਰੀ, ਜਾਰੀ ਕਰੇਗਾ 2 ਲੱਖ ਵੀਜ਼ਾ

Monday, Nov 18, 2024 - 11:51 AM (IST)

ਬਰਲਿਨ: ਜਰਮਨੀ ਦੀ ਸਰਕਾਰ ਨੇ ਆਪਣੇ ਲੇਬਰ ਮਾਰਕੀਟ ਨੂੰ ਹੁਲਾਰਾ ਦੇਣ ਲਈ ਪਿਛਲੇ ਸਾਲ ਇਮੀਗ੍ਰੇਸ਼ਨ ਨਿਯਮਾਂ ਵਿੱਚ ਢਿੱਲ ਦਿੱਤੀ ਸੀ, ਪਰ ਮੌਜੂਦਾ ਸਮੇਂ ਦੇਸ਼ ਨੂੰ ਕਾਮਿਆਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿਚ ਜਰਮਨੀ ਨੇ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ (2024) ਵਿੱਚ ਹੁਨਰਮੰਦ ਕਾਮਿਆਂ ਦੇ ਪੇਸ਼ੇਵਰ ਵੀਜ਼ਿਆਂ ਦੀ ਗਿਣਤੀ ਵਿੱਚ 10 ਪ੍ਰਤੀਸ਼ਤ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਜਰਮਨ ਸਰਕਾਰ ਦੇ ਤਿੰਨ ਮੰਤਰਾਲਿਆਂ ਦੇ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਸਾਲ ਦੇ ਅੰਤ ਤੱਕ ਲਗਭਗ 2,00,000 ਪੇਸ਼ੇਵਰ ਵੀਜ਼ੇ ਜਾਰੀ ਕੀਤੇ ਜਾਣਗੇ। ਇਹ 2023 ਦੇ ਮੁਕਾਬਲੇ 10 ਫੀਸਦੀ ਦਾ ਵਾਧਾ ਹੈ। ਸਰਕਾਰ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। 

ਜਰਮਨੀ ਲਗਾਤਾਰ ਮਜ਼ਦੂਰਾਂ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਦੇਸ਼ ਵਿੱਚ ਇਸ ਸਮੇਂ 13 ਲੱਖ ਤੋਂ ਵੱਧ ਕਾਮਿਆਂ ਲਈ ਨੌਕਰੀਆਂ ਹਨ। ਅਜਿਹੇ 'ਚ ਜਰਮਨੀ ਦੇ ਇਸ ਫ਼ੈਸਲੇ ਦਾ ਫ਼ਾਇਦਾ ਭਾਰਤੀਆਂ ਨੂੰ ਹੋ ਸਕਦਾ ਹੈ। DW ਦੀ ਇੱਕ ਰਿਪੋਰਟ ਅਨੁਸਾਰ ਜਰਮਨ ਸਰਕਾਰ ਨੇ ਪਿਛਲੇ ਸਾਲ ਕੈਨੇਡਾ ਤੋਂ ਪ੍ਰੇਰਿਤ ਪੁਆਇੰਟ-ਅਧਾਰਿਤ ਪ੍ਰਣਾਲੀ ਅਪਣਾਈ ਹੈ। ਇਸਨੂੰ ਮੌਕਾ ਕਾਰਡ (Opportunity card) ਵਜੋਂ ਜਾਣਿਆ ਜਾਂਦਾ ਹੈ, ਜੋ ਪੇਸ਼ੇਵਰਾਂ ਅਤੇ ਯੂਨੀਵਰਸਿਟੀ ਗ੍ਰੈਜੂਏਟਾਂ ਲਈ ਦੇਸ਼ ਵਿੱਚ ਦਾਖਲ ਹੋਣਾ, ਅਧਿਐਨ ਕਰਨਾ ਅਤੇ ਕੰਮ ਲੱਭਣਾ ਕਾਫ਼ੀ ਆਸਾਨ ਬਣਾਉਂਦਾ ਹੈ। ਇਸ ਨੇ ਗੈਰ-ਯੂਰਪੀ ਦੇਸ਼ਾਂ ਦੇ ਹੁਨਰਮੰਦ ਕਾਮਿਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਨੂੰ ਮਾਨਤਾ ਦਿੱਤੇ ਬਿਨਾਂ ਜਰਮਨੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਸਾਊਦੀ ਅਰਬ 'ਚ ਰਹਿਣ ਵਾਲੇ ਭਾਰਤੀਆਂ ਲਈ ਅਹਿਮ ਖ਼ਬਰ

