ਕੋਰੋਨਾ ਕਾਰਨ ਕੈਨੇਡਾ ਕੌਮਾਂਤਰੀ ਯਾਤਰੀਆਂ 'ਤੇ ਲਾ ਸਕਦੈ ਹੋਰ ਸਖ਼ਤ ਪਾਬੰਦੀਆਂ

01/26/2021 1:59:30 PM

ਟੋਰਾਂਟੋ- ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਦੱਸਿਆ ਕਿ ਸਰਕਾਰ ਯੋਜਨਾ ਬਣਾ ਰਹੀ ਹੈ ਕਿ ਆਉਣ ਵਾਲੇ ਸਮੇਂ ਵਿਚ ਕੈਨੇਡਾ ਆਉਣ ਵਾਲੇ ਕੌਮਾਂਤਰੀ ਯਾਤਰੀਆਂ 'ਤੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਖ਼ਤ ਪਾਬੰਦੀਆਂ ਲਾਈਆਂ ਜਾਣ। 

ਕਿਹਾ ਜਾ ਰਿਹਾ ਹੈ ਕਿ ਕੈਨੇਡਾ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਲਈ ਇਕਾਂਤਵਾਸ ਸਬੰਧੀ ਸਖ਼ਤ ਹਿਦਾਇਤਾਂ ਲਾਉਣ ਜਾ ਰਿਹਾ ਹੈ। ਫਰੀਲੈਂਡ ਨੇ ਕਿਹਾ ਕਿ ਵਿਸ਼ਵ ਭਰ ਵਿਚ ਕੋਰੋਨਾ ਦਾ ਨਵਾਂ ਸਟ੍ਰੇਨ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਕਾਰਨ ਅਮਰੀਕਾ, ਯੂ. ਕੇ., ਭਾਰਤ, ਬ੍ਰਾਜ਼ੀਲ ਤੇ ਦੱਖਣੀ ਅਫਰੀਕਾ ਵਰਗੇ ਦੇਸ਼ ਬੁਰੀ ਤਰ੍ਹਾਂ ਜੂਝ ਰਹੇ  ਹਨ। 

ਫਿਲਹਾਲ ਕਿਸੇ ਵੀ ਕੈਨੇਡੀਅਨ ਨੂੰ ਵਿਦੇਸ਼ ਯਾਤਰਾ ਮਗਰੋਂ ਕੈਨੇਡਾ ਵਿਚ ਦਾਖ਼ਲ ਹੋਣ ਲਈ 72 ਘੰਟੇ ਪਹਿਲਾਂ ਦੀ ਕੋਰੋਨਾ ਨੈਗੇਟਿਵ ਰਿਪੋਰਟ ਦਿਖਾਉਣੀ ਪਵੇਗੀ। ਇਸ ਦੇ ਨਾਲ ਹੀ 14 ਦਿਨਾਂ ਲਈ ਇਕਾਂਤਵਾਸ ਹੋਣਾ ਵੀ ਜ਼ਰੂਰੀ ਹੈ। ਇਸ ਦੇ ਇਲਾਵਾ ਜੋ ਕੈਨੇਡਾ ਦੇ ਨਾਗਰਿਕ ਨਹੀਂ ਹਨ, ਉਨ੍ਹਾਂ ਨੂੰ ਫਿਲਹਾਲ ਕੈਨੇਡਾ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੈ। ਦੱਸ ਦਈਏ ਕਿ ਬੀਤੇ ਦਿਨ ਖ਼ਬਰਾਂ ਆਈਆਂ ਸਨ ਕਿ ਪ੍ਰਧਾਨ ਮੰਤਰੀ ਟਰੂਡੋ ਇਨ੍ਹਾਂ ਪਾਬੰਦੀਆਂ ਵਿਚ ਢਿੱਲ ਦੇ ਸਕਦੇ ਹਨ ਪਰ ਉਪ ਪ੍ਰਧਾਨ ਮੰਤਰੀ ਦੇ ਬਿਆਨ ਤੋਂ ਲੱਗਦਾ ਹੈ ਕਿ ਫਿਲਹਾਲ ਅਜਿਹਾ ਨਹੀਂ ਹੋਵੇਗਾ। 

Lalita Mam

This news is Content Editor Lalita Mam