ਸਿੱਖਾਂ ਨੂੰ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ 'ਚ ਕੈਪਟਨ ਨੇ ਸੁਸ਼ਮਾ ਨੂੰ ਕੀਤਾ ਟਵੀਟ

Tuesday, Dec 19, 2017 - 04:02 PM (IST)

ਸਿੱਖਾਂ ਨੂੰ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ 'ਚ ਕੈਪਟਨ ਨੇ ਸੁਸ਼ਮਾ ਨੂੰ ਕੀਤਾ ਟਵੀਟ

ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਦੇ ਹੰਗੂ ਜ਼ਿਲੇ ਵਿਚ ਇਕ ਸਿੱਖ ਭਾਈਚਾਰੇ ਨੇ ਸਰਕਾਰੀ ਅਧਿਕਾਰੀਆਂ 'ਤੇ ਗੰਭੀਰ ਦੋਸ਼ ਲਗਾਏ ਹਨ। ਭਾਈਚਾਰੇ ਨੇ ਦੋਸ਼ ਲਗਾਇਆ ਹੈ ਕਿ ਸਰਕਾਰੀ ਅਫਸਰ ਉਨ੍ਹਾਂ ਨੂੰ ਇਸਲਾਮ ਕਬੂਲ ਕਰਨ ਲਈ ਦਬਾਅ ਪਾ ਰਹੇ ਹਨ। ਹੰਗੁ-ਖੈਬਰ ਪਖਤੂਨਖਵਾ ਭਾਈਚਾਰੇ ਦੇ ਨੇਤਾਵਾਂ ਨੇ ਇਸ ਲਈ ਡਿਪਟੀ ਕਮਿਸ਼ਨਰ ਦੇ ਸਾਹਮਣੇ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਤਹਿਸੀਲ ਦਾ ਸਹਾਇਕ ਕਮੀਸ਼ਨਰ ਯਕੂਬ ਖਾਨ ਸਿੱਖਾਂ ਨੂੰ ਇਸਲਾਮ ਕਬੂਲ ਕਰਨ ਲਈ ਦਬਾਅ ਪਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਵਿਚ ਕਾਰਵਾਈ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਟਵੀਟ ਕੀਤਾ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਹ ਇਸ ਮੁੱਦੇ ਨੂੰ ਪਾਕਿਸਤਾਨ ਵਿਚ ਚੁੱਕਣ। ਉਨ੍ਹਾਂ ਨੇ ਕਿਹਾ,''ਅਸੀਂ ਸਿੱਖ ਭਾਈਚਾਰੇ ਨੂੰ ਇਸ ਤਰ੍ਹਾਂ ਪਰੇਸ਼ਾਨ ਨਹੀਂ ਦੇਖ ਸਕਦੇ। ਇਹ ਸਾਡਾ ਫਰਜ਼ ਹੈ ਕਿ ਅਸੀਂ ਉਨ੍ਹਾਂ ਦੀ ਰੱਖਿਆ ਅਤੇ ਮਦਦ ਕਰੀਏ। ਵਿਦੇਸ਼ ਮੰਤਰਾਲੇ ਨੂੰ ਇਸ ਮਾਮਲੇ ਵਿਚ ਕਦਮ ਚੁੱਕਣਾ ਚਾਹੀਦਾ ਹੈ।''


ਸ਼ਿਕਾਇਤ ਕਰਨ ਵਾਲੇ ਫਰੀਦ ਚੰਦ ਸਿੰਘ ਨੇ ਮੀਡੀਆ ਨੂੰ ਕਿਹਾ,''ਜੇ ਕਿਸੇ ਨੇ ਉਂਝ ਹੀ ਕਿਹਾ ਹੁੰਦਾ ਤਾਂ ਅਸੀਂ ਇਸ ਨਾਲ ਪ੍ਰਭਾਵਿਤ ਨਹੀਂ ਹੁੰਦੇ ਪਰ ਜਦੋਂ ਅਸੀਂ ਸਰਕਾਰ ਵੱਲੋਂ ਇਸ ਤਰ੍ਹਾਂ ਦੀਆਂ ਗੱਲਾਂ ਸੁਣਦੇ ਹਾਂ ਤਾਂ ਇਹ ਗੰਭੀਰ ਲੱਗਦਾ ਹੈ।'' ਉੱਥੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਹਾਇਕ ਕਮਿਸ਼ਨਰ ਦੇ ਧਰਮ ਪਰਿਵਰਤਨ ਕਾਰਨ ਸਿੱਖ ਭਾਈਚਾਰਾ ਬੇਇੱਜ਼ਤੀ ਮਹਿਸੂਸ ਕਰ ਰਿਹਾ ਹੈ। ਇੱਥੇ ਅਜਿਹਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ, ਜਿਸ ਵਿਚ ਸਿੱਖਾਂ ਨੂੰ ਜ਼ਬਰਦਸਤੀ ਇਸਲਾਮ ਧਰਮ ਕਬੂਲ ਕਰਵਾਇਆ ਗਿਆ ਹੋਵੇ।


Related News