ਕੈਨੇਡਾ ਸਰਕਾਰ ਨੇ ਪ੍ਰਵਾਸੀਆਂ ਦੇ ਹਿੱਤਾਂ ਲਈ ਪੇਸ਼ ਕੀਤਾ ਨਵਾਂ ਕਾਨੂੰਨ

Sunday, Apr 14, 2019 - 03:22 AM (IST)

ਓਟਾਵਾ - ਕੈਨੇਡਾ 'ਚ ਰਹਿ ਰਹੇ ਅਤੇ ਇਥੇ ਆਉਣ ਦੀ ਯੋਜਨਾ ਬਣਾ ਰਹੇ ਪ੍ਰਵਾਸੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਫ਼ੈਡਰਲ ਸਰਕਾਰ ਨੇ ਬੀਤੇ ਦਿਨ ਇਕ ਨਵਾਂ ਕਾਨੂੰਨ ਪੇਸ਼ ਕਰ ਦਿੱਤਾ ਹੈ। ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਕਿਹਾ ਕਿ ਇਸ ਕਾਨੂੰਨ ਰਾਹੀਂ ਫ਼ਰਜ਼ੀ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇਗੀ ਜੋ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿਚ ਫ਼ਸਾ ਕੇ ਉਨਾਂ ਦੀ ਜ਼ਿੰਦਗੀ ਭਰ ਦੀ ਕਮਾਈ ਲੁੱਟ ਲੈਂਦੇ ਹਨ। ਉਨਾਂ ਕਿਹਾ ਕਿ ਨਵੇਂ ਕਾਨੂੰਨ ਰਾਹੀਂ ਕੈਨੇਡਾ 'ਚ ਇਮੀਗ੍ਰੇਸ਼ਨ ਸਲਾਹਕਾਰਾਂ ਦੇ ਨਿਗਰਾਨ ਵਜੋਂ ਕੰਮ ਕਰ ਰਹੇ ਕਾਲਜ ਆਫ਼ ਇਮੀਗ੍ਰੇਸ਼ਨ ਐਂਡ ਸਿਟੀਜ਼ਨਸ਼ਿਪ ਕੰਸਲਟੈਂਟਸ ਨੂੰ ਨਵੀਆਂ ਤਾਕਤਾਂ ਮਿਲ ਜਾਣਗੀਆਂ ਅਤੇ ਉਹ ਧੋਖਾਧੜੀ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਸਕੇਗਾ। ਇਸ ਤੋਂ ਇਲਾਵਾ ਕੈਨੇਡਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਇਮੀਗ੍ਰੇਸ਼ਨ ਸਲਾਹਕਾਰਾਂ ਲਈ ਲਾਇਸੰਸ ਲਾਜ਼ਮੀ ਬਣਾਉਣ ਦੀ ਪ੍ਰਕਿਰਿਆ 'ਤੇ ਵੀ ਵਿਚਾਰ ਵਟਾਂਦਰਾ ਸ਼ੁਰੂ ਕੀਤਾ ਜਾਵੇ। ਦੱਸ ਦੇਈਏ ਕਿ ਕੈਨੇਡਾ ਸਰਕਾਰ ਪਹਿਲਾਂ ਹੀ ਮਾਨਤਾ ਪ੍ਰਾਪਤ ਸਲਾਹਕਾਰਾਂ ਦੀ ਨਿਗਰਾਨੀ ਹਿੱਤ 52 ਮਿਲੀਅਨ ਡਾਲਰ ਖ਼ਰਚ ਕਰਨ ਦਾ ਵਾਅਦਾ ਕਰ ਚੁੱਕੀ ਹੈ।


Khushdeep Jassi

Content Editor

Related News