ਜਰਮਨ ਸਰਕਾਰ ਨੇ ਕਹੀ ਇਹ ਗੱਲ

ਜਰਮਨ ਸਰਕਾਰ ਦੇ ਬਿਆਨ ਵਿਚ ਕਿਹਾ ਗਿਆ ਹੈ ਕਿ ਜਰਮਨੀ ਵਿਚ ਪੜ੍ਹਾਈ ਕਰਨ, ਕਿੱਤਾਮੁਖੀ ਸਿਖਲਾਈ ਪੂਰੀ ਕਰਨ ਜਾਂ ਵਿਦੇਸ਼ੀ ਯੋਗਤਾਵਾਂ ਨੂੰ ਮਾਨਤਾ ਦੇਣ ਵਾਲੇ ਵੀਜ਼ਾ ਵਿਚ ਬਹੁਤ ਦਿਲਚਸਪੀ ਦੇਖੀ ਗਈ ਹੈ। ਗੈਰ-ਯੂਰਪੀ ਰਾਜਾਂ ਦੇ ਵਿਦਿਆਰਥੀਆਂ ਨੂੰ ਜਾਰੀ ਕੀਤੇ ਗਏ ਵੀਜ਼ਿਆਂ ਦੀ ਗਿਣਤੀ ਵਿੱਚ 20 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਜਰਮਨੀ ਦੀ ਗ੍ਰਹਿ ਮੰਤਰੀ ਨੈਨਸੀ ਫੇਜ਼ਰ ਨੇ ਕਿਹਾ ਹੈ, 'ਪ੍ਰਤਿਭਾਸ਼ਾਲੀ ਨੌਜਵਾਨ ਜਰਮਨੀ ਵਿਚ ਆਪਣੀ ਪੜ੍ਹਾਈ ਅਤੇ ਸਿਖਲਾਈ ਨੂੰ ਹੋਰ ਆਸਾਨੀ ਨਾਲ ਪੂਰਾ ਕਰ ਸਕਦੇ ਹਨ। ਮੌਕਾ ਕਾਰਡ ਹੁਨਰਮੰਦ ਲੋਕਾਂ ਨੂੰ ਆਸਾਨੀ ਨਾਲ ਯੋਗ ਨੌਕਰੀ ਪ੍ਰਾਪਤ ਕਰਨ ਦਾ ਮੌਕਾ ਦੇ ਰਿਹਾ ਹੈ। ਮੰਤਰੀ ਅੰਨਾਲੇਨਾ ਬੇਰਬੌਕ ਨੇ ਵੀ ਇਨ੍ਹਾਂ ਸੁਧਾਰਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਵਿੱਚ ਲਗਾਤਾਰ ਮਜ਼ਦੂਰਾਂ ਦੀ ਕਮੀ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ।

ਇੰਝ ਕੰਮ ਕਰਦਾ ਹੈ ਮੌਕਾ ਕਾਰਡ 

ਜਰਮਨੀ ਵਿੱਚ ਯੋਗਤਾ, ਗਿਆਨ ਅਤੇ ਅਨੁਭਵ ਦੇ ਆਧਾਰ 'ਤੇ ਇੱਕ ਵਿਅਕਤੀ ਇੱਕ ਮੌਕਾ ਕਾਰਡ ਲਈ ਯੋਗ ਹੈ ਜਾਂ ਨਹੀਂ, ਇਹ ਨਿਰਧਾਰਤ ਕਰਨ ਲਈ ਇੱਕ ਪੁਆਇੰਟ ਸਿਸਟਮ ਵਰਤਿਆ ਜਾਂਦਾ ਹੈ। ਮਜ਼ਦੂਰਾਂ ਦੀ ਘਾਟ, ਵਿਦੇਸ਼ੀ ਯੋਗਤਾਵਾਂ ਦੀ ਅੰਸ਼ਕ ਮਾਨਤਾ, ਉਮਰ, ਜਰਮਨ ਅਤੇ ਅੰਗਰੇਜ਼ੀ ਭਾਸ਼ਾ ਦੇ ਹੁਨਰ ਅਤੇ ਜਰਮਨੀ ਨਾਲ ਪਹਿਲਾਂ ਦਾ ਸਬੰਧ ਦੇ ਰੂਪ ਵਿਚ ਸੂਚੀਬੱਧ ਕਿੱਤਿਆਂ ਲਈ ਯੋਗਤਾ ਪ੍ਰਾਪਤ ਕਰਨ ਲਈ ਵਾਧੂ ਪੁਆਇੰਟ ਹਨ। ਕਾਰਡ ਲਈ ਅਰਜ਼ੀ ਦੇਣ ਵਾਲਿਆਂ ਨੂੰ ਆਪਣੇ ਠਹਿਰਨ ਦੀ ਮਿਆਦ ਲਈ ਲਗਭਗ 1,050 ਡਾਲਰ ਪ੍ਰਤੀ ਮਹੀਨਾ ਦਾ ਬਕਾਇਆ ਦਿਖਾਉਣਾ ਪਵੇਗਾ। ਜਰਮਨੀ ਨੇ ਪਿਛਲੇ ਪੰਜ ਸਾਲਾਂ ਵਿੱਚ 16 ਲੱਖ ਨੌਕਰੀਆਂ ਪੈਦਾ ਕੀਤੀਆਂ ਹਨ, ਇਨ੍ਹਾਂ ਵਿੱਚੋਂ 89 ਪ੍ਰਤੀਸ਼ਤ ਅਹੁਦੇ ਵਿਦੇਸ਼ੀਆਂ ਨੂੰ ਦਿੱਤੇ ਗਏ ਹਨ। ਇਸ ਸਭ ਦੇ ਬਾਵਜੂਦ, ਪਰਵਾਸ ਇੱਕ ਗਰਮ ਮੁੱਦਾ ਬਣਿਆ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News