ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ

Thursday, Feb 19, 2026 - 06:13 PM (IST)

ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ

ਇਸਲਾਮਾਬਾਦ : ਕਰਤਾਰਪੁਰ ਗੁਰਦੁਆਰਾ ਸਾਹਿਬ ਦੀ ਅਧਿਕਾਰਤ ਪ੍ਰਬੰਧਕੀ ਕੌਂਸਲ ਨੇ ਸਿੱਖ ਧਾਰਮਿਕ ਅਸਥਾਨ ਦੇ Restoration ਅਤੇ ਮੁਰੰਮਤ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਅਤੇ ਕਾਰੀਡੋਰ ਦੇ ਕੁਝ ਹਿੱਸਿਆਂ ਨੂੰ ਨੁਕਸਾਨ ਪਹੁੰਚਿਆ ਸੀ।

ਬੁੱਧਵਾਰ ਨੂੰ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਵਿੱਚ ਸਕੱਤਰ ਸਾਜਿਦ ਚੌਹਾਨ ਦੀ ਪ੍ਰਧਾਨਗੀ ਹੇਠ ਕਰਤਾਰਪੁਰ ਗੁਰਦੁਆਰੇ ਦੀ ਪ੍ਰਬੰਧਕੀ ਕੌਂਸਲ ਦੀ ਅੱਠਵੀਂ ਮੀਟਿੰਗ ਹੋਈ। ਇੱਕ ਅਧਿਕਾਰਤ ਬਿਆਨ ਅਨੁਸਾਰ, ਕੌਂਸਲ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਸਮੀਖਿਆ ਕੀਤੀ। ਬਿਆਨ ਵਿੱਚ ਇਨ੍ਹਾਂ ਹੜ੍ਹਾਂ ਨੂੰ "ਭਾਰਤ ਦੀ ਜਲ ਹਮਲਾਵਰਤਾ" (water aggression) ਨਾਲ ਜੋੜਦਿਆਂ ਕਿਹਾ ਗਿਆ ਕਿ ਇਸ ਕਾਰਨ ਕਾਰੀਡੋਰ ਪ੍ਰੋਜੈਕਟ ਦੇ ਕੁਝ ਹਿੱਸੇ ਪ੍ਰਭਾਵਿਤ ਹੋਏ ਹਨ।

ਤੁਰੰਤ ਮੁਰੰਮਤ ਦਾ ਫੈਸਲਾ 
ਮੀਟਿੰਗ ਦੌਰਾਨ ਇਹ ਤੈਅ ਕੀਤਾ ਗਿਆ ਕਿ ਹੜ੍ਹ ਪ੍ਰਭਾਵਿਤ ਹਿੱਸਿਆਂ ਦੀ ਮੁਰੰਮਤ ਦਾ ਕੰਮ ਤੁਰੰਤ ਆਧਾਰ 'ਤੇ ਸ਼ੁਰੂ ਕੀਤਾ ਜਾਵੇਗਾ। ਕੌਂਸਲ ਨੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਗਲੇ ਦੋ ਹਫ਼ਤਿਆਂ ਦੇ ਅੰਦਰ ਮੁੜ ਮੀਟਿੰਗ ਕਰਨ ਦਾ ਸੰਕਲਪ ਲਿਆ ਹੈ। ਸਾਜਿਦ ਚੌਹਾਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਰਤਾਰਪੁਰ ਕਾਰੀਡੋਰ ਮਨੁੱਖੀ ਕਦਰਾਂ-ਕੀਮਤਾਂ ਅਤੇ ਅੰਤਰ-ਧਰਮ ਸਦਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਸਿੱਖ ਸ਼ਰਧਾਲੂਆਂ ਨੂੰ ਉੱਤਮ ਸਹੂਲਤਾਂ ਪ੍ਰਦਾਨ ਕਰਨ ਦੀ ਸਰਕਾਰੀ ਵਚਨਬੱਧਤਾ ਨੂੰ ਦੁਹਰਾਇਆ।

ਸਰਦਾਰ ਰਮੇਸ਼ ਸਿੰਘ ਅਰੋੜਾ ਵੱਲੋਂ ਸਾਂਝੇ ਯਤਨਾਂ ਦਾ ਭਰੋਸਾ 
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਵੀ ਇਸ ਮੀਟਿੰਗ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਸਿੱਖ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕਰਨ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸੇਵਾਵਾਂ ਪ੍ਰਦਾਨ ਕਰਨ ਲਈ ਸਾਂਝੇ ਯਤਨ ਕਰ ਰਹੀਆਂ ਹਨ। ਇਸ ਅਹਿਮ ਮੀਟਿੰਗ ਵਿੱਚ ਗ੍ਰਹਿ, ਵਿਦੇਸ਼, ਵਿੱਤ, ਰੱਖਿਆ, ਕਾਨੂੰਨ, ਸੂਚਨਾ ਅਤੇ ਪ੍ਰਸਾਰਣ ਮੰਤਰਾਲਿਆਂ ਦੇ ਪ੍ਰਤੀਨਿਧ ਵੀ ਸ਼ਾਮਲ ਹੋਏ।

ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਨਰੋਵਾਲ ਜ਼ਿਲ੍ਹੇ ਵਿੱਚ ਰਾਵੀ ਦਰਿਆ ਦੇ ਪਾਰ ਸਥਿਤ ਹੈ, ਜੋ ਭਾਰਤ ਦੇ ਡੇਰਾ ਬਾਬਾ ਨਾਨਕ ਤੋਂ ਲਗਭਗ ਚਾਰ ਕਿਲੋਮੀਟਰ ਦੀ ਦੂਰੀ 'ਤੇ ਹੈ। ਇਹ ਸਥਾਨ ਗੁਰੂ ਨਾਨਕ ਦੇਵ ਜੀ ਦਾ ਅੰਤਿਮ ਵਿਸ਼ਰਾਮ ਅਸਥਾਨ ਹੈ, ਜਿਨ੍ਹਾਂ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਇੱਥੇ ਬਿਤਾਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News